spot_img
spot_img

ਮੌਜ਼ੂਦਾ ਸਰਕਾਰ ਹਰੇਕ ਖੇਤਰ ਦਾ ਬਰਾਬਰ ਵਿਕਾਸ ਯਕੀਨੀ ਕਰ ਰਹੀ ਹੈ:ਮੁੱਖ ਮੰਤਰੀ ਸੈਣੀ

Date:

spot_img

Haryana News:ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵਿਰੋਧੀਆਂ ‘ਤੇ ਨਿਸ਼ਾਨਾ ਕਰਦੇ ਹੋਏ ਕਿਹਾ ਕਿ ਪਹਿਲਾਂ ਦੀ ਸਰਕਾਰਾਂ ਵਿਚ ਭਾਈ-ਭਤੀਜਾਵਾਦ, ਖੇਤਰਵਾਦ ਦਾ ਬੋਲਬਾਲਾ ਸੀ। ਜਿਸ ਖੇਤਰ ਦਾ ਮੁੱਖ ਮੰਤਰੀ ਹੁੰਦਾ ਸੀ, ਉੱਥੇ ਵਿਕਾਸ ਕੰਮ ਹੁੰਦੇ ਸਨ ਅਤੇ ਹੋਰ ਖੇਤਰਾਂ ਵਿਚ ਵਿਕਾਸ ਕਾਫੀ ਦੂਰ ਸੀ। ਭਾਜਪਾ ਸਰਕਾਰ ਨੇ ਇਸ ਰਿਵਾਇਤ ਨੂੰ ਜੜ੍ਹੋਂ ਖਤਮ ਕਰਨ ਦਾ ਕੰਮ ਕੀਤਾ ਹੈ। ਮੌਜ਼ੂਦਾ ਸਰਕਾਰ ਹਰੇਕ ਖੇਤਰ ਦਾ ਬਰਾਬਰ ਵਿਕਾਸ ਯਕੀਨੀ ਕਰ ਰਹੀ ਹੈ। ਵਿਕਾਸ ਸੂਬੇ ਵਿਚ ਚਾਰੋਂ ਪਾਸੇ ਤੇਜੀ ਨਾਲ ਚਲ ਰਿਹਾ ਹੈ। ਕੋਈ ਵੀ ਖੇਤਰ ਹੁਣ ਵਿਕਾਸ ਤੋਂ ਦੂਰ ਨਹੀਂ ਹੈ।

ਇਹ ਵੀ ਪੜ੍ਹੋ  CM ਨਾਇਬ ਸਿੰਘ ਸੈਣੀ ਨੇ ਰਾਵੀ ਅਤੇ ਬਿਆਸ ਜਲ੍ਹ ਟ੍ਰਿਬਊਨਲ ਦੇ ਸਾਹਮੇਣ ਚੁਕਿਆ ਹਰਿਆਣਾ ਦੇ ਪਾਣੀ ਦਾ ਮੁੱਦਾ

ਸੜਕਾਂ ਦਾ ਜਾਲ ਵਿਛਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਅੱਜ ਜਿਲਾ ਅੰਬਾਲਾ ਵਿਚ ਬਰਾੜਾ ਵਿਚ ਆਯੋਜਿਤ ਪ੍ਰੋਗ੍ਰਾਮ ਵਿਚ ਲੋਕਾਂ ਨੂੰ ਸੰਬੋਧਤ ਕਰ ਰਹੇ ਸਨ। ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕੇਂਦਰ ਤੇ ਸੂਬੇ ਵਿਚ ਡਬਲ ਇੰਜਨ ਦੀ ਸਰਕਾਰ ਪੂਰੇ ਸੂਬੇ ਵਿਚ ਬਰਾਬਰ ਵਿਕਾਸ ਕੰਮਾਂ ਨੂੰ ਕਰਵਾਉਣ ਦਾ ਕੰਮ ਕਰ ਰਹੀ ਹੈ। ਵਿਕਾਸ ਕੰਮਾਂ ਲਈ ਪੈਸੇ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਅੱਜ ਦਾ ਨੌਜੁਆਨਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਨੌਕਰੀ ਮਿਲ ਰਹੀ ਹੈ। ਨੌਜੁਆਨਾਂ ਦਾ ਸਰਕਾਰ ਪ੍ਰਤੀ ਭਰੋਸਾ ਵੱਧਿਆ ਹੈ।ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਲ 2047 ਤਕ ਭਾਰਤ ਨੂੰ ਵਿਕਸਿਤ ਦੇਸ਼ ਬਣਾਉਣ ਦਾ ਜੋ ਸੰਕਲਪ ਕੀਤਾ ਹੈ ਉਸ ਨੂੰ ਅਸੀਂ ਮਿਲ ਕੇ ਪੂਰਾ ਕਰਨਾ ਹੈ।

ਇਹ ਵੀ ਪੜ੍ਹੋ ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਅੱਜ ਕੇਂਦਰ ਤੇ ਸੂਬਾ ਸਰਕਾਰ ਦੀ ਭਲਾਈ ਯੋਜਨਾਵਾਂ ਦਾ ਫਾਇਦਾ ਸਿੱਧੇ ਲੋਕਾਂ ਨੂੰ ਮਿਲ ਰਿਹ ਹੈ। ਆਨਲਾਇਨ ਪ੍ਰਕ੍ਰਿਆ ਨਾਲ ਕੰਮਾਂ ਵਿਚ ਪਾਰਦਰਸ਼ਤਾ ਆਈ ਹੈ ਅਤੇ ਲੋਕਾਂ ਨੂੰ ਸਮੇਂ ਰਹਿਦੇ ਯੋਜਨਾਵਾਂ ਦਾ ਫਾਇਦਾ ਹੋ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਮੌਜ਼ੂਦਾ ਸੂਬਾ ਸਰਕਾਰ ਨੇ ਆਪਣੇ 100 ਦਿਨ ਦੇ ਸਮੇਂ ਵਿਚ ਸੰਕਲਪ ਪੱਤਰ ਦੇ ਐਲਾਨਾਂ ਨੂੰ ਪੂਰਾ ਕਰਨ ਦਾ ਕੰਮ ਕੀਤਾ ਹੈ। ਅੱਜ ਸਰਕਾਰੀ ਹਸਪਤਾਲਾਂ ਤੇ ਨਿੱਜੀ ਸੰਸਥਾਨਾਂ ਵਿਚ ਡਾਇਲਸੀਸ ਦੀ ਮੁਫਤ ਸਹੂਲਤ ਮਿਲ ਰਹੀ ਹੈ। ਮਹਿਲਾ ਸਸ਼ਕਤੀਕਰਣ ਲਈ ਵੀ ਲਗਾਤਾਰ ਕੰਮ ਕੀਤੇ ਗਏ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਅੰਮ੍ਰਿਤਸਰ ‘ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ ‘ਤੇ ਕੀਤਾ ਹਮਲਾ

👉ਤੀਰਥ ਯਾਤਰਾ ਸਕੀਮ ਨੂੰ ਮਿਲ ਰਹੇ ਭਾਰੀ ਜਨਤਕ ਸਮਰਥਨ...

ਖੇੜੀ ਵਾਲੇ ਬਾਬੇ ਵਿਰੁੱਧ ਦਾਜ਼-ਦਹੇਜ਼ ਦਾ ਪਰਚਾ ਦਰਜ਼; ਜਲਦ ਹੋ ਸਕਦੀ ਹੈ ਗ੍ਰਿਫਤਾਰੀ

Fatehgarh Sahib/ Malerkotla News: ਪਿਛਲੇ ਲੰਮੇ ਸਮੇਂ ਤੋਂ ਸੋਸ਼ਲ...

Aman Arora ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ ‘ਤੇ ਜ਼ੋਰ

👉ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨਾਲੌਜੀ ਵਿਭਾਗ ਵੱਲੋਂ ‘‘ਰਾਜ ਦੇ...