ਨਗਰ ਕੌਂਸਲ ਦਾ ਕਲਰਕ ਵਿਧਵਾ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ

Date:

spot_img

Muktsar News:ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿਚ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਐਤਵਾਰ ਨੂੰ ਨਗਰ ਕੌਂਸਲ ਮਲੋਟ, ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਚ ਤਾਇਨਾਤ ਕਲਰਕ ਸੁਰੇਸ਼ ਕੁਮਾਰ ਨੂੰ ਇਕ ਗਰੀਬ ਵਿਧਵਾ ਕੋਲੋਂ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਮਲੋਟ ਸ਼ਹਿਰ ਨਿਵਾਸੀ ਇੱਕ ਵਿਧਵਾ ਔਰਤ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰਕੇ ਦੋਸ਼ ਲਗਾਇਆ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ) ਮਿਸ਼ਨ ਤਹਿਤ ਉਸ ਦਾ ਘਰ ਬਣਾਉਣ ਲਈ ਰਕਮ ਮਨਜੂਰ ਕਰਵਾਉਣ ਬਦਲੇ ਉਕਤ ਕਲਰਕ ਨੇ 50,000 ਰੁਪਏ ਦੀ ਰਿਸ਼ਵਤ ਮੰਗੀ ਹੈ ਪਰ ਉਸ ਵੱਲੋਂ ਜ਼ੋਰ ਪਾਉਣ ਤੋਂ ਬਾਅਦ ਉਕਤ ਵਿਅਕਤੀ ਇਹ ਰਕਮ ਕਿਸ਼ਤਾਂ ਵਿੱਚ ਲੈਣ ਲਈ ਸਹਿਮਤ ਹੋ ਗਿਆ ਹੈ।

ਇਹ ਵੀ ਪੜ੍ਹੋ  ਫਾਜਿਲਕਾ ਪੁਲਿਸ ਵੱਲੋਂ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਾਜ਼ਮ ਨੂੰ ਸ਼ਿਕਾਇਤਕਰਤਾ ਦੇ ਘਰੋਂ 20,000 ਰੁਪਏ ਦੀ ਪਹਿਲੀ ਕਿਸ਼ਤ ਲੈਂਦੇ ਹੋਏ ਰੰਗੇ ਹੱਥੀਂ ਫੜ ਲਿਆ। ਬਿਊਰੋ ਦੀ ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਉਕਤ ਮੁਲਜ਼ਮ ਕੋਲੋਂ ਰਿਸ਼ਵਤ ਦੀ ਰਕਮ ਮੌਕੇ ’ਤੇ ਹੀ ਬਰਾਮਦ ਕਰ ਲਈ।ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਬਠਿੰਡਾ ਰੇਂਜ ਥਾਣੇ ਵਿੱਚ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਅਧੀਨ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਕੇਸ ਸਬੰਧੀ ਅਗਲੀ ਤਫ਼ਤੀਸ਼ ਜਾਰੀ ਹੈ।

ਇਹ ਵੀ ਪੜ੍ਹੋ  ਤੁਸਾਰ ਗੁਪਤਾ ਆਈ.ਪੀ.ਐਸ ਨੂੰ ਬਦਲੀ ਉਪਰੰਤ ਦਿੱਤੀ ਵਿਦਾਇਗੀ ਪਾਰਟੀ

ਬਿਊਰੋ ਨੇ ਦੁਹਰਾਇਆ ਕਿ ਉਹ ਰਾਜ ’ਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਵੱਲੋਂ ਰਿਸ਼ਵਤ ਦੀ ਮੰਗ ਕਰਨ ‘ਤੇ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਦੇ ਵਟਸਐਪ ਨੰਬਰ 9501-200-200 ‘ਤੇ ਸ਼ਿਕਾਇਤ ਦਰਜ ਕਰਵਾਉਣ। ਬੁਲਾਰੇ ਨੇ ਇਹ ਵੀ ਸਪੱਸ਼ਟ ਕੀਤਾ ਕਿ ਵਿਜੀਲੈਂਸ ਬਿਊਰੋ ਵੱਲੋਂ ਮਿਲੀਆਂ ਸਭ ਸ਼ਿਕਾਇਤਾਂ ਦੀ ਪੂਰੀ ਤਰ੍ਹਾਂ ਕਾਨੂੰਨੀ ਤਰੀਕੇ ਨਾਲ ਜਾਂਚ ਕੀਤੀ ਜਾਵੇਗੀ ਅਤੇ ਸਬੂਤ ਸਿੱਧ ਹੋਣ ਤੇ ਦੋਸ਼ੀ ਪਾਏ ਜਾਣ ਉਤੇ ਅਜਿਹੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img

Share post:

Popular

More like this
Related

5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

Chandigarh News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...