ਮੇਅਰ ਦਾ ਅਹਿਮ ਐਲਾਨ;ਰੋਜ਼ਾਨਾ ਦੋ-ਤਿੰਨ ਵਾਰਡਾਂ ਦਾ ਕੀਤਾ ਜਾਵੇਗਾ ਦੌਰਾ

Date:

spot_img

Bathinda News: ਪਿਛਲੇ ਦਿਨੀਂ ਨਗਰ ਨਿਗਮ ਬਠਿੰਡਾ ਦੇ ਨਵੇਂ ਚੁਣੇ ਗਏ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਹੁਣ ਅਹਿਮ ਐਲਾਨ ਕਰਦਿਆਂ ਆਉਣ ਵਾਲੇ ਦਿਨਾਂ ’ਚ ਰੋਜ਼ਾਨਾ ਦੋ-ਤਿੰਨ ਵਾਰਡਾਂ ਦਾ ਦੌਰਾ ਕਰਨ ਦਾ ਫੈਸਲਾ ਲਿਆ ਹੈ। ਇਸ ਮੁਹਿੰਮ ਨੂੰ ਵਾਰਡ ਨੰਬਰ ਇੱਕ ਤੋਂ ਸ਼ੁਰੂ ਕਰਦਿਆਂ ਕੌਂਸਲਰ ਰਾਣਾ ਰਣਦੀਪ ਸਿੰਘ ਅਤੇ ਇਲਾਕਾ ਨਿਵਾਸੀਆਂ ਨਾਲ ਪੈਦਲ ਚੱਲ ਕੇ ਵਾਰਡ ਦਾ ਦੌਰਾ ਕੀਤਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਦੌਰਾਨ ਉਨ੍ਹਾਂ ਨਾਲ ਨਗਰ ਨਿਗਮ ਦੇ ਐਕਸੀਅਨ ਰਾਜਿੰਦਰ ਗੁਪਤਾ, ਐਸਡੀਓ ਨੀਰਜ ਕੁਮਾਰ, ਸੀਵਰੇਜ ਬੋਰਡ ਦੇ ਅਧਿਕਾਰੀਆਂ ਤੋਂ ਇਲਾਵਾ ਸਮਾਜ ਸੇਵਕ ਮਨੀਸ਼ ਪਾਂਧੀ, ਮੋਨੂੰਦੀਪ ਅਗਰਵਾਲ ਅਤੇ ਯਾਦਵਿੰਦਰ ਸਿੰਘ ਮਾਨ ਵੀ ਮੌਜੂਦ ਸਨ।

ਇਹ ਵੀ ਪੜ੍ਹੋ ਮੁੱਖ ਮੰਤਰੀ ਮਾਨ ਦੀ ਬਾਜਵਾ ਨੂੰ ਚੁਣੌਤੀ; ਜੇ ਹੋ ਸਕੇ ਤਾਂ ਆਪਣੇ ਵਿਧਾਇਕਾਂ ਨੂੰ ਇਕੱਠੇ ਕਰਕੇ ਵਿਖਾਓ

ਇਸ ਦੌਰਾਨ ਉਨ੍ਹਾਂ ਨੇ ਸਮੱਸਿਆਵਾਂ ਸੁਣਨ ਤੋਂ ਬਾਅਦ ਮੌਕੇ ’ਤੇ ਹੱਲ ਹੋਣ ਵਾਲੀਆਂ ਸਮੱਸਿਆਵਾਂ ਦੇ ਸਮਾਧਾਨ ਲਈ ਨਗਰ ਨਿਗਮ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਤੁਰੰਤ ਆਦੇਸ਼ ਦਿੱਤੇ, ਜਦੋਂ ਕਿ ਵੱਡੀਆਂ ਸਮੱਸਿਆਵਾਂ ਲਈ ਐਸਟੀਮੈਂਟ ਤਿਆਰ ਕਰਨ ਦੇ ਆਦੇਸ਼ ਵੀ ਦਿੱਤੇ। ਮੇਅਰ ਪਦਮਜੀਤ ਸਿੰਘ ਮਹਿਤਾ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਦਫਤਰ ਵਿੱਚ ਬੈਠਣ ਦਾ ਕੰਮ ਬਹੁਤ ਹੋ ਗਿਆ, ਹੁਣ ਰੋਜ਼ਾਨਾ ਦੋ ਜਾਂ ਤਿੰਨ ਵਾਰਡਾਂ ਦਾ ਦੌਰਾ ਕਰਕੇ ਜਮੀਨੀ ਪੱਧਰ ’ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦਾ ਸਮਾਧਾਨ ਕੀਤਾ ਜਾਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

spot_img

Share post:

Popular

More like this
Related

सत्ता हमारे लिए सुख भोगने का साधन नहीं, बल्कि सेवा का माध्यम है: मुख्यमंत्री नायब सिंह सैनी

👉मुख्यमंत्री ने नारनौल में ‘नमो कमल’ का किया उद्घाटन कहा:...