ਮੋਗਾ ਪੁਲਿਸ ਵੱਲੋ 200 ਗ੍ਰਾਮ ਹੈਰੋਇਨ ਸਮੇਤ 03 ਕਾਬੂ

Date:

spot_img

Moga News:ਡੀ.ਜੀ.ਪੀ ਪੰਜਾਬ ਵੱਲੋ ਨਸ਼ਾ ਤੱਸਕਰਾ ਖਿਲਾਫ ਚਲਾਈ ਮੁਹਿੰਮ ਤਹਿਤ ਮੋਗਾ ਪੁਲਿਸ ਨੇ ਐਸਐਸਪੀ ਅਜੈ ਗਾਂਧੀ ਦੇ ਦਿਸ਼ਾ ਨਿਰਦੇਸ਼ਾ ਹੇਠ ਕਾਰਵਾਈ ਕਰਦਿਆਂ ਐਸ.ਪੀ (ਆਈ) ਬਾਲ ਕ੍ਰਿਸ਼ਨ ਸਿੰਗਲਾ ਤੇ ਡੀਐਸਪੀ ਰਵਿੰਦਰ ਸਿੰਘ ਦੀ ਸੁਪਰਵੀਜਨ ਹੇਠ ਥਾਣਾ ਸਿਟੀ ਸਾਊਥ ਮੋਗਾ ਦੀ ਪੁਲਿਸ ਪਾਰਟੀ ਵੱਲੋ 3 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 200 ਗ੍ਰਾਮ ਹੈਰੋਇਨ ਬਰਾਮਦ ਕੀਤੀ।

ਇਹ ਵੀ ਪੜ੍ਹੋ  ਮੁਕਤਸਰ ਪੁਲਿਸ ਵੱਲੋਂ ਲਾਰੈਂਸ ਬਿਸ਼ਨੋਈ ਗੈਂਗ ਦੇ 2 ਗੁਰਗਿਆ ਨੂੰ 3 ਵਿਦੇਸ਼ੀ ਪਿਸਟਲਾਂ ਸਮੇਤ ਕੀਤਾ ਕਾਬੂ

ਮਾਮਲੇ ਦੀ ਜਾਣਕਾਰੀ ਦਿੰਦਿਆਂ ਪੁਲਿਸ ਬੁਲਾਰੇ ਨੇ ਦਸਿਆ ਕਿ ਥਾਣੇਦਾਰ ਸਾਹਿਬ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਵੱਲੋਂ ਗ੍ਰਿਫਤਾਰ ਕੀਤੇ ਉਕਤ ਤਿੰਨਾਂ ਮੁਲਜਮਾਂ ਦੀ ਪਹਿਚਾਣ ਧਰਮ ਸਿੰਘ ਉਰਫ ਬਿੱਲਾ, ਕਮਲਜੀਤ ਸਿੰਘ ਉਰਫ ਕਮਲ ਅਤੇ ਜਸਪ੍ਰੀਤ ਸਿੰਘ ਉਰਫ ਜੱਸਾ ਵਾਸੀਆਨ ਫਿਰੋਜਸ਼ਾਹ ਜਿਲਾ ਫਿਰੋਜਪੁਰ ਵਜੋਂ ਹੋਈ ਹੈ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਇਹ ਹੈਰੋਇਨ ਵੇਚਣ ਦੇ ਆਦੀ ਹਨ ਅਤੇ ਜਦ ਗ੍ਰਿਫਤਾਰ ਕੀਤਾ ਗਿਆ ਤਾਂ ਇੰਨ੍ਹਾਂ ਕੋਲ ਮੌਜੂਦ ਫੋਰਡ ਫੀਗੋ ਕਾਰ ਵਿਚੋਂ ਹੈਰੋਇਨ ਬਰਾਮਦ ਹੋਈ। ਇਸ ਸਬੰਧ ਵਿਚ ਮੁਲਜਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img

Share post:

Popular

More like this
Related

ਗੈਂਗਸਟਰਾਂ ‘ਤੇ ਵਾਰ ਦਾ 138ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਈਂ ਛਾਪੇਮਾਰੀ; 281 ਗ੍ਰਿਫ਼ਤਾਰ

👉ਪੁਲਿਸ ਟੀਮਾਂ ਨੇ 74 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ,...

चुटकुलों से सरकार नहीं, सिनेमा हॉल चल सकते हैं: नायब सिंह सैनी

👉हरियाणा के मुख्यमंत्री ने धूरी की ऐतिहासिक धरती से...