ਨੌਵੇਂ ਪਾਤਸ਼ਾਹ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਤੋਂ ਸਰੀ ਅਨੰਦਪੁਰ ਸਾਹਿਬ ਤੱਕ ਸਜਾਇਆ ਜਾਵੇਗਾ ਨਗਰ ਕੀਰਤਨ

0
56
+1

👉ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਤਿਆਰੀਆਂ ਸਬੰਧੀ ਵੱਖ ਵੱਖ ਗੁਰਦੁਆਰਾ ਕਮੇਟੀਆਂ ਨਾਲ ਕੀਤੀਆਂ ਮੀਟਿੰਗਾਂ
Amritsar News:ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਨਵੰਬਰ ਮਹੀਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਦੱਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਤਾਗੱਦੀ ਦਿਵਸ ਦੀ 350 ਸਾਲਾ ਸ਼ਤਾਬਦੀ ਕੌਮੀ ਜਾਹੋ ਜਲਾਲ ਨਾਲ ਮਨਾਈ ਜਾ ਰਹੀ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਤਿਆਰੀਆਂ ਆਰੰਭ ਦਿੱਤੀਆਂ ਹਨ। ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ਼ਤਾਬਦੀ ਨੂੰ ਸਮਰਪਿਤ ਦੇਸ ਦੇ ਵੱਖ ਵੱਖ ਸਹਿਰਾਂ ਵਿੱਚ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ ਅਤੇ ਨਗਰ ਕੀਰਤਨ ਵੀ ਸਜਾਏ ਜਾ ਰਹੇ ਹਨ।

ਇਹ ਵੀ ਪੜ੍ਹੋ ਜਦ ਵਾੜ ਹੀ ਖੇਤ ਨੂੰ ਖਾਣ ਲੱਗੇ;ਗੈਂਗਸਟਰਾਂ ਵੱਲੋਂ ਫ਼ਿਰੌਤੀਆਂ ਰਾਹੀਂ ਇਕੱਠੀ ਕੀਤੀ ਰਾਸ਼ੀ ‘ਸੰਭਾਲਣ’ ਵਾਲਾ ਥਾਣੇਦਾਰ ਗ੍ਰਿਫਤਾਰ 

ਇਸੇ ਤਰ੍ਹਾਂ ਨੌਵੇਂ ਪਾਤਸ਼ਾਹ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਸਜਾਇਆ ਜਾਵੇਗਾ ਨਗਰ ਕੀਰਤਨ ਜਿਨ੍ਹਾਂ ਦੀਆਂ ਤਿਆਰੀਆਂ ਲਈ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ  ਕੁਲਵੰਤ ਸਿੰਘ ਮੰਨਣ ਦੇ ਨਿਰਦੇਸ਼ਾ ਅਨੁਸਾਰ ਮੀਤ ਸਕੱਤਰ  ਗੁਰਚਰਨ ਸਿੰਘ ਕੁਹਾਲਾ ਦੀ ਅਗਵਾਈ ਵਿੱਚ ਇਕ ਟੀਮ ਸਿੰਘ ਸਭਾਵਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨਾਲ ਤਾਲਮੇਲ ਲਈ ਭੇਜੀ ਗਈ ਹੈ। ਸ਼੍ਰੋਮਣੀ ਕਮੇਟੀ ਦੀ ਇਸ ਟੀਮ ਨੇ ਅੱਜ ਇਤਿਹਾਸਿਕ ਗੁਰਦੁਆਰਾ ਬੜਾ ਸਿੱਖ ਸੰਗਤ ਕਲਕੱਤਾ ਵਿਖੇ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਅਤੇ ਕਲਕੱਤਾ ਦੀਆਂ ਸਮੂਹ ਸਿੱਖ ਜਥੇਬੰਦੀਆਂ ਸਿੰਘ ਸਭਾਵਾਂ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਨਾਲ ਕੀਤੀ।

ਇਹ ਵੀ ਪੜ੍ਹੋ  ਮੰਦਭਾਗੀ ਖ਼ਬਰ;ਕਾਰ ਦਾ ਟਾਈਰ ਫਟਣ ਕਾਰਨ ਵਾਪਰੇ ਹਾਦਸੇ ’ਚ 4 ਦੋਸਤਾਂ ਦੀ ਹੋਈ ਮੌ+ਤ

ਇਸ ਦੌਰਾਨ ਪ੍ਰਬੰਧ ਕਮੇਟੀ ਅਤੇ ਕਲਕੱਤਾ ਦੀਆਂ ਸੰਗਤਾਂ ਨੇ ਸ਼ਹਿਰ ਵਿਖੇ ਨਗਰ ਕੀਰਤਨ ਦਾ ਰੂਟ ਤੈਅ ਕਰਨ, ਨਿੱਘਾ ਸਵਾਗਤ ਕਰਨ ਅਤੇ ਰਾਤ ਦੇ ਵਿਸ਼ਰਾਮ ਕਰਨ ਦੀ ਜ਼ਿੰਮੇਵਾਰੀ ਲਈ। ਇਸ ਤੋਂ ਪਹਿਲਾਂ ਇਤਿਹਾਸਕ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਲਛਮੀਪੁਰ (ਕੜਾਹ ਗੋਲਾ) ਬਿਹਾਰ, ਗੁਰਦੁਆਰਾ ਸਿੰਘ ਸਭਾ ਸਿਲੀਗੁੜੀ, ਸਿੱਖ ਪ੍ਰਤੀਨਿਧੀ ਬੋਰਡ ਈਸਟਨ ਜੋਨ, ਗੁਰਦੁਆਰਾ ਸਾਹਿਬ ਆਲਮਬਾਗ ਵਿਖੇ ਵੀ ਮੀਟਿੰਗਾਂ ਕੀਤੀਆਂ ਗਈਆਂ। ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕਰਨ ਦਾ ਵਿਸ਼ਵਾਸ ਦਿਵਾਇਆ। ਇਨ੍ਹਾਂ ਮੀਟਿੰਗਾਂ ਦੌਰਾਨ ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ  ਗੁਰਚਰਨ ਸਿੰਘ ਕੋਹਾਲਾ, ਇੰਚਾਰਜ ਸ਼ਤਾਬਦੀਆਂ  ਬਲਦੇਵ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਭਾਈ ਬਲਦੇਵ ਸਿੰਘ ਇੰਚਾਰਜ ਸਿੱਖ ਮਿਸ਼ਨ ਮੱਧ ਪ੍ਰਦੇਸ਼ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

+1

LEAVE A REPLY

Please enter your comment!
Please enter your name here