ਨਸ਼ਾ ਤਸਕਰਾਂ ਵਿਰੁਧ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਘਰਾਂ ’ਤੇ ਚੱਲਿਆ ਬੁਲਡੋਜ਼ਰ

0
364
+3

Chandigarh News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਨਸ਼ਿਆਂ ਵਿਰੁੱਧ ਵਿੱਢੀ ਜੰਗ ਨੂੰ ਹੋਰ ਤਿੱਖੀ ਕਰਦਿਆਂ ਹੁਣ ਨਸ਼ਾ ਤਸਕਰਾਂ ਦੇ ਘਰਾਂ ਉਪਰ ਬੁਲਡੋਜ਼ਰ ਚਲਾਉਣਾ ਸ਼ੁਰੂ ਕਰ ਦਿੱਤਾ ਹੈ। ਇਸਦੀ ਸ਼ੁਰੂਆਤ ਕਰਦਿਆਂ ਪੰਜਾਬ ਪੁਲਿਸ ਨੇ ਦੇਰ ਰਾਤ ਇੱਕ ਡਰੱਗ ਮਾਫੀਆ ਦੇ ਵੱਲੋਂ ਨਸ਼ਿਆਂ ਦੇ ਪੈਸਿਆਂ ਨਾਲ ਬਣਾਈ ਜਾਇਦਾਦ/ਘਰ ’ਤੇ ਬੁਲਡੋਜ਼ਰ ਚਲਾ ਕੇ ਉਸਨੂੰ ਤਹਿਸ-ਨਹਿਸ ਕਰ ਦਿੱਤਾ। ਸੂਚਨਾ ਮੁਤਾਬਕ ਇਹ ਕਾਰਵਾਈ ਪਿੰਡ ਤਲਵੰਡੀ ਦੇ ਡਰੱਗ ਮਾਫੀਆ ਸੋਨੂੰ ਦੇ ਘਰ ਕੀਤੀ ਗਈ ਹੈ।

ਇਹ ਵੀ ਪੜ੍ਹੋ Punjab Govt ਵੱਲੋਂ ਅੱਧੀ ਦਰਜ਼ਨ ਜ਼ਿਲਿਆਂ ਦੇ ਡਿਪਟੀ ਕਮਿਸ਼ਨਰ ਬਦਲੇ

ਪੁਲਿਸ ਅਧਿਕਾਰੀਆਂ ਮੁਤਾਬਕ ਮੁਲਜਮ ਸੋਨੂੰ ਤਿੰਨ ਸਾਲਾਂ ਤੋਂ ਨਸ਼ਾ ਤਸਕਰੀ ਦੇ ਧੰਦੇ ਵਿੱਚ ਸ਼ਾਮਲ ਹੈ ਅਤੇ ਉਸ ਖ਼ਿਲਾਫ਼ 6 ਐਫਆਈਆਰ ਦਰਜ ਹਨ। ਪੁਲਿਸ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਨਸ਼ਾ ਤਸਕਰ ਹੁਣ ਇਹ ਸਮਝ ਜਾਣ ਕਿ ਉਨ੍ਹਾਂ ਵੱਲੋਂ ਨਸ਼ਿਆਂ ਦੀ ਤਸਕਰੀ ਕਰਕੇ ਇਕੱਠੇ ਕੀਤੇ ਪੈਸਿਆਂ ਨਾਲ ਬਣਾਈ ਜਾਇਦਾਦ ਵੀ ਨਹੀਂ ਬਚਣੀ ਹੈ। ਦਸਣਾ ਬਣਦਾ ਹੈ ਕਿ ਇਸਤੋਂ ਪਹਿਲਾਂ ਪੰਜਾਬ ਸਰਕਾਰ ਦੀਆਂ ਹਿਦਾਇਤਾਂ ’ਤੇ ਪੰਜਾਬ ਪੁਲਿਸ ਵੱਲੋਂ ਇੰਨ੍ਹਾਂ ਨਸ਼ਾ ਤਸਕਰਾਂ ਦੀ ਜਾਇਦਾਦ ਨੂੰ ਫ਼ਰੀਜ਼ ਕੀਤਾ ਜਾ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

+3

LEAVE A REPLY

Please enter your comment!
Please enter your name here