Friday, April 17, 2026
spot_img
spot_img

ਫਿਰੋਜ਼ਪੁਰ ਵਿੱਚ’ਤੀਬਰ ਵਿਸ਼ੇਸ਼ ਐਨ.ਸੀ.ਡੀ. ਸਕ੍ਰੀਨਿੰਗ’ ਮੁਹਿੰਮ ਦੀ ਸ਼ੁਰੂਆਤ:ਡਾ. ਮਨਦੀਪ ਕੌਰ

Date:

spot_img

👉ਪੇਂਡੂ ਸਿਹਤ ਸਫ਼ਾਈ ਅਤੇ ਖ਼ੁਰਾਕ ਕਮੇਟੀਆਂ ਦੇ ਅਹੁਦੇਦਾਰਾਂ ਦਾ ਇਸ ਮੁਹਿੰਮ ਵਿੱਚ ਅਹਿਮ ਰੋਲ ਹੋਵੇਗਾ
Ferozepur News:ਸਿਹਤ ਵਿਭਾਗ ਵੱਲੋਂ ਹਾਈ ਬਲੱਡ ਪ੍ਰੈਸ਼ਰ, ਸ਼ੂਗਰ ਅਤੇ ਕੈਂਸਰ ਵਰਗੀਆਂ ਗ਼ੈਰ-ਸੰਚਾਰੀ ਬਿਮਾਰੀਆਂ ਸੰਬੰਧੀ 20 ਫਰਵਰੀ 2025 ਤੋਂ 31 ਮਾਰਚ 2025 ਤੱਕ ‘ਤੀਬਰ ਵਿਸ਼ੇਸ਼ ਐਨ.ਸੀ.ਡੀ. ਸਕ੍ਰੀਨਿੰਗ’ ਮੁਹਿੰਮ ਦੀ ਸ਼ੁਰੂਆਤ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੀ ਅਗਵਾਈ ਹੇਠ ਕੀਤੀ ਗਈ ਹੈ। ਆਯੁਸ਼ਮਾਨ ਆਰੋਗਯ ਕੇਂਦਰ ਟਿੱਬੀ ਕਲਾਂ ਵਿਖੇ ‘ਤੀਬਰ ਵਿਸ਼ੇਸ਼ ਐਨ.ਸੀ.ਡੀ. ਸਕ੍ਰੀਨਿੰਗ’ ਮੁਹਿੰਮ ਦੀ ਵਰਚੂਅਲ ਸ਼ੁਰੂਆਤ ਕੀਤੀ ਗਈ।

ਇਹ ਵੀ ਪੜ੍ਹੋ  ਨਿਗਮ ਅੰਦਰ Congress ਦੀ ਇੱਕ ਹੋਰ ਵਿਕਟ ਡਿੱਗੀ,Dy Mayor ਮਾਸਟਰ ਹਰਮਿੰਦਰ ਸਿੰਘ ਨੇ ਦਿੱਤਾ ਅਸਤੀਫ਼ਾ

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਮਨਦੀਪ ਕੌਰ ਨੇ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਲੋਕਾਂ ਨੂੰ ਆਪਣੀ ਸਿਹਤ ਅਤੇ ਤੰਦਰੁਸਤੀ ਦੀ ਜਿੰਮੇਵਾਰੀ ਲੈਣ ਲਈ ਸਸ਼ਕਤ ਬਣਾਉਣਾ ਹੈ। ਇਸ ਮੁਹਿੰਮ ਦਾ ਮੰਤਵ 30 ਸਾਲ ਅਤੇ ਉਸ ਤੋਂ ਵੱਧ ਉਮਰ ਦੇ ਸਾਰੇ ਵਿਆਕਤੀਆਂ ਦੀ ਸ਼ੁਗਰ, ਹਾਈਪਰਟੈਂਸ਼ਨ ਅਤੇ ਤਿੰਨ ਆਮ ਕੈਂਸਰ ਮੂੰਹ, ਛਾਤੀ ਅਤੇ ਸਰਵਾਈਕਲ ਅਤੇ ਗੈਰ ਸੰਚਾਰੀ ਬਿਮਾਰੀਆਂ ਦੀ 100 ਫੀਸਦੀ ਸਕ੍ਰੀਨਿੰਗ ਨੂੰ ਯਕੀਨੀ ਬਣਾਉਣਾ ਹੈ। ਇਹ ਮੁਹਿੰਮ ਜ਼ਿਲ੍ਹੇ ਦੇ ਸਾਰੇ ਆਯੁਸ਼ਮਾਨ ਆਰੋਗਯ ਕੇਂਦਰਾਂ ਅਤੇ ਸਿਹਤ ਸੰਸਥਾਵਾਂ ਵਿੱਚ ਗੈਰ ਸੰਚਾਰੀ ਬਿਮਾਰੀਆਂ ਦੀ ਰੋਕਥਾਮ ਅਤੇ ਨਿਯੰਤਰਨ ਲਈ ਐਨ.ਪੀ ਐਨ.ਸੀ.ਡੀ. ਦੇ ਤਹਿਤ ਚਲਾਈ ਜਾ ਰਹੀ ਹੈ।

ਇਹ ਵੀ ਪੜ੍ਹੋ ਆਹਮੋ-ਸਾਹਮਣੇ ਦੋ ਕਾਰਾਂ ’ਚ ਭਿਆਨਕ ਟੱਕਰ, ਪਤੀ-ਪਤਨੀ ਦੀ ਹੋਈ ਮੌ+ਤ, ਦਰਜ਼ਨ ਜਖ਼ਮੀ

ਉਨ੍ਹਾਂ ਕਿਹਾ ਕਿ ਸੀ.ਐਚ.ਓ. ਅਤੇ ਏ.ਐਨ.ਐਮ. ਵੱਲੋਂ 100 ਫੀਸਦ ਸਕ੍ਰੀਨਿੰਗ ਕਵਰੇਜ, ਇਲਾਜ ਅਤੇ ਫਾਲੋਅਪ ਬਾਰੇ ਡੇਟਾ ਰੋਜ਼ਾਨਾ ਐਨ.ਪੀ.ਐਨ.ਸੀ.ਡੀ. ਪੋਰਟਲ ‘ਤੇ ਅਪਲੋਡ ਕਰਨਾ ਅਤੇ ਆਸ਼ਾ ਵਰਕਰਾਂ ਵੱਲੋਂ ਘਰ-ਘਰ ਜਾ ਕੇ ਸੀ-ਬੈਕ ਫਾਰਮ ਭਰਨਾ ਯਕੀਨੀ ਬਣਾਇਆ ਜਾ ਰਿਹਾ ਹੈ। ਡਾ. ਮੰਦੀਪ ਕੌਰ ਨੇ ਦੱਸਿਆ ਕਿ ਨਵੀਂ ਚੁਣੀਆਂ ਗਈਆਂ ਪੰਚਾਇਤਾਂ ਦੇ ਮੈਂਬਰਾਂ ਤੇ ਅਧਾਰਿਤ ਪਿੰਡਾਂ ਵਿੱਚ ਬਣੀਆਂ ‘ ਪੇਂਡੂ ਸਿਹਤ ਸਫ਼ਾਈ ਅਤੇ ਖ਼ੁਰਾਕ ਕਮੇਟੀਆਂ ‘ ਦੇ ਅਹੁਦੇਦਾਰਾਂ ਨਾਲ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਵਲੋਂ ਮੀਟਿੰਗ ਕਰਕੇ ਇਸ ਮੁਹਿੰਮ ਵਿੱਚ ਇਨ੍ਹਾਂ ਕਮੇਟੀਆਂ ਦਾ ਅਹਿਮ ਰੋਲ ਯਕੀਨੀ ਬਣਾਇਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...