Thursday, April 16, 2026
spot_img
spot_img

ਸ਼੍ਰੋਮਣੀ ਅਕਾਲੀ ਦਲ ਨੇ ਲੁਧਿਆਣਾ ਜ਼ਿਮਨੀ ਚੋਣ ਤੇ ਜ਼ਿਲ੍ਹਾ ਪ੍ਰੀਸ਼ਦ/ਪੰਚਾਇਤ ਸੰਮਤੀ ਚੋਣਾਂ ਲੜਨ ਦਾ ਕੀਤਾ ਐਲਾਨ

Date:

spot_img

👉ਪਾਰਲੀਮਾਨੀ ਬੋਰਡ ਨੇ ਪਾਰਟੀ ਦੀ ਭਰਤੀ ਮੁਹਿੰਮ ਦੀ ਕੀਤੀ ਸਮੀਖਿਆ
Chandigarh News: ਸ਼੍ਰੋਮਣੀ ਅਕਾਲੀ ਦਲ ਪਾਰਲੀਮਾਨੀ ਬੋਰਡ ਨੇ ਅੱਜ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਪਾਰਟੀ ਦੀ ਚਲ ਰਹੀ ਭਰਤੀ ਮੁਹਿੰਮ ਦੀ ਸਮੀਖਿਆ ਕੀਤੀ ਅਤੇ ਤਸੱਲੀ ਪ੍ਰਗਟ ਕੀਤੀ ਕਿ ਪੰਜਾਬੀਆਂ ਨੇ ਭਰਤੀ ਮੁਹਿੰਮ ਨੂੰ ਲਾਮਿਸਾਲ ਹੁੰਗਾਰਾ ਦਿੱਤਾ ਹੈ।ਮੀਟਿੰਗ ਦੇ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਨੇ ਭਰਤੀ ਮੁਹਿੰਮ ਵਾਸਤੇ 33 ਲੱਖ ਪਰਚੀਆਂ ਜਾਰੀ ਕੀਤੀਆਂ ਸਨ ਜਿਸ ਵਿਚੋਂ ਅੱਜ ਤੱਕ 10 ਲੱਖ ਪਰਚੀਆਂ ਵਾਪਸ ਮੁਕੰਮਲ ਹੋ ਕੇ ਪਾਰਟੀ ਦਫਤਰ ਪੁੱਜ ਗਈਆਂ ਹਨ ਤੇ ਬਾਕੀਆਂ ਦੇ ਕੱਲ੍ਹ ਭਰਤੀ ਦੇ ਆਖ਼ਰੀ ਦਿਨ ਪੁੱਜਣ ਦੀ ਸੰਭਾਵਨਾ ਹੈ। ਉਹਨਾਂ ਦੱਸਿਆ ਕਿ ਕੱਲ੍ਹ ਵੀ ਅਸੀਂ ਭਰਤੀ ਮੁਹਿੰਮ ਦੀ ਸਮੀਖਿਆ ਕਰਾਂਗੇ ਤੇ ਉਸ ਮੁਤਾਬਕ ਫੈਸਲੇ ਲਵਾਂਗੇ।

ਇਹ ਵੀ ਪੜ੍ਹੋ  15000 ਰੁਪਏ ਦੀ ਰਿਸ਼ਵਤ ਲੈਂਦਾ Punjab Police ਦਾ ASI ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਉਹਨਾਂ ਕਿਹਾ ਕਿ ਅਗਲੇ ਸਮੇਂ ਵਿਚ ਜ਼ਿਲ੍ਹਾ ਆਬਜ਼ਰਵਰਾਂ ਦੀ ਮੀਟਿੰਗ ਬੁਲਾਈ ਜਾਵੇਗੀ ਜੋ ਸਰਕਲ ਤੇ ਜ਼ਿਲ੍ਹਾ ਡੈਲੀਗੋਟ ਦੀ ਚੋਣ ਦੀ ਨਿਗਰਾਨੀ ਕਰਨਗੇ ਤੇ ਜ਼ਿਲ੍ਹਾ ਡੈਲੀਗੇਟ ਅੱਗੇ ਸੂਬਾ ਡੈਲੀਗੇਟ ਚੁਣਨ ਜੋ ਅੱਗੇ ਪਾਰਟੀ ਪ੍ਰਧਾਨ ਦੀ ਚੋਣ ਕਰਨਗੇ।ਡਾ. ਚੀਮਾ ਨੇ ਇਹ ਵੀ ਦੱਸਿਆ ਕਿ ਪਾਰਟੀ ਨੇ ਆਪਣੇ ਆਗੂਆਂ ਤੇ ਵਰਕਰਾਂ ਨੂੰ ਆਖਿਆ ਹੈ ਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ 15 ਮਾਰਚ ਦੀ ਆਖ਼ਰੀ ਤਾਰੀਕ ਤੋਂ ਪਹਿਲਾਂ ਆਪਣੇ ਦਾਅਵੇ ਤੇ ਇਤਰਾਜ਼ ਗੁਰਦੁਆਰਾ ਚੋਣ ਕਮਿਸ਼ਨ ਕੋਲ ਦਾਇਰ ਕਰਵਾਉਣ। ਉਹਨਾਂ ਕਿਹਾ ਕਿ ਪਾਰਟੀ ਨੇ ਗੁਰਮਰਿਆਦਾ ਅਨੁਸਾਰ ਵੋਟਰਾਂ ਦੇ ਨਾਂ ਅੱਗੇ ਸਿੰਘ ਅਤੇ ਕੌਰ ਸ਼ਬਦ ਨਾ ਲਿਖੇ ਹੋਣ ਬਾਰੇ ਗੁਰਦੁਆਰਾ ਚੋਣ ਕਮਿਸ਼ਨ ਵੱਲੋਂ ਆਏ ਜਵਾਬ ’ਤੇ ਵੀ ਚਰਚਾ ਕੀਤੀ ਤੇ ਫੈਸਲਾ ਕੀਤਾ ਕਿ ਕਾਨੂੰਨੀ ਮਾਹਿਰਾਂ ਦੀ ਰਾਇ ਲੈ ਕੇ ਮੁੜ ਕਮਿਸ਼ਨ ਕੋਲ ਪਹੁੰਚ ਕੀਤੀ ਜਾਵੇਗੀ।ਲੁਧਿਆਣਾ ਜ਼ਿਮਨੀ ਚੋਣ ਅਤੇ ਜ਼ਿਲ੍ਹਾ ਪ੍ਰੀਸ਼ਦ/ਪੰਚਾਇਤ ਸੰਮਤੀ ਚੋਣਾਂ ਦੀ ਗੱਲ ਕਰਦਿਆਂ ਅਕਾਲੀ ਆਗੂ ਨੇ ਕਿਹਾ ਕਿ ਜਦੋਂ ਵੀ ਇਹਨਾਂ ਚੋਣਾਂ ਐਲਾਨ ਹੋਇਆ, ਪਾਰਟੀ ਇਹ ਚੋਣਾਂ ਜ਼ਰੂਰ ਲੜੇਗੀ।

ਇਹ ਵੀ ਪੜ੍ਹੋ  ਚੋਰੀ ਦਾ ਇੱਕ ਅਨੌਖਾ ਮਾਮਲਾ:ਪਿੰਡ ਦੇ ਸ਼ਮਸਾਨਘਾਟ ਵਿਚੋਂ ਸਾਬਕਾ ਫ਼ੌਜੀ ਦੀਆਂ‘ਅਸਥੀਆਂ’ ਚੋਰੀ

ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਨੇ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਾਸਤੇ ਆਪਣੇ ਉਮੀਦਵਾਰ ਦਾ ਨਾਂ ਇਸ ਕਰ ਕੇ ਜਲਦੀ ਐਲਾਨਿਆ ਹੈ ਤਾਂ ਜੋ ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਦੀ ਰਾਜ ਸਭਾ ਵਿਚ ਜਾਣ ਦੀ ਇੱਛਾ ਪੂਰੀ ਕੀਤੀ ਜਾ ਸਕੇ।ਉਹਨਾਂ ਨੇ ਭਗਵੰਤ ਮਾਨ ਸਰਕਾਰ ਵੱਲੋਂ ਪਹਿਲਾਂ ਹੀ ਨਜਿੱਠੇ ਜਾ ਚੁੱਕੇ ਮਸਲਿਆਂ ਦੀ ਮੁੜ ਬ੍ਰਾਂਡਿੰਗ/ਪੈਕੇਜ਼ਿੰਗ ਕਰਕੇ ਖ਼ਬਰਾਂ ਪ੍ਰਕਾਸ਼ਤ ਕਰਵਾਉਣ ਦੀ ਸਕੀਮ ਦੀ ਨਿਖੇਧੀ ਕੀਤੀ ਅਤੇ ਕਿਹਾ ਕਿ ਸੂਬੇ ਵਿਚ 10ਵੀਂ ਕਲਾਸ ਤੱਕ ਪੰਜਾਬੀ ਲਾਗੂ ਕਰਨ ਦਾ ਫੈਸਲਾ 2008 ਵਿਚ ਲਿਆ ਗਿਆ ਸੀ ਜੋ ਉਹਨਾਂ ਨੇ ਬਤੌਰ ਸਿੱਖਿਆ ਮੰਤਰੀ 2015 ਵਿਚ ਲਾਗੂ ਕਰਵਾਇਆ ਸੀ। ਉਹਨਾਂ ਕਿਹਾ ਕਿ ਹੁਣ ਹਰਜੋਤ ਬੈਂਸ ਪੰਜਾਬੀ ਆਪ ਸਰਕਾਰ ਵੱਲੋਂ ਲਾਗੂ ਕਰਵਾਉਣ ਦੇ ਖੋਖਲੇ ਦਾਅਵੇ ਕਰ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...