Thursday, April 16, 2026
spot_img
spot_img

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਸਮੇਤ ਚਾਰ ਨਸ਼ਾ ਤਸਕਰ ਕੀਤੇ ਕਾਬੂ

Date:

spot_img

👉ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਪਾਕਿਸਤਾਨ-ਅਧਾਰਤ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ
👉ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚੋਂ ਇੱਕ ਮੁਲਜ਼ਮ ਸਪਲਾਈਰਾਂ ਨੂੰ ਗੈਰ-ਕਾਨੂੰਨੀ ਪੈਸੇ ਟ੍ਰਾਂਸਫਰ ਕਰਨ ਲਈ ਹਵਾਲਾ ਰੈਕੇਟ ਚਲਾ ਰਿਹਾ ਸੀ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ
Amritsar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ ਚਾਰ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5.06 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਜੰਟ ਸਿੰਘ ਉਰਫ਼ ਕਾਲੂ ਵਾਸੀ ਪਿੰਡ ਬਚੀਵਿੰਡ, ਅੰਮ੍ਰਿਤਸਰ; ਜਗਜੀਤ ਸਿੰਘ ਵਾਸੀ ਪਿੰਡ ਰਾਣੀਆ, ਅੰਮ੍ਰਿਤਸਰ; ਸਾਹਿਲ ਕੁਮਾਰ ਉਰਫ ਸਾਹਿਲ ਵਾਸੀ ਪਿੰਡ ਘਰਿਆਲਾ, ਤਰਨਤਾਰਨ ਅਤੇ ਰਿੰਕੂ ਵਾਸੀ ਬਸਤੀ ਦੁਨੇ ਵਾਲੀ, ਗੁਰੂ ਹਰਸਹਾਏ, ਫਿਰੋਜ਼ਪੁਰ ਵਜੋਂ ਹੋਈ ਹੈ।

ਇਹ ਵੀ ਪੜ੍ਹੋ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਵੇਂ ਭਰਤੀ ਹੋਏ 8 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਪਾਕਿਸਤਾਨ ਆਧਾਰਿਤ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸਨ। ਇਹ ਨਸ਼ਾ ਤਸਕਰ ਅੰਮ੍ਰਿਤਸਰ ਦੇ ਵੱਖ-ਵੱਖ ਇਲਾਕਿਆਂ ਵਿੱਚ ਸਪਲਾਈ ਕਰਨ ਲਈ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਲਈ ਡਰੋਨ ਦੀ ਵਰਤੋਂ ਕਰ ਰਹੇ ਸਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਪੁਲਿਸ ਸਟੇਸ਼ਨ ਛਾਉਣੀ ਅਤੇ ਸਦਰ ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਦੋ ਵੱਖ-ਵੱਖ ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ।ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ Punjab Police ’ਚ ਵੱਡਾ ਫ਼ੇਰਬਦਲ; 7 SSPs ਸਹਿਤ 21 IPS ਅਧਿਕਾਰੀ ਬਦਲੇ

ਪਹਿਲੇ ਮਾਮਲੇ ਦੇ ਸਬੰਧ ਵਿੱਚ ਚਲਾਏ ਆਪ੍ਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਕਮਿਸ਼ਨਰ ਆਫ਼ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਸੂਹ ‘ਤੇ ਕਾਰਵਾਈ ਕਰਦਿਆਂ ਡੀਸੀਪੀ ਹਰਪ੍ਰੀਤ ਸਿੰਘ ਮੰਡੇਰ, ਏਡੀਸੀਪੀ ਸਿਟੀ-2 ਹਰਕਮਲ ਕੌਰ ਅਤੇ ਏਸੀਪੀ ਵੈਸਟ ਸ਼ਿਵਦਰਸ਼ਨ ਸਿੰਘ ਦੀ ਨਿਗਰਾਨੀ ਹੇਠ ਪੁਲਿਸ ਸਟੇਸ਼ਨ ਛਾਉਣੀ ਦੀਆਂ ਪੁਲਿਸ ਟੀਮਾਂ ਨੇ ਵਿਸ਼ੇਸ਼ ਆਪ੍ਰੇਸ਼ਨ ਚਲਾਇਆ ਅਤੇ ਗੁਰਜੰਟ ਕਾਲੂ ਅਤੇ ਜਗਜੀਤ ਸਿੰਘ ਵਜੋਂ ਪਛਾਣੇ ਗਏ ਸ਼ੱਕੀਆਂ ਨੂੰ ਮਾਹਲ ਬਾਈਪਾਸ ਖੇਤਰ ਤੋਂ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.067 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ।ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਇੰਸਪੈਕਟਰ ਅਮੋਲਕਦੀਪ ਸਿੰਘ ਦੀ ਅਗਵਾਈ ਹੇਠ ਸੀਆਈਏ ਸਟਾਫ-1 ਦੀਆਂ ਪੁਲਿਸ ਟੀਮਾਂ ਨੇ ਅਗਲੇਰੀ ਜਾਂਚ ਦੌਰਾਨ ਦੋ ਹੋਰ ਮੁਲਜ਼ਮਾਂ – ਜਿਨ੍ਹਾਂ ਦੀ ਪਛਾਣ ਸਾਹਿਲ ਕੁਮਾਰ ਅਤੇ ਰਿੰਕੂ ਵਜੋਂ ਹੋਈ ਹੈ – ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2 ਕਿਲੋ ਹੈਰੋਇਨ ਬਰਾਮਦ ਕੀਤੀ।ਸੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਰਿੰਕੂ ਨਸ਼ੀਲੇ ਪਦਾਰਥਾਂ ਦੇ ਵਪਾਰ ਨਾਲ ਕਮਾਏ ਗੈਰ-ਕਾਨੂੰਨੀ ਪੈਸੇ ਨੂੰ ਵੱਖ-ਵੱਖ ਸਪਲਾਇਰਾਂ ਨੂੰ ਟ੍ਰਾਂਸਫਰ ਕਰਨ ਲਈ ਇੱਕ ਵੱਡਾ ਹਵਾਲਾ ਨੈੱਟਵਰਕ ਚਲਾ ਰਿਹਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਹੋਰ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...