spot_img
spot_img

ਸਿਵਲ ਅਤੇ ਮਿਲਟਰੀ ਤਾਲਮੇਲ ਕਮੇਟੀ ਦੀ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ

Date:

spot_img

Fazilka News:ਸਿਵਿਲ ਅਤੇ ਮਿਲਟਰੀ ਤਾਲਮੇਲ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸਿਵਲ ਅਤੇ ਮਿਲਟਰੀ ਅਧਿਕਾਰੀਆਂ ਨੇ ਭਾਗ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਿਲਟਰੀ ਅਤੇ ਸਿਵਲ ਪ੍ਰਸ਼ਾਸਨ ਦਾ ਆਪਸੀ ਤਾਲਮੇਲ ਬਹੁਤ ਮਹੱਤਵਪੂਰਨ ਹੁੰਦਾ ਹੈ ਅਤੇ ਕੁਦਰਤੀ ਆਫਤਾਂ ਜਾਂ ਹੋਰ ਮੁਸ਼ਕਲ ਸਮਿਆਂ ਤੇ ਮਿਲਟਰੀ ਤੋਂ ਸਿਵਲ ਪ੍ਰਸ਼ਾਸਨ ਨੂੰ ਬਹੁਤ ਵਧੀਆ ਮਦਦ ਮਿਲਦੀ ਹੈ । ਉਹਨਾਂ ਨੇ ਕਿਹਾ ਕਿ ਜੇਕਰ ਇਹ ਤਾਲਮੇਲ ਜਿਨਾਂ ਬੇਹਤਰ ਹੋਵੇਗਾ ਉਨਾ ਹੀ ਇਸ ਦਾ ਜਨ ਹਿੱਤ ਵਿੱਚ ਇਸਤੇਮਾਲ ਕੀਤਾ ਜਾ ਸਕਦਾ ਹੈ। ਇਸ ਮੌਕੇ ਉਨਾਂ ਦੱਸਿਆ ਕਿ ਹੜਾਂ ਦੇ ਦਿਨਾਂ ਦੌਰਾਨ ਆਰਮੀ ਤੋਂ ਜਿੱਥੇ ਮਨੁੱਖੀ ਸ਼ਕਤੀ ਮਿਲਦੀ ਹੈ ਉੱਥੇ ਹੀ ਉਹਨਾਂ ਦੇ ਸਾਜੋ ਸਮਾਨ ਰਾਹੀਂ ਵੀ ਹੜ ਪੀੜਤਾਂ ਦੀ ਮਦਦ ਕਰਨ ਵਿੱਚ ਜਿਲਾ ਪ੍ਰਸ਼ਾਸਨ ਨੂੰ ਸਹਾਇਤਾ ਮਿਲਦੀ ਹੈ।

ਇਹ ਵੀ ਪੜ੍ਹੋ  ਦਿੱਲੀ ਸਰਕਾਰ; ਮੰਤਰੀਆਂ ਨੂੰ ਵਿਭਾਗਾਂ ਦੀ ਹੋਈ ਵੰਡ, ਸਿਰਸਾ ਨੂੰ ਦਿੱਤਾ ਅਹਿਮ ਵਿਭਾਗ

ਇਸ ਮੌਕੇ ਉਨਾਂ ਨੇ ਆਰਮੀ ਦੇ ਵੱਖ ਵੱਖ ਯੂਨਿਟਾਂ ਸਬੰਧੀ ਉਹਨਾਂ ਦੀਆਂ ਲੋੜਾਂ ਸਬੰਧੀ ਜਾਣਕਾਰੀ ਹਾਸਿਲ ਕੀਤੀ ਅਤੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਇਸ ਸਬੰਧੀ ਬਣਦੀ ਕਾਰਵਾਈ ਕੀਤੀ ਜਾਵੇ। ਉਹਨਾਂ ਨੇ ਸਾਬਕਾ ਮਿਲਟਰੀ ਅਧਿਕਾਰੀਆਂ ਦੇ ਨਾਵਾਂ ਦੀ ਇੱਕ ਸੂਚੀ ਦੇਣ ਲਈ ਵੀ ਕਿਹਾ ਤਾਂ ਜੋ ਅਜਿਹੇ ਸੀਨੀਅਰ ਸਾਬਕਾ ਮਿਲਟਰੀ ਅਧਿਕਾਰੀਆਂ ਨੂੰ ਸਕੂਲਾਂ ਵਿੱਚ ਵਿਦਿਆਰਥੀਆਂ ਲਈ ਪ੍ਰੇਰਕ ਭਾਸ਼ਣ ਦੇਣ ਲਈ ਭੇਜਿਆ ਜਾ ਸਕੇ। ਬੈਠਕ ਵਿੱਚ ਵਧੀਕ ਡਿਪਟੀ ਕਮਿਸ਼ਨਰ ਜਰਨਲ ਡਾ ਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਭਾਸ਼ ਚੰਦਰ, ਐਸਪੀ ਪ੍ਰਦੀਪ ਸੰਧੂ, ਐਸਡੀਐਮ ਕੰਵਰਜੀਤ ਸਿੰਘ ਮਾਨ ਤੋਂ ਇਲਾਵਾ ਆਰਮੀ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Bathinda Police ਦੇ CIA Staff-2 ਨੂੰ ਮਿਲੀ ਵੱਡੀ ਸਫਲਤਾ; ਲੱਖਾਂ ਨਸ਼ੀਲੇ ਕੈਪਸੂਲ ਸਮੇਤ ਪਤੀ-ਪਤਨੀ ਕਾਬੂ

Bathinda News: Bathinda Police ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਵਿੱਢੀ...

ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ 35 ਸਾਲਾਂ ਦੀ ਸਮਰਪਿਤ ਸੇਵਾਵਾਂ ਉਪਰੰਤ ਹੋਏ ਸੇਵਾਮੁਕਤ

Chandigarh News:ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਦੀ ਜੁਆਇੰਟ...

ਸੜਕ ਹਾਦਸੇ ਵਿੱਚ ਨੌਜਵਾਨ ਮੁੰਡੇ ਤੇ ਕੁੜੀ ਦੀ ਹੋਈ ਮੌ*ਤ

Fatehgarh Sahib News: ਬੁੱਧਵਾਰ ਦੇਰ ਰਾਤ 11 ਵਜੇ ਚੰਡੀਗੜ੍ਹ-ਸਰਹੰਦ...

ਮੰਦਭਾਗੀ ਘਟਨਾ; 21 ਸਾਲਾ ਨੌਜਵਾਨ ਦੀ ਸੜਕ ਹਾਦਸੇ ‘ਚ ਹੋਈ ਮੌ*ਤ; ਦੋ ਮਹੀਨਿਆਂ ਬਾਅਦ ਹੋਣਾ ਸੀ ਵਿਆਹ

Jalandhar News: ਜਲੰਧਰ ਜ਼ਿਲ੍ਹੇ ਵਿੱਚ ਵੀਰਵਾਰ ਤੜਕਸਾਰ ਵਾਪਰੀ ਇੱਕ...