spot_img
spot_img

ਕੌਮਾਂਤਰੀ ਮਾਤ ਭਾਸ਼ਾ ਦਿਹਾੜੇ ਨੂੰ ਸਮਰਪਿਤ ਵਿਚਾਰ ਗੋਸ਼ਟੀ ਕਰਵਾਈ

Date:

spot_img

👉ਡਿਜ਼ੀਟਲ ਯੁੱਗ ਵਿੱਚ ਸਮੇਂ ਦਾ ਹਾਣੀ ਹੋਣਾ ਜ਼ਰੂਰੀ -ਜ਼ਿਲ੍ਹਾ ਭਾਸ਼ਾ ਅਫ਼ਸਰ, ਫ਼ਿਰੋਜ਼ਪੁਰ
Firozpur News:ਡੀ.ਏ.ਵੀ. ਕਾਲਜ ਫ਼ਿਰੋਜ਼ਪੁਰ ਛਾਉਣੀ ਦੇ ਪੋਸਟ ਗ੍ਰੈਜੂਏਟ ਵਿਭਾਗ (ਪੰਜਾਬੀ) ਵੱਲੋਂ ਜ਼ਿਲਾ ਭਾਸ਼ਾ ਦਫ਼ਤਰ ਦੇ ਸਹਿਯੋਗ ਨਾਲ ਕੌਮਾਂਤਰੀ ਮਾਤ ਭਾਸ਼ਾ ਦਿਹਾੜੇ ਨੂੰ ਸਮਰਪਿਤ ‘ਡਿਜ਼ੀਟਲ ਯੁੱਗ ਵਿੱਚ ਮਾਤ ਭਾਸ਼ਾ’ ਵਿਸ਼ੇ ਉੱਤੇ ਵਿਚਾਰ ਗੋਸ਼ਟੀ ਕਰਵਾਈ ਗਈ।ਇਸ ਗੋਸ਼ਟੀ ਵਿੱਚ ਮੁੱਖ ਬੁਲਾਰੇ ਵਜੋਂ ਪਹੁੰਚੇ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ.ਜਗਦੀਪ ਸਿੰਘ ਸੰਧੂ ਨੇ ਡਿਜ਼ੀਟਲ ਯੁੱਗ ਵਿੱਚ ਮਾਤ ਭਾਸ਼ਾ ਦੀ ਸਥਿਤੀ ਅਤੇ ਸੰਭਾਵਨਾਵਾਂ ਬਾਰੇ ਵਿਸਥਾਰ ਸਹਿਤ ਚਰਚਾ ਕਰਦਿਆਂ ਕਿਹਾ ਕਿ ਤਕਨੀਕ ਮਨੁੱਖੀ ਜੀਵਨ ਦਾ ਅਹਿਮ ਹਿੱਸਾ ਹੈ। ਤਕਨੀਕ ਨੇ ਮਨੁੱਖ ਦੇ ਜੀਵਨ, ਰਹਿਣ-ਸਹਿਣ ਅਤੇ ਸੁਹਜ-ਸਵਾਦ ਵਿੱਚ ਵਾਧਾ ਅਤੇ ਵਿਕਾਸ ਕੀਤਾ ਹੈ।

ਇਹ ਵੀ ਪੜ੍ਹੋ ਪੰਜਾਬ ਪੁਲਿਸ ਨੇ ਗੈਂਗਸਟਰ ਗੋਲਡੀ ਢਿੱਲੋਂ ਵੱਲੋਂ ਚਲਾਏ ਜਾ ਰਹੇ ਮਿੱਥ ਕੇ ਹੱਤਿਆ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼

ਇਸੇ ਪ੍ਰਕਾਰ ਤਕਨੀਕ ਰਾਹੀਂ ਅਸੀਂ ਆਪਣੀ ਮਾਤ ਭਾਸ਼ਾ ਦਾ ਪ੍ਰਚਾਰ ਅਤੇ ਪਾਸਾਰ ਵੀ ਕਰ ਸਕਦੇ ਹਾਂ ਅਤੇ ਇਸ ਨੂੰ ਅਸੀਂ ਆਪਣੇ ਇਸ ਉਦੇਸ਼ ਹਿੱਤ ਇੱਕ ਮਹੱਤਵਪੂਰਨ ਸੰਦ ਵਜੋਂ ਵਰਤ ਸਕਦੇ ਹਾਂ। ਮਸਨੂਈ ਬੁੱਧੀ ਨੇ ਭਾਸ਼ਾ ਦੇ ਖੇਤਰ ਵਿੱਚ ਵੀ ਕ੍ਰਾਂਤੀਕਾਰੀ ਵਿਕਾਸ ਕੀਤਾ ਹੈ। ਮਨੁੱਖ ਅਤੇ ਮਸ਼ੀਨ ਵਿੱਚ ਸੰਵੇਦਨਾ ਦਾ ਫ਼ਰਕ ਸੀ। ਇਹ ਫ਼ਰਕ ਕਾਫੀ ਹੱਦ ਤੱਕ ਮਿਟਦਾ ਜਾ ਰਿਹਾ ਹੈ । ਮਸਨੂਈ ਬੁੱਧੀ ਨੇ ਤਕਨੀਕ ਦੇ ਮਾਧਿਅਮ ਰਾਹੀਂ ਪ੍ਰਾਪਤ ਡਾਟੇ ਦੀ ਸਮੀਖਿਆ, ਸਮਝ ਅਤੇ ਵਿਆਖਿਆ ਕਰਕੇ ਹੈਰਾਨੀਜਨਕ ਨਤੀਜੇ ਦਿੱਤੇ ਹਨ।ਇਸ ਮੌਕੇ ਗੁਰੂ ਨਾਨਕ ਦੇਵ ਕਾਲਜ ਫ਼ਿਰੋਜ਼ਪੁਰ ਛਾਉਣੀ ਤੋਂ ਵਿਸ਼ੇਸ਼ ਤੌਰ ‘ਤੇ ਪਹੁੰਚੇ ਸਹਾਇਕ ਪ੍ਰੋਫ਼ੈਸਰ ਡਾ. ਕੁਲਬੀਰ ਮਲਿਕ ਨੇ ਚਿੰਤਾ ਪ੍ਰਗਟ ਕਿਹਾ ਕਰਦਿਆਂ ਕਿਹਾ ਕਿ ਤਕਨੀਕ ਦੇ ਇਸ ਅਦਭੁੱਤ ਵਿਕਾਸ ਨਾਲ ਮਨੁੱਖ ਅੰਦਰੋਂ ਮਨੁੱਖਤਾ ਖ਼ਤਮ ਹੋ ਰਹੀ ਹੈ।

ਇਹ ਵੀ ਪੜ੍ਹੋ ਆਹਮੋ-ਸਾਹਮਣੇ ਦੋ ਕਾਰਾਂ ’ਚ ਭਿਆਨਕ ਟੱਕਰ, ਪਤੀ-ਪਤਨੀ ਦੀ ਹੋਈ ਮੌ+ਤ, ਦਰਜ਼ਨ ਜਖ਼ਮੀ

ਇਸ ਮੌਕੇ ‘ਤੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਾਲਜ ਦੇ ਪ੍ਰਿੰਸੀਪਲ ਡਾ. ਸੀਮਾ ਅਰੋੜਾ ਨੇ ਕਿਹਾ ਕਿ ਭਾਸ਼ਾ ਵਿਭਾਗ, ਪੰਜਾਬ ਅਜਿਹੇ ਸਿਰਜਨਾਤਮਕ ਉਪਰਾਲਿਆਂ ਸਦਕਾ ਮਾਤ ਭਾਸ਼ਾ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਨਿਰੰਤਰ ਕਾਰਜ ਕਰ ਰਿਹਾ ਹੈ ਜੋ ਕਿ ਸ਼ਲਾਘਾਯੋਗ ਹੈ। ਮੰਚ ਸੰਚਾਲਨ ਕਰਦਿਆਂ ਕਾਲਜ ਦੇ ਸਹਾਇਕ ਪ੍ਰੋਫ਼ੈਸਰ ਡਾ. ਅੰਮ੍ਰਿਤਪਾਲ ਕੌਰ ਨੇ ਕੌਮਾਂਤਰੀ ਮਾਤ ਭਾਸ਼ਾ ਦਿਹਾੜੇ ਦੀਆਂ ਸਭ ਨੂੰ ਵਧਾਈਆਂ ਦਿੰਦਿਆਂ ਕਿਹਾ ਕਿ ਅੱਜ ਦੇ ਦਿਹਾੜੇ ‘ਡਿਜ਼ੀਟਲ ਯੁੱਗ ਵਿੱਚ ਮਾਤ ਭਾਸ਼ਾ’ ਵਿਸ਼ੇ ਤੇ ਜੋ ਸੰਵਾਦ ਸਿਰਜਿਆ ਗਿਆ ਹੈ ਉਹ ਵਿਦਿਆਰਥੀਆਂ ਲਈ ਹੀ ਨਹੀਂ ਸਗੋਂ ਅਧਿਆਪਕਾਂ ਲਈ ਵੀ ਬੇਹੱਦ ਲਾਹੇਵੰਦ ਹੋਰ ਨਿਬੜਿਆ ਹੈ। ਇਸ ਮੌਕੇ ਤੇ ਕਾਲਜ ਦਾ ਸਟਾਫ਼, ਵਿਦਿਆਰਥੀ ਅਤੇ ਜ਼ਿਲ੍ਹਾ ਭਾਸ਼ਾ ਦਫ਼ਤਰ ਤੋਂ ਸ੍ਰੀ ਰਮਨ ਕੁਮਾਰ ਸੀਨੀਅਰ ਸਹਾਇਕ ਅਤੇ ਰਵੀ ਕੁਮਾਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

8 ਜੁਲਾਈ ਨੂੰ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਕਰਵਾਏਗੀ ਪੰਜਾਬ ਸਰਕਾਰ

👉ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵਿਦੇਸ਼ਾਂ ’ਚ...

ਦੋ ਨਸ਼ਾ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਤਿੰਨ ਵਿਅਕਤੀ 13 ਕਿੱਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

👉ਗ੍ਰਿਫ਼ਤਾਰ ਮੁਲਜ਼ਮ ਹੈਰੋਇਨ ਦੀਆਂ ਖੇਪਾਂ ਹਾਸਲ ਕਰਕੇ ਅੱਗੇ ਪੰਜਾਬ...