ਬਠਿੰਡਾ ਪੁਲਿਸ ਵੱਲੋਂ ਮਿੰਨੀ ਮੈਰਾਥਨ ਅਤੇ ਬਾਸਕਿਟਬਾਲ ਮੁਕਾਬਲੇ ਆਯੋਜਿਤ

Date:

spot_img

Bathinda News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਸੰਬੰਧੀ ਵਿੱਢੀ ਗਈ ਮੁਹਿੰਮ ਤਹਿਤ ਗੌਰਵ ਯਾਦਵ ਡੀ.ਜੀ.ਪੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਰਜੀਤ ਸਿੰਘ ਡੀ.ਆਈ.ਜੀ ਬਠਿੰਡਾ ਰੇਂਜ ਅਤੇ ਅਮਨੀਤ ਕੌਂਡਲ ਐੱਸ.ਐੱਸ.ਪ ਦੀ ਜੇਰ ਨਿਗਰਾਨੀ ਹੇਠ ਨਸ਼ਿਆਂ ਖਿਲਾਫ ਚਲਾਈ ਗਈ ਮੁਹਿੰਮ ਨੂੰ ਅੱਗੇ ਤੋਰਦਿਆਂ ਆਉਣ ਵਾਲੀ ਪੀੜੀ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਪ੍ਰਤੀ ਰੁਚੀ ਪੈਦਾ ਕਰਨ ਲਈ ਸਥਾਨਕ ਪੁਲਿਸ ਲਾਈਨ ਦੇ ਖੇਡ ਸਟੇਡੀਅਮ ਵਿਖੇ ਮਿੰਨੀ ਮੈਰਾਥਨ ਅਤੇ ਬਾਸਕਿਟਬਾਲ ਦੇ ਮੁਕਾਬਲਿਆਂ ਦਾ ਆਯੋਜਨ ਕੀਤਸ ਗਿਆ।ਇਸ ਦੌਰਾਨ ਬਠਿੰਡਾ ਪੁਲਿਸ ਵੱਲੋਂ ਇਹਨਾਂ ਮੁਕਾਬਲਿਆਂ ਵਿੱਚ ਭਾਂਗ ਲੈਣ ਵਾਲਿਆਂ ਨੂੰ ਐੱਂਟੀ ਡਰੱਗ ਟੀ-ਸ਼ਰਟਾਂ ਵੀ ਵੰਡੀਆਂ ਗਈਆਂ।

ਇਹ ਵੀ ਪੜ੍ਹੋ  ਕਿਸਾਨਾਂ ਨਾਲ ਮੀਟਿੰਗ ਦੇ ਲਈ ਜਹਾਜ਼ ਦੀ ‘ਟੁੱਟੀ’ ਸੀਟ ’ਤੇ ਬੈਠੇ ਕੇਂਦਰੀ ਖੇਤੀਬਾੜੀ ਮੰਤਰੀ

ਮਿੰਨੀ ਮੈਰਾਥਨ ਰੇਸ ਨੂੰ ਹਰਜੀਤ ਸਿੰਘ ਡੀ.ਆਈ.ਜੀ ਬਠਿੰਡਾ ਰੇਂਜ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਹ ਰੇਸ 10 ਕਿਲੋਮੀਟਰ ਸੀ, ਜੋ ਕਿ ਸ਼ਹਿਰ ਦੇ ਵੱਖ-ਵੱਖ ਭਾਗਾਂ ਵਿੱਚੋਂ ਦੀ ਹੁੰਦੀ ਹੋਈ ਵਾਪਸ ਪੁਲਿਸ ਲਾਈਨ ਬਠਿੰਡਾ ਵਿਖੇ ਸਮਾਪਤੀ ਕੀਤੀ ਗਈ।ਇਸ ਰੇਸ ਦੌਰਾਨ ਪਹਿਲੀ ਪੁਜੀਸ਼ਨ ਹਾਸਲ ਕਰਨ ਵਾਲਿਆਂ ਨੂੰ 5100/- ਰੁਪਏ, ਦੂਸਰੇ ਨੰਬਰ ਤੇ 3100/- ਰੁਪਏ ਅਤੇ ਤੀਸਰੇ ਨੰਬਰ ਵਾਲੇ ਨੂੰ 2100/- ਰੁਪਏ ਇਨਾਮ ਦਿੱਤੇ ਗਏ।ਇਸ ਤੋਂ ਇਲਾਵਾ 4 ਤੋਂ 10 ਤੱਕ ਆਉਣ ਵਾਲਿਆਂ ਨੂੰ 1000/- ਰੁਪਏ ਅਤੇ 11 ਤੋਂ 15 ਤੱਕ ਆਉਣ ਵਾਲਿਆਂ ਨੂੰ 500/- ਰੁਪਏ ਇਨਾਮ ਦੀ ਰਾਸ਼ੀ ਦਿੱਤੀ ਗਈ।ਇਸ ਈਵੈਂਟ ਵਿੱਚ ਭਾਗ ਲੈਣ ਵਾਲਿਆਂ ਨੂੰ ਸਰਟੀਫਿਕੇਟ ਵੰਡੇ ਗਏ।ਇਸ ਤੋਂ ਇਲਾਵਾ ਬਾਸਕਿਟਬਾਲ ਮੁਕਾਬਲਿਆਂ ਵਿੱਚ ਪਹਿਲੇ ਸਥਾਨ ਵਾਲੀ ਟੀਮ ਨੂੰ 11000/- ਸਮੇਤ ਟਰਾਫੀ, ਦੂਜੇ ਸਥਾਨ ਵਾਲੀ ਟੀਮ ਨੂੰ 5100/- ਰੁਪਏ ਸਮੇਤ ਟਰਾਫੀ ਅਤੇ ਇੱਕ ਬੈਸਟ ਪਲੇਅਰ ਨੂੰ ਟਰਾਫੀ ਦੇ ਕੇ ਸਨਮਾਨਿਤ ਕੀਤਾ ਗਿਆ।

ਇਹ ਵੀ ਪੜ੍ਹੋ  ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਐਡਵੋਕੇਟ ਧਾਮੀ ਨੂੰ ਆਪਣਾ ਅਸਤੀਫ਼ਾ ਵਾਪਸ ਲੈਣ ਦੀ ਅਪੀਲ

ਇਹਨਾਂ ਮੁਕਾਬਲਿਆਂ ਤੋਂ ਬਾਅਦ ਬਠਿੰਡਾ ਪੁਲਿਸ ਵੱਲੋਂ ਕਲਚਰਲ ਪ੍ਰੋਗਰਾਮ ਦਾ ਆਯੋਜਨ ਵੀ ਕੀਤਾ ਗਿਆ।ਇਸ ਪ੍ਰੋਗਰਾਮ ਦੌਰਾਨ ਸ਼ੌਕਤ ਅਹਿਮਦ ਪਰੇ ਡਿਪਟੀ ਕਮਿਸ਼ਨਰ ਬਠਿੰਡਾ, ਜਗਰੂਪ ਸਿੰਘ ਗਿੱਲ ਹਲਕਾ ਸ਼ਹਿਰੀ ਐੱਮ.ਐੱਲ.ਏ, ਜਗਸੀਰ ਸਿੰਘ ਐੱਮ.ਐੱਲ.ਏ. ਹਲਕਾ ਭੁੱਚੋ, ਅਮਰਜੀਤ ਸਿੰਘ ਮਹਿਤਾ ਪ੍ਰਧਾਨ ਪੰਜਾਬ ਕ੍ਰਿਕੇਟ ਐਸੋਸੀਏਸ਼ਨ, ਪਦਮਜੀਤ ਸਿੰਘ ਮਹਿਤਾ ਮੇਅਰ ਨਗਰ ਨਿਗਮ ਬਠਿੰਡਾ, ਨਵਦੀਪ ਸਿੰਘ ਜੀਦਾ ਚੇਅਰਮੈਨ ਸ਼ੂਗਰ ਫੈੱਡ, ਅੰਮ੍ਰਿਤਲਾਲ ਅਗਰਵਾਲ ਚੇਅਰਮੈਨ, ਜਿਲ੍ਹਾ ਯੋਜਨਾ ਕਮੇਟੀ ਬਠਿੰਡਾ, ਨੀਲ਼ ਗਰਗ ਚੇਅਰਮੈਨ ਮੀਡੀਅਮ ਇੰਡਸਟਰੀ ਸੁਖਦੀਪ ਸਿੰਘ ਢਿੱਲੋ, ਕੌਂਸਲਰ ਅਤੇ ਪੁਲਿਸ ਅਫਸਰਾਂ ਨੇ ਸਿਰਕਤ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img

Share post:

Popular

More like this
Related

CM Nayab Singh Saini की ‘गो ग्लोबल’ अप्रोच को मिली नई गति

👉एमडीएच के साथ हुआ करार, अब तंजानिया, केन्या सहित...

Sukhbir Singh Badal ਵੱਲੋਂ 55 ਵਿਧਾਨ ਸਭਾ ਹਲਕਿਆਂ ਦੀਆਂ ਇਸਤਰੀ ਅਕਾਲੀ ਦਲ ਦੀਆਂ ਹਲਕਾ ਪ੍ਰਧਾਨ ਨਿਯੁਕਤ

👉ਬਾਕੀ ਵਿੰਗਾਂ ਦੇ ਹਲਕਾਵਾਰ ਪ੍ਰਧਾਨਾਂ ਦਾ ਐਲਾਨ ਵੀ ਜਲਦੀ Punjab...