ਮੇਅਰ ਪਦਮਜੀਤ ਸਿੰਘ ਮਹਿਤਾ ਨੇ ਸ਼ਹਿਰ ਵਿੱਚ ਵੱਖ-ਵੱਖ ਪ੍ਰੋਗ੍ਰਾਮਾਂ ਵਿੱਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

0
53
+2

👉ਅੱਖਾਂ ਦੇ ਕੈਂਪ ਦਾ ਕੀਤਾ ਉਦਘਾਟਨ, ਵਾਰਡ ਨੰਬਰ 48 ਵਿੱਚ ਵੀ ਪਹੁੰਚੇ ਮੇਅਰ
Bathinda News:ਮੇਅਰ ਪਦਮਜੀਤ ਸਿੰਘ ਮਹਿਤਾ ਨੇ ਅੱਜ ਸ਼ਹਿਰ ਵਿੱਚ ਵੱਖ-ਵੱਖ ਪ੍ਰੋਗ੍ਰਾਮਾਂ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਨਿਰੰਕਾਰੀ ਮਿਸ਼ਨ ਦੀ ਅੰਮ੍ਰਿਤ-2025 ਸਵੱਛ ਜਲ ਸਵੱਛ ਮਨ ਮੁਹਿੰਮ ਤਹਿਤ ਸਫਾਈ ਅਭਿਆਨ ਦਾ ਆਗਾਜ਼ ਕੀਤਾ ਅਤੇ ਸੰਦੇਸ਼ ਦਿੰਦੀਆਂ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਨਿਰੰਕਾਰੀ ਮਿਸ਼ਨ ਵੱਲੋਂ ਵੱਡੇ ਪੱਧਰ ‘ਤੇ ਸਫ਼ਾਈ ਮੁਹਿੰਮ ਤੋਂ ਇਲਾਵਾ ਸਮਾਜ ਸੇਵੀ ਕੰਮ ਕੀਤੇ ਜਾ ਰਹੇ ਹਨ ਅਤੇ ਉਹ ਭਰੋਸਾ ਦਿੰਦੇ ਹਨ ਕਿ ਨਿਰੰਕਾਰੀ ਮਿਸ਼ਨ ਨੂੰ ਹਰ ਸੰਭਵ ਮਦਦ ਦਿੱਤੀ ਜਾਵੇਗੀ। ਮੇਅਰ ਨੇ ਦ ਇੰਸਟੀਚਿਊਟ ਆਫ ਚਾਰਟਰਡ ਅਕਾਊਂਟੈਂਟਸ ਆਫ ਇੰਡੀਆ ਦੀ ਬਠਿੰਡਾ ਬ੍ਰਾਂਚ ਐਨਆਈਆਰਸੀ ਦੇ ਆਗਾਜ਼-2025 ਪ੍ਰੋਗ੍ਰਾਮ ਵਿੱਚ ਹਿੱਸਾ ਲਿਆ ਅਤੇ ਜੋਤੀ ਰੋਸ਼ਨ ਕਰਕੇ ਪ੍ਰੋਗ੍ਰਾਮ ਦਾ ਆਗਾਜ਼ ਕਰਵਾਇਆ। ਇਸ ਦੌਰਾਨ ਉਨ੍ਹਾਂ ਬਠਿੰਡਾ ਦੇ ਟੌਪਰ ਚਾਰਟਰਡ ਅਕਾਊਂਟੈਂਟਸ ਨੂੰ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਉਹ ਉਮੀਦ ਕਰਦੇ ਹਨ ਕਿ ਬਠਿੰਡਾ ਤੋਂ ਹਰ ਸਾਲ ਇਸੇ ਤਰ੍ਹਾਂ ਟੌਪਰ ਚਾਰਟਰਡ ਅਕਾਊਂਟੈਂਟਸ ਬਣਨ।

ਇਹ ਵੀ ਪੜ੍ਹੋ  ਬਠਿੰਡਾ ਦੇ ਬਾਬਾ ਫ਼ਰੀਦ ਕਾਲਜ਼ ਵਿਚ ਹੋਏ ਵਿਬਗਿਓਰ ਮੇਲੇ ਦੌਰਾਨ ਹੋਈ ਖੂਨੀ ਝੜਪ

ਉਨ੍ਹਾਂ ਇਹ ਵੀ ਯਕੀਨ ਦਿਵਾਇਆ ਕਿ ਜਿਹੜੀ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਕਤ ਜ਼ਿੰਮੇਵਾਰੀ ਨੂੰ ਉਹ ਤਨਦੇਹੀ ਤੇ ਇਮਾਨਦਾਰੀ ਨਾਲ ਪੂਰਾ ਕਰਨ ਦੀ ਕੋਸ਼ਿਸ਼ ਕਰਣਗੇ। ਉਨ੍ਹਾਂ ਕਿਹਾ ਕਿ ਉਹ ਵਿਸ਼ਵਾਸ ਦਿਵਾਉਣਾ ਚਾਹੁੰਦੇ ਹਨ ਕਿ ਆਗਾਮੀ ਸਮੇਂ ਵਿੱਚ ਹਾਰਡ ਵਰਕ ਕਰਕੇ ਸਾਰਿਆਂ ਨੂੰ ਨਾਲ ਲੈਕੇ ਫਾਈਨਾਂਸ਼ੀਅਲ ਮਜ਼ਬੂਤੀ ਦੇ ਤਹਿਤ ਵਿਕਾਸ ਕਾਰਜ ਕਰਵਾਉਣਗੇ। ਉਨ੍ਹਾਂ ਕਿਹਾ ਕਿ ਕਿਸੇ ਵੀ ਕੰਮ ਲਈ ਵਿਦਿਆਰਥੀ ਅਤੇ ਚਾਰਟਰਡ ਅਕਾਊਂਟੈਂਟਸ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ। ਮੇਅਰ ਸ੍ਰੀ ਮਹਿਤਾ ਨੇ ਆਰਿਆ ਸਮਾਜ ਦੇ ਪ੍ਰੋਗ੍ਰਾਮ ਵਿੱਚ ਹਿੱਸਾ ਲੈਂਦਿਆਂ ਆਰਿਆ ਸਮਾਜ ਦਾ ਝੰਡਾ ਲਹਿਰਾਇਆ। ਇਸ ਤੋਂ ਬਾਅਦ ਮੇਅਰ ਨੇ ਵਾਲਮੀਕ ਸ਼ਕਤੀ ਵੈਲਫੇਅਰ ਸੁਸਾਇਟੀ ਤੇ ਗੁੱਡਵਿਲ ਸੁਸਾਇਟੀ ਵੱਲੋਂ ਲਾਲ ਸਿੰਘ ਨਗਰ ਵਿੱਚ ਲਗਾਏ ਗਏ ਅੱਖਾਂ ਦੇ ਕੈਂਪ ਦਾ ਉਦਘਾਟਨ ਵੀ ਕੀਤਾ ਅਤੇ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ।

ਇਹ ਵੀ ਪੜ੍ਹੋ  ਜਦ ਵਾੜ ਹੀ ਖੇਤ ਨੂੰ ਖਾਣ ਲੱਗੇ;ਗੈਂਗਸਟਰਾਂ ਵੱਲੋਂ ਫ਼ਿਰੌਤੀਆਂ ਰਾਹੀਂ ਇਕੱਠੀ ਕੀਤੀ ਰਾਸ਼ੀ ‘ਸੰਭਾਲਣ’ ਵਾਲਾ ਥਾਣੇਦਾਰ ਗ੍ਰਿਫਤਾਰ

ਸ੍ਰੀ ਮਹਿਤਾ ਨੇ ਜੋਗੀ ਨਗਰ ਅਤੇ ਅਮਰਪੁਰਾ ਬਸਤੀ ਵਿੱਚ ਸਮੱਸਿਆਵਾਂ ਵੀ ਸੁਣੀਆਂ ਅਤੇ ਉਕਤ ਸਮੱਸਿਆਵਾਂ ਦੇ ਜਲਦ ਹੱਲ ਦਾ ਭਰੋਸਾ ਦਿੱਤਾ। ਅਮਰਪੁਰਾ ਬਸਤੀ ਵਿੱਚ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਮੇਅਰ ਨੇ ਕਿਹਾ ਕਿ ਸਾਫ ਪੀਣ ਵਾਲਾ ਪਾਣੀ, ਸੀਵਰੇਜ ਸਿਸਟਮ ਵਿੱਚ ਸੁਧਾਰ, ਬਰਸਾਤੀ ਪਾਣੀ ਦੀ ਨਿਕਾਸੀ ਦੇ ਉਚਿੱਤ ਪ੍ਰਬੰਧ ਆਮ ਲੋਕਾਂ ਦਾ ਹੱਕ ਹੈ ਅਤੇ ਉਕਤ ਸਮੱਸਿਆਵਾਂ ਦਾ ਜਲਦ ਸਮਾਧਾਨ ਹੋਵੇਗਾ। ਇਸ ਦੌਰਾਨ ਉਨ੍ਹਾਂ ਨੇ ਮੁਹੱਲਾ ਵਾਸੀਆਂ ਨਾਲ ਛੱਪੜ ‘ਤੇ ਰਾਜਸੀ ਨੇਤਾਵਾਂ ਵੱਲੋਂ ਕੀਤੇ ਗਏ ਕਬਜ਼ੇ ਵਾਲੀ ਜਗ੍ਹਾ ਦਾ ਦੌਰਾ ਵੀ ਕੀਤਾ ਅਤੇ ਕਿਹਾ ਕਿ ਕਨੂੰਨ ਅਨੁਸਾਰ ਇਸ ਜਗ੍ਹਾ ਨੂੰ ਕਬਜ਼ੇ ਤੋਂ ਮੁਕਤ ਕਰਵਾਕੇ ਇਸ ਜਗ੍ਹਾ ‘ਤੇ ਸੀਵਰੇਜ ਲਈ ਉਚਿਤ ਪ੍ਰਬੰਧ ਕੀਤੇ ਜਾਣਗੇ, ਤਾਂ ਜੋ ਸੀਵਰੇਜ ਅਤੇ ਪਾਣੀ ਦੀ ਸਮੱਸਿਆ ਤੋਂ ਲੋਕਾਂ ਨੂੰ ਨਿਜਾਤ ਮਿਲ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

+2

LEAVE A REPLY

Please enter your comment!
Please enter your name here