spot_img
spot_img

1984 ਦੇ ਸਿੱਖ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜ਼ਾ

Date:

spot_img

Delhi News: ਦਿੱਲੀ ਸਿੱਖ ਦੰਗਿਆਂ ਦੇ ਮੁੱਖ ਮੁਲਜ਼ਮ ਸੱਜਣ ਕੁਮਾਰ ਨੂੰ ਅੱਜ ਮੰਗਲਵਾਰ ਨੂੰ ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਪਿਛਲੇ ਦਿਨੀ ਅਦਾਲਤ ਨੇ ਸੱਜਣ ਕੁਮਾਰ ਨੂੰ ਦੋਸ਼ੀ ਐਲਾਨ ਦਿੱਤਾ ਸੀ। ਹਾਲਾਂਕਿ ਮੁਦਈ ਪੱਖ ਅਤੇ ਸਰਕਾਰੀ ਵਕੀਲਾਂ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਆ ਸੱਜਣ ਕੁਮਾਰ ਨੂੰ ਫਾਂਸੀ ਦੀ ਸਜ਼ਾ ਦੇਣ ਦੀ ਮੰਗ ਕੀਤੀ ਸੀ। ਮੌਜੂਦਾ ਸਮੇਂ ਸੱਜਣ ਕੁਮਾਰ ਇੱਕ ਹੋਰ ਮਾਮਲੇ ਵਿੱਚ ਤਿਹਾੜ ਜੇਲ ਚ ਬੰਦ ਹੈ ਅਤੇ ਉਮਰ ਕੈਦ ਦੀ ਸਜ਼ਾ ਕੱਟ ਰਿਹਾ। ਅੱਜ ਵਿਸ਼ੇਸ਼ ਅਦਾਲਤ ਵੱਲੋਂ ਸੁਣਾਈ ਗਈ ਸਜ਼ਾ ਸਰਸਵਤੀ ਬਿਹਾਰ ਕਲੋਨੀ ਦਿੱਲੀ ਦੇ ਕਤਲੇਆਮ ਨਾਲ ਸੰਬੰਧਿਤ ਹੈ, ਜਿੱਥੇ ਇੱਕ ਸਿੱਖ ਪਿਓ ਪੁੱਤ ਨੂੰ 1984 ਦੇ ਵਿੱਚ ਹੋਏ ਸਿੱਖ ਦੰਗਿਆ ਦੌਰਾਨ ਮਾਰਨ ਦੇ ਦੋਸ਼ਾਂ ਹੇਠ ਸੱਜਣ ਕੁਮਾਰ ਨੂੰ ਮੁੱਖ ਮੁਲਜ਼ਮ ਬਣਾਇਆ ਗਿਆ ਸੀ।

ਇਹ ਵੀ ਪੜ੍ਹੋ CM Mann ਵੱਲੋਂ ਮਾਰਕੀਟ ਕਮੇਟੀਆਂ ਤੋਂ ਬਾਅਦ ਇੰਮਪਰੂਮੈਂਟ ਟਰੱਸਟਾਂ ਦੇ ਚੇਅਰਮੈਨ ਤੇ ਟਰੱਸਟੀ ਨਿਯੁਕਤ

ਹਾਲਾਂਕਿ ਪਹਿਲਾਂ ਇਹ ਮਾਮਲਾ ਜਾਂਚ ਤੋਂ ਬਾਅਦ ਠੱਪ ਕਰ ਦਿੱਤਾ ਗਿਆ ਸੀ ਪ੍ਰੰਤੂ ਸਾਲ 2015 ਵਿੱਚ ਇਸ ਕੇਸ ਦੀ ਮੁੜ ਪੜਤਾਲ ਖੋਲੀ ਗਈ ਅਤੇ ਵਿਸ਼ੇਸ਼ ਜਾਂਚ ਟੀਮ ਵੱਲੋਂ ਸੱਜਣ ਕੁਮਾਰ ਸਹਿਤ ਹੋਰਨਾਂ ਮੁਲਜਮਾਂ ਵਿਰੁੱਧ ਅਦਾਲਤ ਵਿੱਚ ਚਾਰਜਸ਼ੀਟ ਪੇਸ਼ ਕੀਤੀ ਸੀ‌ ਗੌਰਤਲਬ ਹੈ ਕਿ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਨਿੱਜੀ ਸੁਰੱਖਿਆ ਗਾਰਡਾਂ ਵੱਲੋਂ ਕੀਤੇ ਕਤਲ ਤੋਂ ਬਾਅਦ ਦਿੱਲੀ ਸਹਿਤ ਪੂਰੇ ਦੇਸ਼ ਭਰ ਵਿੱਚ ਇੱਕ ਯੋਜਨਾਵੱਧ ਤਰੀਕੇ ਦੇ ਨਾਲ ਸਿੱਖਾਂ ਦਾ ਕਤਲੇਆਮ ਕੀਤਾ ਗਿਆ ਸੀ। ਇਹਨਾਂ ਕਤਲੇਆਮ ਦੇ ਸਿਰਫ ਚੁਣਿੰਦਾ ਕੇਸਾਂ ਵਿੱਚ ਹੀ ਦੋਸ਼ੀਆਂ ਨੂੰ ਸਜ਼ਾ ਹੋ ਚੁੱਕੀ ਹੈ। ਇਸ ਕਤਲੇਆਮ ਤੋਂ ਬਾਅਦ ਹਜ਼ਾਰਾਂ ਸਿੱਖਾਂ ਨੂੰ ਆਪਣੇ ਵਪਾਰ ਅਤੇ ਘਰਘਾਰ ਛੱਡ ਕੇ ਉਜੜਨਾ ਪਿਆ ਸੀ ਅਤੇ ਅੱਜ ਅਦਾਲਤ ਵੱਲੋਂ ਸੁਣਾਈ ਸਜ਼ਾ ਦੇ ਕੇਸ ਨਾਲ ਉਹਨਾਂ ਦੇ ਜਖਮਾਂ ਉੱਪਰ ਕੁਝ ਮੱਲਮ ਲੱਗਣ ਦੀ ਉਮੀਦ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਵੱਡੀ ਖ਼ਬਰ; ਅੱਜ ਪੰਜਾਬ ਬੰਦ ਦਾ ਸੱਦਾ, ਇਹ ਜ਼ਿਲੇ ਰਹਿਣਗੇ ਵੱਧ ਪ੍ਰਭਾਵਿਤ!

Punjab News: ਪਿਛਲੇ ਦਿਨੀਂ ਬਰਨਾਲਾ ਦੇ ਵਿੱਚ ਪੰਜਾਬ ਪੁਲਿਸ...

Canada ‘ਚ ਸ਼ੱਕੀ ਹਾਲਾਤਾਂ ‘ਚ 21 ਸਾਲਾਂ ਨੌਜਵਾਨ ਦੀ ਲਾ*ਸ਼ ਮਿਲੀ

Canada News: Canada ਦੇ ਵਿੱਚ ਚੰਗੇ ਭਵਿੱਖ ਦੀ ਆਸ...