Thursday, May 21, 2026
spot_img
spot_img
spot_img

20 ਲੱਖ ਦੀ ਲਾਗਤ ਨਾਲ ਗਊਸ਼ਾਲਾ ਖਿਓਵਾਲੀ ਢਾਬ ਵਿਖੇ ਗਊਆਂ ਲਈ ਬਣਾਇਆ ਜਾਵੇਗਾ ਸ਼ੈੱਡ-ਵਿਧਾਇਕ ਸਵਨਾ

Date:

spot_img

👉ਵਿਧਾਇਕ ਦੀ ਧਰਮਪਤਨੀ ਖੁਸ਼ਬੂ ਸਾਵਨਸੁੱਖਾ ਸਵਨਾ ਨੇ ਖੁਸ਼ੀ ਫਾਊਂਡੇਸ਼ਨ ਦੀ ਪ੍ਰਧਾਨ ਹੋਣ ਦੇ ਨਾਤੇ ਫਾਊਂਡੇਸ਼ਨ ਵੱਲੋਂ ਗਊਸ਼ਾਲਾਂ ਨੂੰ 11 ਹਜ਼ਾਰ ਦੀ ਰਾਸ਼ੀ ਭੇਂਟ ਕੀਤੀ
Fazilka News:ਪਿੰਡ ਖਿਓਵਾਲੀ ਢਾਬ ਦੀ ਗਊਸ਼ਾਲਾਂ ਵਿੱਚ ਗਊਆਂ ਲਈ 20 ਲੱਖ ਦੀ ਲਾਗਤ ਨਾਲ ਸ਼ੈੱਡ ਬਣਾਇਆ ਜਾਵੇਗਾ। ਇਹ ਪ੍ਰਗਟਾਵਾ ਵਿਧਾਇਕ ਫਾਜ਼ਿਲਕਾ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਗਊਸ਼ਾਲਾ ਖਿਓਵਾਲੀ ਢਾਬ ਵਿਖੇ ਰੱਖੀ ਭਗਵਤ ਕਥਾ ਵਿੱਚ ਆਪਣੀ ਹਾਜ਼ਰੀ ਲਗਾਉਣ ਉਪਰੰਤ ਕੀਤਾ। ਇਸ ਦੌਰਾਨ ਵਿਧਾਇਕ ਫਾਜ਼ਿਲਕਾ ਦੀ ਧਰਮਪਤਨੀ ਖੁਸ਼ਬੂ ਸਾਵਨਸੁੱਖਾ ਸਵਨਾ ਨੇ ਖੁਸ਼ੀ ਫਾਊਂਡੇਸ਼ਨ ਦੀ ਪ੍ਰਧਾਨ ਹੋਣ ਦੇ ਨਾਤੇ ਫਾਊਂਡੇਸ਼ਨ ਵੱਲੋਂ ਗਊਸ਼ਾਲਾਂ ਨੂੰ 11 ਹਜ਼ਾਰ ਦੀ ਰਾਸ਼ੀ ਵੀ ਭੇਂਟ ਕੀਤੀ।

ਇਹ ਵੀ ਪੜ੍ਹੋ  5000 ਰੁਪਏ ਰਿਸ਼ਵਤ ਲੈਂਦਾ PSPCL ਦਾ JE ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਇਸ ਮੌਕੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਉਨ੍ਹਾਂ ਨੂੰ ਮਾਣ ਮਹਿਸੂਸ ਹੋ ਰਿਹਾ ਹੈ ਕਿ ਅੱਜ ਉਨ੍ਹਾਂ ਨੂੰ ਇੱਥੇ ਭਗਵਤ ਕਥਾ ਸੁਣਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਵਿੱਚ ਵੱਖ-ਵੱਖ ਧਰਮਾਂ ਦੇ ਲੋਕ ਰਹਿੰਦੇ ਹਨ ਤੇ ਇੱਥੇ ਹਰ ਧਰਮ ਦਾ ਸਤਿਕਾਰ ਕੀਤਾ ਜਾਂਦਾ ਹੈ ਤੇ ਸਾਡਾ ਕਾਨੂੰਨ ਵੀ ਸਭ ਨੂੰ ਬਰਾਬਰਤਾ ਦਾ ਅਧਿਕਾਰ ਦਿੰਦਾ ਹੈ। ਉਨ੍ਹਾਂ ਕਿਹਾ ਕਿ ਇਸ ਗਊਸ਼ਾਲਾਂ ਵਿੱਚ ਗਊਆਂ ਲਈ 20 ਲੱਖ ਦੀ ਲਾਗਤ ਨਾਲ ਸੈੱਡ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ੈੱਡ ਬਣਨ ਨਾਲ ਜਿੱਥੇ ਗਊਆਂ ਨੂੰ ਗਰਮੀ ਅਤੇ ਸਰਦੀ ਤੋਂ ਰਾਹਤ ਮਿਲੇਗੀ ਉੱਥੇ ਸਾਫ ਸੁਥਰੀ ਬੈਠਣ ਲਈ ਥਾਂ ਵੀ ਮਿਲੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਲਈ ਇਹ ਖੁਸ਼ੀ ਦਾ ਮੌਕਾ ਹੈ ਕਿ ਉਨ੍ਹਾਂ ਨੂੰ ਗਊਆਂ ਲਈ ਸੇਵਾ ਕਰਨ ਦਾ ਮੌਕਾ ਮਿਲਿਆ ਹੈ।

ਇਹ ਵੀ ਪੜ੍ਹੋ  3381 ਈਟੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਜਲਦੀ:ਮੁੱਖ ਮੰਤਰੀ

ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ ਚਾਹੇ ਉਹ ਵਿਕਾਸ, ਸਿੱਖਿਆ, ਸਿਹਤ ਆਦਿ ਕਿਉਂ ਹੋਵੇ। ਉਨ੍ਹਾਂ ਕਿਹਾ ਕਿ ਗਊਸ਼ਾਲਾਂ ਵਿੱਚ ਹੋਰ ਵੀ ਕਿਸੇ ਤਰ੍ਹਾਂ ਦੀ ਮਦਦ ਦੀ ਲੋੜ ਹੈ ਤਾਂ ਉਹ ਬੇਝਿਜਕ ਹੋ ਕੇ ਦੱਸਣ ਤਾਂ ਜੋ ਉਸ ਦਾ ਵੀ ਹੱਲ ਕੀਤਾ ਜਾ ਸਕੇ ਤੇ ਉਨ੍ਹਾਂ ਨੂੰ ਵੀ ਸੇਵਾ ਕਰਨ ਦਾ ਮੌਕਾ ਮਿਲ ਸਕੇ।ਇਸ ਮੌਕੇ ਬਲਾਕ ਪ੍ਰਧਾਨ ਦਲੀਪ ਸਹਾਰਨ, ਸਰਪੰਚ ਨੀਰਜ ਕੁਮਾਰ ਰਿਣਵਾ, ਗਊਸ਼ਾਲਾ ਪ੍ਰਧਾਨ ਸੁਰਜੀਤ ਝੋਰੜ, ਪ੍ਰਧਾਨ ਬੀਰਜ ਲਾਲ ਸਹਾਰਨ, ਖਜ਼ਾਨਚੀ ਵੇਦ ਪ੍ਰਕਾਸ਼ ਝੋਰੜ, ਸੈਕਟਰੀ ਦਵਿੰਦਰ ਝੋਰੜ, ਅਮਨ ਝੋਰੜ, ਵੇਦ ਪ੍ਰਕਾਸ਼ ਸਿਆਗ ਸਮੇਤ ਗਊਸ਼ਾਲਾ ਸੰਮਤੀ ਦੇ ਮੈਂਬਰ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

spot_img

Share post:

spot_img

Popular

More like this
Related

Punjab ਤੇ Haryana Highcourt ਨੇ ਸੁਖਪਾਲ ਖਹਿਰਾ ਨੂੰ ਦਿੱਤਾ ਵੱਡਾ ਝਟਕਾ

Punjab News : ਪੰਜਾਬ ਦੀ ਸਿਆਸਤ ਨਾਲ ਜੁੜੀ ਇੱਕ...

ਪੰਜਾਬ ’ਚ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ

Punjab News : ਪੰਜਾਬ ਭਰ ਵਿੱਚ ਪਿਛਲੇ ਕਈ ਦਿਨਾਂ...

“बरसात से पहले सड़कें चकाचक होनी चाहिए, काम को लेकर बहाने नहीं चलेंगे” :रणबीर गंगवा

👉लोक निर्माण विभाग की समीक्षा बैठक में मंत्री ने...