ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਿੱਢੇਗੀ ਮੁਹਿੰਮ

Date:

spot_img

👉ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਸਾਰੇ ਡੀਸੀਜ਼ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚੋਂ ਨਸ਼ਿਆਂ ਦੀ ਅਲਾਮਤ ਦਾ ਸਫ਼ਾਇਆ ਕਰਨ ਲਈ ਦਿੱਤੇ ਨਿਰਦੇਸ਼
Chandigarh News:ਪੰਜਾਬ ਨੂੰ ਨਸ਼ਿਆਂ ਦੀ ਲਾਹਨਤ ਤੋਂ ਨਿਜਾਤ ਦਿਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਆਉਣ ਵਾਲੇ ਦਿਨਾਂ ਵਿੱਚ ਨਸ਼ਿਆਂ ਵਿਰੁੱਧ ਵੱਡੀ ਤੇ ਮੁਹਿੰਮ ਵਿੱਢਣ ਦਾ ਫੈਸਲਾ ਕੀਤਾ ਹੈ।ਇਸ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ ਸੂਬਾ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਨੇ ਸੂਬੇ ਭਰ ਦੇ ਡਿਪਟੀ ਕਮਿਸ਼ਨਰਾਂ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ।

ਇਹ ਵੀ ਪੜ੍ਹੋ  ”ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਪ੍ਰਤਾਪ ਬਾਜਵਾ ਨੂੰ ਦੱਸਿਆ਼ ਭਾਜਪਾ ਦਾ ਵਫ਼ਾਦਾਰ

ਆਪਣੇ ਪੱਤਰ ਵਿੱਚ ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਚੋਂ ਨਸ਼ਿਆਂ ਦੀ ਅਲਾਮਤ ਦਾ ਸਫ਼ਾਇਆ ਕਰਨ ਲਈ ਕਿਹਾ ਹੈ। ਸ੍ਰੀ ਸਿਨਹਾ ਨੇ ਡਿਪਟੀ ਕਮਿਸ਼ਨਰਾਂ ਨੂੰ ਤਾਕੀਦ ਕੀਤੀ ਹੈ ਕਿ ਸਾਰੇ ਮੁੜ ਵਸੇਬਾ ਅਤੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਲੋੜੀਂਦੇ ਉਪਕਰਨਾਂ ਅਤੇ ਦਵਾਈਆਂ, ਜਿਸ ਵਿੱਚ ਬੁਪ੍ਰੇਨੋਰਫਾਈਨ , ਟੈਸਟਿੰਗ ਕਿੱਟਾਂ, ਲੋੜੀਂਦਾ ਸਟਾਫ ਆਦਿ ਸ਼ਾਮਲ ਹਨ, ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਜਾਵੇ।ਮੁੱਖ ਸਕੱਤਰ ਨੇ ਨਿਰਦੇਸ਼ ਦਿੱਤੇ ਹਨ ਕਿ ਨਸ਼ਿਆਂ ਦੀ ਅਲਾਮਤ ਨੂੰ ਖ਼ਤਮ ਕਰਨ ਲਈ ਤਿਆਰੀਆਂ ਜੰਗੀ ਪੱਧਰ ’ਤੇ ਕੀਤੀਆਂ ਜਾਣ ਅਤੇ ਹਰੇਕ ਡਿਪਟੀ ਕਮਿਸ਼ਨਰ ਆਉਣ ਵਾਲੇ ਦਿਨਾਂ ਵਿੱਚ ਇੱਕ ਪੁਖਤਾ ਯੋਜਨਾ ਦੇ ਨਾਲ ਤਿਆਰ ਰਹੇ।

ਇਹ ਵੀ ਪੜ੍ਹੋ  ਸਰਕਾਰੀ ਹਾਈ ਸਕੂਲ ਬਾਂਡੀਵਾਲਾ ਦੇ ਵਿਦਿਆਰਥੀ ਜੈਵੀਰ ਸਹਾਰਨ ਨੇ RIMC ਦੀ ਪ੍ਰੀਖਿਆ ਪਾਸ ਕਰਕੇ ਇਤਿਹਾਸ ਰਚਿਆ

ਉਨ੍ਹਾਂ ਕਿਹਾ ਕਿ ਸਬੰਧਤ ਡਿਪਟੀ ਕਮਿਸ਼ਨਰ ਇਸ ਤਿਆਰੀ ਨੂੰ ਯਕੀਨੀ ਬਣਾਉਣ ਲਈ ਨਿੱਜੀ ਤੌਰ ’ਤੇ ਜ਼ਿੰਮੇਵਾਰ ਹੋਣਗੇ ਅਤੇ ਇਸ ਸਬੰਧ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਜਾਂ ਲਾਪਰਵਾਹੀ ਵਿਰੁੱਧ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਇਸ ਸਾਰੀ ਕਵਾਇਦ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨਗੇ।ਇਸ ਦੌਰਾਨ ਆਈ.ਏ.ਐਸ. ਅਧਿਕਾਰੀ ਸੰਦੀਪ ਕੁਮਾਰ ਇਸ ਸਾਰੇ ਕੇਂਦਰਾਂ ਦਾ ਦੌਰਾ ਕਰਨਗੇ ਅਤੇ ਕਿਸੇ ਵੀ ਤਰ੍ਹਾਂ ਦੀ ਕਮੀ-ਪੇਸ਼ੀ ਦੀ ਸਿੱਧੇ ਤੌਰ ’ਤੇ ਰਿਪੋਰਟ ਕਰਨਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img

Share post:

Popular

More like this
Related

मुख्यमंत्री ने सभी विभागों को अपने 5 साल का रोडमैप एआई टूल पर अपलोड करने के दिए निर्देश

👉मुख्यमंत्री ने हरियाणा विजन-2047 के तहत पुलिस हाउसिंग कॉरपोरेशन...

मुख्यमंत्री ने मार्च 2027 तक 12 फुट की हर सड़क को 18 फुट चौड़ा करने के निर्देश दिए

👉मुख्यमंत्री श्री नायब सिंह सैनी ने हरियाणा विजन-2047 के...

प्रदेश में सभी पात्र परिवारों को दी जाएगी आवास सुविधा: मुख्यमंत्री

👉मुख्यमंत्री श्री नायब सिंह सैनी ने हरियाणा विजन-2047 के...