ਸ਼੍ਰੋਮਣੀ ਅਕਾਲੀ ਦਲ ਵੱਲੋਂ ਸੀ ਬੀ ਐਸ ਈ ਵੱਲੋਂ ਪੰਜਾਬੀ ਭਾਸ਼ਾ ਨੂੰ ਖੇਤਰੀ ਭਾਸ਼ਾਵਾਂ ਦੇ ਵਿਕਲਪ ਵਿਚੋਂ ਹਟਾਉਣ ਦਾ ਜ਼ੋਰਦਾਰ ਵਿਰੋਧ

0
54
+1

👉ਤੁਰੰਤ ਵਿਦਿਆਰਥੀਆਂ ਲਈ ਪੰਜਾਬੀ ਭਾਸ਼ਾ ਦਾ ਵਿਕਲਪ ਬਹਾਲ ਕਰੋ: ਡਾ. ਦਲਜੀਤ ਸਿੰਘ ਚੀਮਾ
Chandigarh News: ਸ਼੍ਰੋਮਣੀ ਅਕਾਲੀ ਦਲ ਨੇ ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀ ਬੀ ਐਸ ਈ) ਵੱਲੋਂ 10ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਲਈ ਖੇਤਰੀ ਭਾਸ਼ਾਵਾਂ ਦੇ ਵਿਕਲਪ ਦੀ ਸੂਚੀ ਵਿਚੋਂ ਪੰਜਾਬੀ ਭਾਸ਼ਾ ਨੂੰ ਹਟਾਉਣ ਦਾ ਜ਼ੋਰਦਾਰ ਵਿਰੋਧ ਕੀਤਾ ਹੈ ਅਤੇ ਪਾਰਟੀ ਨੇ ਮੰਗ ਕੀਤੀ ਹੈ ਕਿ ਇਸ ਵਿਕਲਪ ਨੂੰ ਤੁਰੰਤ ਬਹਾਲ ਕੀਤਾ ਜਾਵੇ।

ਇਹ ਵੀ ਪੜ੍ਹੋ  ਥਾਣੇਦਾਰ ਉਪਰ ਨਸ਼ੇ ’ਚ ਟੁੰਨ ਹੋ ਕੇ ਨੌਜਵਾਨਾਂ ’ਤੇ ਕਾਰ ਚੜਾਉਣ ਦੇ ਲੱਗੇ ਦੋਸ਼, ਜਾਂਚ ਸ਼ੁਰੂ

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਾਬਕਾ ਸਿੱਖਿਆ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਕੇਂਦਰ ਸਰਕਾਰ ਦੇ ਅਧੀਨ ਕੰਮ ਕਰਦੇ ਸੀ ਬੀ ਐਸ ਈ ਬੋਰਡ ਨੇ ਵਿਦਿਆਰਥੀਆਂ ਲਈ ਪੰਜਾਬੀ ਭਾਸ਼ਾ ਨੂੰ ਖੇਤਰੀ ਭਾਸ਼ਾਵਾਂ ਦੀ ਸੂਚੀ ਵਿਚੋਂ ਹਟਾ ਦਿੱਤਾ ਹੈ। ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਪੰਜਾਬੀ ਨੂੰ ਜੰਮੂ-ਕਸ਼ਮੀਰ ਵਿਚ ਖੇਤਰੀ ਭਾਸ਼ਾਵਾਂ ਦੀ ਸੂਚੀ ਵਿਚੋਂ ਹਟਾਇਆ ਗਿਆ ਸੀ।ਉਹਨਾਂ ਕਿਹਾ ਕਿ ਦੇਸ਼-ਵਿਦੇਸ਼ ਵਿਚ ਪੰਜਾਬੀ ਬੋਲਣ ਵਾਲੇ ਲੋਕਾਂ ਦੀ ਗਿਣਤੀ ਕਰੋੜਾਂ ਵਿਚ ਹੈ।

ਇਹ ਵੀ ਪੜ੍ਹੋ  ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਮੁੜ ਵਿਗੜੀ, ਸੱਦੀ ਮੀਟਿੰਗ

ਉਹਨਾਂ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਖੇਤਰੀ ਭਾਸ਼ਾਵਾਂ ਦੀ ਸੂਚੀ ਵਿਚੋਂ ਹਟਾਉਣਾ ਭਾਰਤ ਦੇ ਵੱਖ-ਵੱਖ ਰਾਜਾਂ ਵਿਚ ਵਸਦੇ ਪੰਜਾਬੀਆਂ ਨਾਲ ਬਹੁਤ ਵੱਡਾ ਵਿਤਕਰਾ ਹੈ।ਡਾ. ਚੀਮਾ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਕੇਂਦਰ ਸਰਕਾਰ ਪੰਜਾਬੀ ਭਾਸ਼ਾ ਪ੍ਰਤੀ ਇਸ ਤਰੀਕੇ ਦਾ ਵਿਤਕਰੇ ਭਰਪੂਰ ਵਤੀਰਾ ਅਪਣਾ ਰਿਹਾ ਹੈ। ਉਹਨਾਂ ਕਿਹਾ ਕਿ ਦਿਨ ਬ ਦਿਨ ਕੇਂਦਰ ਸਰਕਾਰ ਪੰਜਾਬ ਤੇ ਪੰਜਾਬੀ ਵਿਰੋਧੀ ਫੈਸਲੇ ਲਗਾਤਾਰ ਲੈ ਰਹੀ ਹੈ ਜਿਸ ਤੋਂ ਸੰਕੇਤ ਮਿਲਦਾ ਹੈ ਕਿ ਭਾਜਪਾ ਪੰਜਾਬੀਆਂ ਤੋਂ ਬਦਲਾ ਲੈਣ ਵਾਸਤੇ ਕੰਮ ਕਰ ਰਹੀ ਹੈ ਕਿਉਂਕਿ ਪੰਜਾਬੀਆਂ ਨੇ ਸਮੇਂ-ਸਮੇਂ ’ਤੇ ਹੋਈਆਂ ਚੋਣਾਂ ਵਿਚ ਭਾਜਪਾ ਨੂੰ ਵੋਟਾਂ ਨਹੀਂ ਪਾਈਆਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

+1

LEAVE A REPLY

Please enter your comment!
Please enter your name here