ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਝੱਜਰ ਵਿਚ ਪ੍ਰਬੰਧਿਤ ਰਾਜ ਪੱਧਰੀ ਸਮਾਰੋਹ ਵਿਚ ਬਤੌਰ ਮੁੱਖ ਮਹਿਮਾਨ ਕੀਤੀ ਸ਼ਿਰਕਤ
Haryana News: ਆਤਮਨਿਰਭਰ ਭਾਰਤ ਦੀ ਪਹਿਚਾਣ ਸ਼ਸ਼ਕਤ ਅਤੇ ਖੁਸ਼ਹਾਲ ਕਿਸਾਨ ਦੀ ਅਵਧਾਰਣਾ ਨੂੰ ਜਮੀਨੀ ਪੱਧਰ ’ਤੇ ਉਤਾਰਦੇ ਹੋਏ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੱਜ ਬਿਹਾਰ ਦੇ ਭਾਗਲਪੁਰ ਤੋਂ ਪੀਐਮ ਕਿਸਾਨ ਸਨਮਾਨ ਨਿਧੀ ਤਹਿਤ ਪੂਰੇ ਦੇਸ਼ ਦੇ ਕਿਸਾਨਾਂ ਦੇ ਖਾਤਿਆਂ ਵਿਚ 19ਵੀਂ ਕਿਸਤ ਜਾਰੀ ਕੀਤੀ। ਇਸ ਵਿਚ ਹਰਿਆਣਾ ਦੇ 16 ਲੱਖ 38 ਹਜਾਰ ਕਿਸਾਨਾਂ ਦੇ ਖਾਤਿਆਂ ਵਿਚ ਲਗਭਗ 360 ਕਰੋੜ ਰੁਪਏ ਦੀ ਰਕਮ ਪਾਈ ਗਈ। ਇਸ ਮੌਕੇ ਵਿਚ ਜਿਲ੍ਹਾ ਝੱਜਰ ਵਿਚ ਰਾਜ ਪੱਧਰੀ ਕਿਸਾਨ ਸਨਮਾਨ ਸਮਾਰੋਹ ਦਾ ਪ੍ਰਬੰਧ ਕੀਤਾ ਗਿਆ, ਜਿਸ ਵਿਚ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਇਸ ਤੋਂ ਇਲਾਵਾ, ਸਾਰੇ ਜਿਲਿ੍ਹਆਂ ਵਿਚ ਵੀ ਕਿਸਾਨ ਸਨਮਾਨ ਸਮਾਰੋਹ ਦਾ ਪ੍ਰਬੰਧ ਕੀਤਾ ਗਿਆ, ਜਿੱਥੇ ਕੈਬੀਨੇਟ ਤੇ ਰਾਜ ਮੰਤਰੀਆਂ ਨੇ ਸ਼ਿਰਕਤ ਕੀਤੀ।
ਪ੍ਰੋਗਰਾਮਾਂ ਦੌਰਾਨ ਪ੍ਰਧਾਨ ਮੰਤਰੀ ਵੱਲੋਂ ਕਿਸਾਨਾਂ ਨੂੰ ਦਿੱਤੇ ਗਏ ਸੰਬੋਧਨ ਦਾ ਲਾਇਵ ਸੁਣਿਆ ਗਿਆ।ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤਾਂ ਨੂੰ ਵਪਾਰਕ ਰੂਪ ਦੇਣ ਲਈ ਕਿਸਾਨ ਖੇਤੀ ਵਿਚ ਨਵੀਂ ਤਕਨੀਕਾਂ ਨੁੰ ਅਪਨਾਉਣ। ਆਪਣੇ ਉਤਪਾਦਾਂ ਦੀ ਮਾਰਕਟਿੰਗ ਖੁਦ ਕਰਨ, ਤਾਂਹੀ ਖੇਤੀਬਾੜੀ ਨੂੰ ਹੋਰ ਵੱਧ ਲਾਭਕਾਰੀ ਬਣਾਇਆ ਜਾ ਸਕਦਾ ਹੈ। ਜਦੋਂ ਹੋਰ ਕੁਦਰਤੀ ਖੇਤੀ ਵੱਲ ਕਦਮ ਵਧਾਉਣ। ਸਰੋਤਾਂ ਦੀ ਸਹੀ ਵਰਤੋ ਕਰ ਆਪਣੀ ਖੇਤੀ ਨੂੰ ਖੁਸ਼ਹਾਲ ਬਨਾਉਣ। ਸਰਕਾਰ ਦੀ ਯੋਜਨਾਵਾਂ ਦਾ ਲਾਭ ਚੁੱਕ ਕੇ ਖੁਦ ਨੂੰ ਆਰਥਕ ਰੂਪ ਨਾਲ ਮਜਬੂਤ ਬਨਾਉਣ।ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅੱਜ ਝੱਜਰ ਜਿਲ੍ਹੇ ਦੇ ਵੀ 77 ਹਜਾਰ ਕਿਸਾਨਾਂ ਦੇ ਖਾਤਿਆਂ ਵਿਚ 17 ਕਰੋੜ 41 ਲੱਖ ਰੁਪਏ ਦੀ ਰਕਮ ਪਾਈ ਗਈ ਹੈ। ਇਸ ਤੋਂ ਪਹਿਲਾਂ 18 ਕਿਸਤਾਂ ਵਿਚ ਸੂਬੇ ਦੇ ਲਗਭਗ 20 ਲੱਖ ਕਿਸਾਨਾਂ ਨੂੰ ਕੁੱਲ 6 ਹਜਾਰ 203 ਕਰੋੜ ਰੁਪਏ ਦੀ ਰਕਮ ਦਿੱਤੀ ਜਾ ਚੁੱਕੀ ਹੈ।
ਇਹ ਵੀ ਪੜ੍ਹੋ ਸਰਕਾਰੀ ਹਾਈ ਸਕੂਲ ਬਾਂਡੀਵਾਲਾ ਦੇ ਵਿਦਿਆਰਥੀ ਜੈਵੀਰ ਸਹਾਰਨ ਨੇ RIMC ਦੀ ਪ੍ਰੀਖਿਆ ਪਾਸ ਕਰਕੇ ਇਤਿਹਾਸ ਰਚਿਆ
ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਛੋਟੇ ਅਤੇ ਸੀਮਾਂਤ ਕਿਸਾਨਾਂ ਦੇ ਆਰਥਕ ਹਾਲਾਤ ਨੂੰ ਸਮਝਦੇ ਹੋਏ 24 ਫਰਵਰੀ, 2019 ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ ਸ਼ੁਰੂਆਤ ਕੀਤੀ। ਇਸ ਦੇ ਤਹਿਤ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਹਰ ਸਾਲ 6 ਹਜਾਰ ਰੁਪਏ ਦੀ ਆਰਥਕ ਸਹਾਇਤਾ ਤਿੰਨ ਸਮਾਨ ਕਿਸ਼ਤਾਂ ਵਿਚ ਦਿੱਤੀ ਜਾਂਦੀ ਹੈ। ਖੇਤੀ ਨੂੰ ਹੋਰ ਵੱਧ ਲਾਭਕਾਰੀ ਬਨਾਉਣ ਕਿਸਾਨਾਂ ਦੇ ਆਰਥਕ ਉਥਾਨ ਲਈ ਕੇਂਦਰ ਸਰਕਾਰ ਨੇ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ, ਕਿਸਾਨ ਕੇ੍ਰਡਿਟ ਕਾਰਡ ਯੋਜਨਾ, ਪ੍ਰਧਾਨ ਮੰਤਰੀ ਕਿਸਾਨ ਮਾਨਧਨ ਯੋਜਨਾ, ਪਸ਼ੂਧਨ ਬੀਮਾ ਯੋਜਨਾ, ਮਿੱਟੀ ਸਿਹਤ ਕਾਰਡ ਯੋਜਨਾ ਅਤੇ ਰਿਵਾਇਤੀ ਖੇਤੀਬਾੜੀ ਵਿਕਾਸ ਯੋਜਨਾ ਆਦਿ ਸ਼ੁਰੂ ਕੀਤੀ ਹੈ। ਇਸ ਮੌਕੇ ਸਾਬਕਾ ਖੇਤੀਬਾੜੀ ਮੰਤਰੀ ਓਮ ਪ੍ਰਕਾਸ਼ ਧਨਖੜ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹਰਿਆਣਾ ਸਰਕਾਰ ਕਿਸਾਨਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਦੀਆਂ ਸਾਰੀ ਫਸਲਾਂ ਐਮਐਸਪੀ ’ਤੇ ਖਰੀਦਣ ਵਾਲਾ ਹਰਿਆਣਾ ਪਹਿਲਾ ਸੂਬਾ ਹੈ। ਇਸ ਮੌਕੇ ’ਤੇ ਭਾਜਪਾ ਸੂਬਾ ਪ੍ਰਧਾਨ ਮੋਹਨ ਲਾਲ ਬਡੌਲੀ, ਵਿਧਾਇਕ ਰਾਜੇਸ਼ ਜੂਨ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਮੌਜੂਦ ਸਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਪੀਐਮ ਕਿਸਾਨ ਸਨਮਾਨ ਨਿਧੀ ਯੋਜਨਾ: ਹਰਿਆਣਾ ਦੇ 16 ਲੱਖ 38 ਹਜਾਰ ਕਿਸਾਨਾਂ ਦੇ ਖਾਤਿਆਂ ਵਿਚ 360 ਕਰੋੜ ਰੁਪਏ ਦੀ ਰਕਮ ਆਈ : ਮੁੱਖ ਮੰਤਰੀ"