Friday, April 17, 2026
spot_img
spot_img

ਹਰਿਆਣਾ ਦੇ ਮੁੱਖ ਮੰਤਰੀ ਨੇ ਉਦਯੋਗਿਕ ਨਿਵੇਸ਼ ਨੂੰ ਪ੍ਰੋਤਸਾਹਨ ਦੇਣ ਲਈ ਨੀਤੀਗਤ ਸੁਧਾਰਾਂ ਦੀ ਜਰੂਰਤ ’ਤੇ ਦਿੱਤਾ ਜੋਰ

Date:

spot_img

Haryana News:ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅਧਿਕਾਰੀਆਂ ਨੂੰ ਸੂਬੇ ਦੇ ਵੱਖ-ਵੱਖ ਖੇਤਰਾਂ ਵਿਚ ਮਹਤੱਵਪੂਰਣ ਨਿਵੇਸ਼ ਯਕੀਨੀ ਕਰਨ ਲਈ ਹਰ ਸੰਭਵ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਸੂਬੇ ਵਿਚ ਉਦਯੋਗਿਕ ਵਿਕਾਸ ਨੂੰ ਹੋਰ ਗਤੀ ਦੇਣ ਲਈ, ਜਰੂਰਤ ਅਨੁਸਾਰ ਮੌਜੂਦਾ ਨੀਤੀਆਂ ਨੂੰ ਸੋਧ ਕਰਨ ਦੀ ਜਰੂਰਤ ’ਤੇ ਜੋਰ ਦਿੰਦੇ ਹੋਏ ਕਿਹਾ ਕਿ ਇਸ ਤੋਂ ਨਾ ਸਿਰਫ ਵੱਧ ਨਿਵੇਸ਼ ਖਿੱਚ ਹੋਵੇਗਾ ਸਗੋ ਰੁਜਗਾਰ ਦੇ ਹੋਰ ਵੱਧ ਮੌਕੇ ਵੀ ਪੈਦਾ ਹੋਣਗੇ।ਮੁੱਖ ਮੰਤਰੀ ਬੁੱਧਵਾਰ ਦੇਰ ਸ਼ਾਮ ਉਦਯੋਗ ਅਤੇ ਵਪਾਰ ਵਿਭਾਗ ਦੀ ਮੀਟਿੰਗ ਦੀ ਅਗਵਾਈ ਕਰ ਰਹੇ ਸਨ।ਉਨ੍ਹਾਂ ਨੇ ਕਿਹਾ ਕਿ ਹਰਿਆਣਾ ਨੇ ਪਹਿਲਾਂ ਹੀ ਆਈਐਮਟੀ ਖਰਖੌਦਾ ਦੀ ਸਫਲਤਾ ਦੇ ਆਧਾਰ ’ਤੇ ਪੂਰੇ ਸੂਬੇ ਵਿਚ 10 ਆਧੁਨਿਕ ਉਦਯੋਗਿਕ ਟਾਉਨਸ਼ਿਪ ਸਥਾਪਿਤ ਕਰਨ ਦੀ ਯੋਜਨਾ ਬਣਾਈ ਹੈ।

ਇਹ ਵੀ ਪੜ੍ਹੋ ਸਰਕਾਰੀ ਮੁਲਾਜ਼ਮ ਬਣ ਕੇ 42.60 ਲੱਖ ਰੁਪਏ ਰਿਸ਼ਵਤ ਲੈਣ ਵਾਲਾ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਉਨ੍ਹਾਂ ਨੇ ਕਿਹਾ ਕਿ ਸੂਬੇ ਵਿਚ ਉਦਯੋਗਾਂ ਦੀ ਸਥਾਪਨਾ ਨੂੰ ਸਹੂਲਤਜਨਕ ਬਨਾਉਣ ਅਤੇ ਵਿਸ਼ਵ ਨਿਵੇਸ਼ ਨੂੰ ਖਿੱਚਣ ਲਈ ਸਰਗਰਮ ਕਦਮ ਚੁੱਕੇ ਜਾਣੇ ਚਾਹੀਦੇ ਹਨ। ਇਸ ਸਬੰਧ ਵਿਚ ਉਨ੍ਹਾਂ ਨੇ ਹਰਿਆਣਾ ਵਿਚ ਇੱਕ ਅੱਤਆਧੁਨਿਕ ਆਈਟੀ ਪਾਰਕ ਦੇ ਨਿਰਮਾਣ ਦੇ ਨਾਲ-ਨਾਲ ਉਦਯੋਗਾਂ ਅਤੇ ਐਮਐਸਐਮਈ ਦੋਵਾਂ ਲਈ ਵਿਸ਼ੇਸ਼ ਪ੍ਰੋਤਸਾਹਨ ਦੇਣ ਦਾ ਵੀ ਸੁਝਾਅ ਦਿੱਤਾ ਤਾਂ ਜੋ ਸੂਬੇ ਨੂੰ ਨਿਵੇਸ਼ ਲਈ ਵੱਖ ਦਿਲਖਿੱਚਵਾਂ ਸਥਾਨ ਬਣਾਇਆ ਜਾ ਸਕੇ। ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵੱਲੋਂ ਮੈਨੂਫੈਕਚਰਿੰਗ ਨੁੰ ਪ੍ਰੋਤਸਾਹਨ ਦੇਣ ਅਤੇ ਪੂਰੇ ਦੇਸ਼ ਵਿਚ ਐਮਐਸਐਮਈ ਨੂੰ ਪ੍ਰੋਤਸਾਹਨ ਦੇਣ ਲਈ ਚੁੱਕੇ ਗਏ ਕਦਮਾਂ ਦੀ ਵੀ ਸ਼ਲਾਘਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਕੌਮੀ ਰਾਜਧਾਨੀ ਨਾਲ ਲਗਦੇ ਹੋਣ ਅਤੇ ਮਜਬੂਤ ਬੁਨਿਆਦੀ ਢਾਂਚੇ ਦੇ ਨਾਲ, ਹਰਿਆਣਾ ਵਿਸ਼ਵ ਉੱਦਮਾਂ ਨੂੰ ਖਿੱਚਣ ਵਾਲੇ ਆਰਥਕ ਇਕੋਸਿਸਟਮ ਨੂੰ ਵਿਕਸਿਤ ਕਰਨ ਲਈ ਬਿਹਤਰ ਸਥਿਤੀ ਵਿਚ ਹੈ।

ਇਹ ਵੀ ਪੜ੍ਹੋ 12 ਸਾਲਾਂ ਬਾਅਦ ਦਿੱਲੀ ’ਚ ਮੁੜ ਬਣਿਆ ‘ਸਿੱਖ ਵਜ਼ੀਰ’,ਮਨਜਿੰਦਰ ਸਿੰੰਘ ਸਿਰਸਾ ਨੇ ਚੁੱਕੀ ਸਹੁੰ

ਇੱਕ ਵੱਖ ਮੀਟਿੰਗ ਵਿਚ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਰਾਜ ਵਿਚ ਏਅਰੋਸਪੇਸ ਅਤੇ ਰੱਖਿਆ ਨਿਵੇਸ਼ ਖਿੱਚਣ ’ਤੇ ਧਿਆਨ ਕੇਂਦ੍ਰਿਤ ਕਰਨ ਦਾ ਵੀ ਨਿਰਦੇਸ਼ ਦਿੱਤਾ। ਹਰਿਆਣਾ ਰਾਜ ਨੂੰ ਕੌਮੀ ਏਅਰੋਸਪੇਸ ਅਤੇ ਰੱਖਿਆ ਹੱਬ ਵਜੋ ਸਥਾਪਿਤ ਕਰਨ ਦੇ ਉਦੇਸ਼ ਨਾਲ ਏਅਰੋਪਸੇਸ ਅਤੇ ਰੱਖਿਆ ਨਿਵੇਸ਼ ਨੀਤੀ ਨੁੰ ਮੰਜੂਰੀ ਦਿੱਤੀ ਗਈ ਹੈ। ਜਿਸ ਦਾ ਉਦੇਸ਼ ਇਸ ਖੇਤਰ ਵਿਚ ਅਗਲੇ ਪੰਜ ਸਾਲਾਂ ਵਿਚ 1 ਮਿਲਿਅਨ ਅਮੇਰਿਕੀ ਡਾਲਰ ਦੇ ਨਿਵੇਸ਼ ਨੂੰ ਵਿਕਸਿਤ ਕਰਨਾ ਹੈ। ਮੀਟਿੰਗ ਵਿਚ ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਰਾਜੇਸ਼ ਖੁੱਲਰ, ਏਸੀਐਸ ਵਿੱਤ ਵਿਭਾਗ ਅਨੁਰਾਗ ਰਸਤੋਗੀ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਅਰੁਣ ਕੁਮਾਰ ਗੁਪਤਾ, ਏਸੀਐਸ ਵਿਜਯੇਂਦਰ ਕੁਮਾਰ, ਉਦਯੋਗ ਵਿਭਾਗ ਦੇ ਪ੍ਰਧਾਨ ਸਕੱਤਰ ਡੀ. ਸੁਰੇਸ਼, ਸਿਵਲ ਏਵੀਏਸ਼ਨ ਵਿਭਾਗ ਦੇ ਸਕੱਤਰ ਸ਼ਸ਼ਾਮਲ ਮਿਸ਼ਰਾ, ਕਿਰਤ ਵਿਭਾਗ ਦੇ ਸਕੱਤਰ ਰਾਜੀਵ ਰਤਨ, ਮੁੱਖ ਮੰਤਰੀ ਦੇ ਓਅੇਯਡੀ ਰਾਜ ਨਹਿਰੂ ਸਮੇਤ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...