Friday, April 17, 2026
spot_img
spot_img

ਮੁਹਾਲੀ ਦੀ ਮੋਟਰ ਮਾਰਕੀਟ ਵਿੱਚ ਬੂਥ ਅਤੇ ਦੁਕਾਨਾਂ ਜਲਦ ਅਲਾਟ ਕੀਤੀਆਂ ਜਾਣਗੀਆਂ: ਕੈਬਨਿਟ ਮੰਤਰੀ ਮੁੰਡੀਆਂ ਨੇ ਵਿਧਾਨ ਸਭਾ ਵਿੱਚ ਦਿੱਤਾ ਭਰੋਸਾ

Date:

spot_img

👉ਰੇਰਾ ਦੀ ਰਜਿਸਟ੍ਰੇਸ਼ਨ ਤੋਂ ਬਾਅਦ ਅਲਾਟਮੈਂਟ ਪੱਤਰ ਜਾਰੀ ਕੀਤੇ ਜਾਣਗੇ
Chandigarh News:ਗਰੇਟਰ ਮੁਹਾਲੀ ਖੇਤਰ ਵਿਕਾਸ ਅਥਾਰਟੀ (ਗਮਾਡਾ) ਵੱਲੋਂ ਐਸ.ਏ.ਐਸ. ਨਗਰ ਦੇ ਸੈਕਟਰ-65 ਵਿਖੇ ਪਿੰਡ ਕੰਬਾਲੀ ਨਜ਼ਦੀਕ ਮੋਟਰ ਮਕੈਨਿਕਾਂ ਨੂੰ ਦਿੱਤੇ ਜਾਣ ਵਾਲੇ ਬੂਥਾਂ/ਦੁਕਾਨਾਂ ਦੇ ਨੰਬਰਾਂ ਦਾ ਡਰਾਅ ਕੱਢਿਆ ਜਾ ਚੁੱਕਾ ਹੈ। ਇਸ ਪ੍ਰਾਜੈਕਟ ਨੂੰ ਰੀਅਲ ਅਸਟੇਟ ਰੈਗੂਲੇਟਰੀ ਅਥਾਰਟੀ (ਰੇਰਾ) ਤੋਂ ਰਜਿਸਟਰਡ ਕਰਵਾਉਣ ਲਈ ਗਮਾਡਾ ਵੱਲੋਂ ਜਨਵਰੀ 2025 ਵਿੱਚ ਅਪਲਾਈ ਕੀਤਾ ਹੋਇਆ ਹੈ ਅਤੇ ਰੇਰਾ ਦੀ ਰਜਿਸਟ੍ਰੇਸ਼ਨ ਹੋਣ ਉਪਰੰਤ ਇਨ੍ਹਾਂ ਬੂਥਾਂ/ਦੁਕਾਨਾਂ ਦੇ ਅਲਾਟਮੈਂਟ ਪੱਤਰ ਜਾਰੀ ਕਰ ਦਿੱਤੇ ਜਾਣਗੇ। ਇਹ ਪਹਿਲਕਦਮੀ ਅਲਾਟਮੈਂਟ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਅਤੇ ਵਪਾਰਕ ਥਾਵਾਂ ਦੀ ਵੰਡ ਵਿੱਚ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਗਮਾਡਾ ਦੀਆਂ ਕੋਸ਼ਿਸ਼ਾਂ ਦਾ ਹਿੱਸਾ ਹੈ।

ਇਹ ਵੀ ਪੜ੍ਹੋ  1984 ਦੇ ਸਿੱਖ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜ਼ਾ

ਇਹ ਜਾਣਕਾਰੀ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਪ੍ਰਸ਼ਨ ਕਾਲ ਵਿੱਚ ਇੱਕ ਸਵਾਲ ਦੇ ਜਵਾਬ ਵਿੱਚ ਦਿੱਤੀ। ਉਨ੍ਹਾਂ ਦੱਸਿਆ ਕਿ ਅਲਾਟਮੈਂਟ ਪੱਤਰ ਰੈਗੂਲੇਟਰੀ ਜ਼ਰੂਰਤਾਂ ਦੀ ਪਾਲਣਾ ਵਿੱਚ ਰੇਰਾ ਨਾਲ ਰਸਮੀ ਤੌਰ ‘ਤੇ ਰਜਿਸਟਰ ਹੋਣ ਤੋਂ ਬਾਅਦ ਜਾਰੀ ਕੀਤੇ ਜਾਣਗੇ। ਇਹ ਜਾਣਕਾਰੀ ਉਹ ਵਿਧਾਇਕ ਕੁਲਵੰਤ ਸਿੰਘ ਵੱਲੋਂ ਮੁਹਾਲੀ ਵਿੱਚ ਗਮਾਡਾ ਵੱਲੋਂ ਬਣਾਈ ਗਈ ਮੋਟਰ ਮਾਰਕੀਟ ਦੀ ਅਲਾਟਮੈਂਟ ਸਬੰਧੀ ਉਠਾਏ ਗਏ ਸਵਾਲ ਦੇ ਜਵਾਬ ਵਿੱਚ ਦੇ ਰਹੇ ਸਨ।ਮੁੰਡੀਆਂ ਨੇ ਕਿਹਾ ਕਿ ਇਸ ਪ੍ਰਾਜੈਕਟ ਨੂੰ ਰੇਰਾ ਤੋਂ ਰਜਿਸਟ੍ਰੇਸ਼ਨ ਕਰਵਾਉਣ ਲਈ ਗਮਾਡਾ ਵੱਲੋਂ ਚਾਰਾਜੋਈ ਕੀਤੀ ਹਾ ਰਹੀ ਅਤੇ ਰੇਰਾ ਵੱਲੋਂ ਰਜਿਸਟਰਡ ਹੋਣ ਉਪਰੰਤ ਅਲਾਟਮੈਂਟ ਪੱਤਰ ਜਾਰੀ ਕਰ ਦਿੱਤੇ ਜਾਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...