spot_img
spot_img
spot_img

ਅੰਮ੍ਰਿਤਪਾਲ ਸਿੰਘ ਦੀ ਪੈਰੋਲ ’ਤੇ ਅਦਾਲਤ ‘ਚੋਂ ਵੱਡੀ ਖ਼ਬਰ

Date:

spot_img

👉ਹੁਣ 25 ਫ਼ਰਵਰੀ ਨੂੰ ਹੋਵੇਗੀ ਮੁੜ ਸੁਣਵਾਈ
Chandigarh News: ਖਡੂਰ ਸਾਹਿਬ ਹਲਕੇ ਤੋਂ ਅਜ਼ਾਦ ਉਮੀਦਵਾਰ ਵਜੋਂ ਜਿੱਤ ਹਾਸਲ ਕਰਨ ਵਾਲੇ ਐਮ.ਪੀ ਅੰਮ੍ਰਿਤਪਾਲ ਸਿੰਘ ਵੱਲੋਂ ਸੰਸਦ ਦੇ ਸੈਸ਼ਨ ’ਚ ਮੰਗੀ ਗਈ ਪੈਰੋਲ ’ਤੇ ਸ਼ੁੱਕਰਵਾਰ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਸੁਣਵਾਈ ਹੋਈ। ਅਦਾਲਤ ਵਿਚ ਇਸ ਕੇਸ ਦੀ ਸੁਣਵਾਈ ਦੌਰਾਨ ਕਈ ਤਕਨੀਕੀ ਪਹਿਲੂਆਂ ’ਤੇ ਚਰਚਾ ਹੋਈ। ਪਿਟੀਸ਼ਨਕਰਤਾ ਦੇ ਵਕੀਲ ਨੇ ਪਿਟੀਸ਼ਨ ਦਾਈਰ ਕਰਕੇ ਦਾਅਵਾ ਕੀਤਾ ਸੀ ਕਿ ਲੋਕ ਸਭਾ ਮੈਂਬਰ ਵਜੋਂ ਜਿੱਤਣ ਵਾਲੇ ਅੰਮ੍ਰਿਤਪਾਲ ਸਿੰਘ ਨੂੰ ਹਾਲੇ ਤੱਕ ਸੰਸਦ ਦੇ ਕਿਸੇ ਵੀ ਸ਼ੈਸਨ ਵਿਚ ਸ਼ਾਮਲ ਨਹੀਂ ਹੋਣ ਦਿੱਤਾ ਗਿਆ।

ਇਹ ਵੀ ਪੜ੍ਹੋ ਦਿੱਲੀ ਸਰਕਾਰ; ਮੰਤਰੀਆਂ ਨੂੰ ਵਿਭਾਗਾਂ ਦੀ ਹੋਈ ਵੰਡ, ਸਿਰਸਾ ਨੂੰ ਦਿੱਤਾ ਅਹਿਮ ਵਿਭਾਗ 

ਅੰਮ੍ਰਿਤਪਾਲ ਸਿੰਘ ਚੋਣ ਜਿੱਤਣ ਤੋਂ ਪਹਿਲਾਂ ਹੀ ਐਨਐਸਏ ਦੇ ਤਹਿਤ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹੈ। ਉਨ੍ਹਾਂ ਇਸ ਪਿਟੀਸ਼ਨ ਵਿਚ ਲੋਕ ਸਭਾ ਦੇ ਸਕੱਤਰ ਵੱਲੋਂ ਜਾਰੀ ਕੀਤਾ ਇੱਕ ਪੱਤਰ ਵੀ ਨੱਥੀ ਕੀਤਾ ਗਿਆ ਹੈ। ਪਿਟੀਸ਼ਨਕਰਤਾ ਦਾ ਤਰਕ ਹੈ ਕਿ ਲੋਕ ਸਭਾ ਦੇ ਨਿਯਮਾਂ ਮੁਤਾਬਕ ਜੇਕਰ ਅੰਮ੍ਰਿਤਪਾਲ ਸਿੰਘ ਲਗਾਤਾਰ 60 ਦਿਨਾਂ ਤੱਕ ਸੈਸ਼ਨ ਵਿਚ ਸ਼ਾਮਲ ਨਹੀਂ ਹੁੰਦੇ ਤਾਂ ਉਨ੍ਹਾਂ ਦੀ ਮੈਂਬਰਸ਼ਿਪ ਰੱਦ ਹੋ ਸਕਦੀ ਹੈ। ਇਸ ਕੇਸ ਦੀ ਸੁਣਵਾਈ ਦੌਰਾਨ ਹਾਈਕੋਰਟ ਨੇ ਕੇਂਦਰ ਸਰਕਾਰ ਦੇ ਵਕੀਲਾਂ ਤੋਂ ਪੁਛਿਆਂ ਕਿ ਇਸ ਸਬੰਧੀ ਸੰਸਦ ਦੀ ਕੋਈ ਕਮੇਟੀ ਹੈ, ਜਿਹੜੇ ਇਸਦੀ ਜਾਣਕਾਰੀ ਦੇ ਸਕਦੀ ਹੈ। ਇਸ ਮਾਮਲੇ ਦੀ ਹੁਣ 25 ਫ਼ਰਵਰੀ ਨੂੰ ਮੁੜ ਸੁਣਵਾਈ ਹੋਵੇਗੀ, ਜਿਸਤੋਂ ਬਾਅਦ ਅਦਾਲਤ ਫੈਸਲਾ ਸੁਣਾ ਸਕਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

spot_img

Share post:

spot_img

Popular

More like this
Related

मन की बात’ देश को जोड़ने और प्रेरित करने का सशक्त माध्यम- ऊर्जा मंत्री अनिल विज

👉खिलाड़ियों, युवाओं और समाजसेवियों की उपलब्धियों को देश के...