Thursday, April 16, 2026
spot_img
spot_img

SGPC ਦੀ ਅੰਤਰਿੰਗ ਕਮੇਟੀ ਵੱਲੋਂ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਅਸਤੀਫਾ ਰੱਦ

Date:

spot_img

👉ਅੰਮ੍ਰਿਤਸਰ ‘ਚ ਅੱਜ ਹੋਈ ਕਮੇਟੀ ਦੀ ਮੀਟਿੰਗ ਵਿੱਚ ਲਿਆ ਗਿਆ ਫ਼ੈਸਲਾ
👉ਅੰਤ੍ਰਿੰਗ ਕਮੇਟੀ ਦਾ ਇੱਕ ਵਫ਼ਦ ਐਡਵੋਕੇਟ ਧਾਮੀ ਨੂੰ ਮਿਲੇਗਾ
Amritsar News: ਪਿਛਲੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਤੋਂ ਅਸਤੀਫਾ ਦੇਣ ਵਾਲੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ਨੂੰ ਅੱਜ ਅੰਤਰਿੰਗ ਕਮੇਟੀ ਨੇ ਰੱਦ ਕਰ ਦਿੱਤਾ ਹੈ। ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਦੀ ਅਗਵਾਈ ਹੇਠ ਅੱਜ ਅੰਤਰਿੰਗ ਕਮੇਟੀ ਦੀ ਹੋਈ ਮੀਟਿੰਗ ਦੇ ਵਿੱਚ ਇਹ ਫੈਸਲਾ ਲੈਂਦਿਆਂ ਇਹ ਵੀ ਐਲਾਨ ਕੀਤਾ ਗਿਆ ਕਿ ਜਥੇਦਾਰ ਹਰਪ੍ਰੀਤ ਸਿੰਘ ਨੂੰ ਸੇਵਾ ਮੁਕਤ ਕਰਨ ਦਾ ਫੈਸਲਾ ਇਕੱਲਿਆ ਪ੍ਰਧਾਨ ਦਾ ਨਹੀਂ ਬਲਕਿ ਪੂਰੀ ਅੰਤਰਿਗ ਕਮੇਟੀ ਦਾ ਸੀ। ਇਸ ਦੇ ਇਲਾਵਾ ਇਹ ਵੀ ਫੈਸਲਾ ਕੀਤਾ ਗਿਆ ਕਿ ਜਲਦੀ ਹੀ ਅੰਤਰਿੰ ਕਮੇਟੀ ਦਾ ਇੱਕ ਵਫਦ ਇਸ ਸਬੰਧ ਦੇ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮਿਲੇਗਾ ਅਤੇ ਉਨ੍ਹਾਂ ਨੂੰ ਆਪਣਾ ਅਸਤੀਫ਼ਾ ਵਾਪਸ ਲੈਣ ਦੀ ਅਪੀਲ ਕੀਤੀ ਜਾਵੇਗੀ ।ਇਸ ਮੌਕੇ ਰਘੂਜੀਤ ਸਿੰਘ ਵਿਰਕ ਨੇ ਇਹ ਵੀ ਦਾਅਵਾ ਕੀਤਾ ਕਿ 1925 ਦੇ ਐਕਟ ਮੁਤਾਬਕ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੂੰ ਇਹ ਅਧਿਕਾਰ ਪ੍ਰਾਪਤ ਹਨ ਕਿ ਉਹ ਕਿਸੇ ਵੀ ਜਥੇਦਾਰ ਵਿਰੁੱਧ ਜਾਂਚ ਪੜਤਾਲ ਕਰਵਾ ਸਕਦੀ ਹੈ ਅਤੇ ਉਸਨੂੰ ਸੇਵਾ ਮੁਕਤ ਕਰ ਸਕਦੀ ਹੈ।

ਇਹ ਵੀ ਪੜ੍ਹੋ  ਨਿਗਮ ਅੰਦਰ Congress ਦੀ ਇੱਕ ਹੋਰ ਵਿਕਟ ਡਿੱਗੀ,Dy Mayor ਮਾਸਟਰ ਹਰਮਿੰਦਰ ਸਿੰਘ ਨੇ ਦਿੱਤਾ ਅਸਤੀਫ਼ਾ

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦਾਅਵਾ ਕੀਤਾ ਕਿ ਆਉਣ ਵਾਲੇ ਇੱਕ ਦੋ ਦਿਨਾਂ ਦੇ ਵਿੱਚ ਜਲਦੀ ਹੀ ਮੁੜ ਅੰਤਰਿਮ ਕਮੇਟੀ ਦੀ ਮੀਟਿੰਗ ਕੀਤੀ ਜਾਏਗੀ ਅਤੇ ਇਸ ਦੇ ਵਿੱਚ ਮਹੱਤਵਪੂਰਨ ਵਿਚਾਰਾਂ ਫੈਸਲੇ ਕੀਤੇ ਜਾਣਗੇ। ਵਿਰੋਧੀ ਧਿਰਾਂ ਵੱਲੋਂ ਜਥੇਦਾਰ ਨੂੰ ਸੇਵਾ ਮੁਕਤ ਕਰਨ ਦੇ ਫੈਸਲੇ ‘ਤੇ ਕੀਤੇ ਜਾ ਰਹੇ ਕਿੰਤੂ ਪਿੰਤੂ ਉੱਪਰ ਜਵਾਬ ਦਿੰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਨੂੰ ਇਹ ਪੂਰਾ ਅਧਿਕਾਰ ਹੈ ਕਿ ਉਹ ਜਥੇਦਾਰ ਸਾਹਿਤ ਕਰਮਚਾਰੀਆਂ ਨੂੰ ਨਿਯੁਕਤ ਕਰ ਸਕਦੀ ਹੈ ਅਤੇ ਕਿਸੇ ਵੀ ਉਣਤਾਈਆਂ ਪਾਏ ਜਾਣ ‘ਤੇ ਹਟਾ ਸਕਦੀ ਹੈ।ਉਨ੍ਹਾਂ ਇਹ ਵੀ ਕਿਹਾ ਕਿ ਮੀਟਿੰਗ ਤੋਂ ਬਾਅਦ ਉਹ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਨੂੰ ਮਿਲਣ ਜਾਣਗੇ ਅਤੇ 1925 ਦੇ ਐਕਟ ਮੁਤਾਬਕ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਅਤੇ ਹੋਰਨਾਂ ਜਥੇਦਾਰਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਨੂੰ ਮਿਲਿਆ ਅਧਿਕਾਰਾਂ ਬਾਰੇ ਗੱਲਬਾਤ ਕੀਤੀ ਜਾਵੇਗੀ।

ਇਹ ਵੀ ਪੜ੍ਹੋ  ਅੰਮ੍ਰਿਤਪਾਲ ਸਿੰਘ ਦੀ ਪੈਰੋਲ ’ਤੇ ਅਦਾਲਤ ‘ਚੋਂ ਵੱਡੀ ਖ਼ਬਰ

ਇਸ ਤੋਂ ਇਲਾਵਾ ਰਘੂਜੀਤ ਸਿੰਘ ਵਿਰਕ ਨੇ ਸੇਵਾ ਮੁਕਤ ਕੀਤੇ ਗਏ ਜਥੇਦਾਰ ਹਰਪ੍ਰੀਤ ਸਿੰਘ ਉੱਪਰ ਗੰਭੀਰ ਦੋਸ਼ ਲਾਉਂਦਿਆਂ ਦਾਅਵਾ ਕੀਤਾ ਕਿ ਉਹਨਾਂ ਨੇ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਪੰਜ ਪਿਆਰਿਆਂ ਦਾ ਅਪਮਾਨ ਕੀਤਾ ਅਤੇ ਆਪਣੀਆਂ ਵਿਦੇਸ਼ ਯਾਤਰਾਵਾਂ ਦੌਰਾਨ ਵੀ ਉਹ ਕਿਸੇ ਬੀਬੀ ਨੂੰ ਆਪਣੇ ਨਾਲ ਲਿਜਾਂਦੇ ਰਹੇ। ਅਸਿੱਧੇ ਢੰਗ ਨਾਲ ਉਨ੍ਹਾਂ ਗਿਆਨੀ ਹਰਪ੍ਰੀਤ ਸਿੰਘ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪੁੱਤਰ ਅਤੇ ਆਪ ਆਗੂ ਰਾਘਵ ਚੱਢਾ ਦੇ ਵਿਆਹ ‘ਤੇ ਜਾਣ ਉੱਪਰ ਵੀ ਸਵਾਲ ਖੜੇ ਬਿਲਕੁਲ ਕੀਤੇ ਗਏ। ਇਸ ਤੋਂ ਇਲਾਵਾ ਰਘੂਜੀਤ ਸਿੰਘ ਵਿਰਕ ਨੇ ਸਾਬਕਾ ਜਥੇਦਾਰ ਵੱਲੋਂ ਆਪਣੇ ਉੱਪਰ ਲੰਗਰ ਅਤੇ ਇੱਕ ਹੋਰ ਇਮਾਰਤਾਂ ਦੀ ਉਸਾਰੀ ਵਿੱਚੋਂ ਘਪਲੇਬਾਜ਼ੀ ਦੇ ਲਗਾਏ ਦੋਸ਼ਾਂ ਨੂੰ ਵੀ ਰੱਦ ਕਰ ਦਿੱਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

आरटीई के तहत 25 प्रतिशत आरक्षित सीटें आरक्षित करना है अनिवार्य:शिक्षा मंत्री

👉निजी स्कूलों को एक और मौका दिया -महीपाल ढांडा Haryana...

CM Nayab Singh Saini ने ऑनलाइन सेल्फ एन्यूमरेशन कर हरियाणा में की जनगणना प्रक्रिया की शुरुआत

👉जनगणना-2027 विकसित हरियाणा की आधारशिला - मुख्यमंत्री हर नागरिक की...