ਆਦਿਵਾਸੀਆਂ ਉਪਰ ਹਕੂਮਤੀ ਜਬਰ ਵਿਰੁੱਧ ਬਠਿੰਡਾ ’ਚ ਕਨਵੈਨਸਨ ਅਤੇ ਮੁਜਾਹਰਾ

0
35
+1

Bathinda News:ਸਥਾਨਕ ਟੀਚਰਜ਼ ਹੋਮ ਵਿਖੇ ਚਾਰ ਖੱਬੇ ਪੱਖੀ ਜਥੇਬੰਦੀਆਂ ਇਨਕਲਾਬੀ ਕੇਂਦਰ ਪੰਜਾਬ, ਭਾਰਤੀ ਕਮਿਊਨਿਸਟ ਪਾਰਟੀ, ਇਨਕਲਾਬੀ ਮਾਰਕਸਵਾਦੀ ਪਾਰਟੀ ਅਤੇ ਭਾਰਤੀ ਕਮਿਊਨਿਸਟ ਪਾਰਟੀ (ਮਲ) ਨਿਊ ਡੈਮੋਕਰੇਸੀ ਦੇ ਸੱਦੇ ’ਤੇ ਮੋਦੀ ਸਰਕਾਰ ਵੱਲੋਂ ਆਦਿਵਾਸੀ ਖੇਤਰਾਂ ਨੂੰ ਕਾਰਪੋਰੇਟਾਂ ਦੇ ਹਵਾਲੇ ਕਰਨ ਲਈ ਵਿੱਢੀ ਮੁਹਿੰਮ ਦੀ ਜੋਰਦਾਰ ਨਿੰਦਾ ਕਰਨ ਲਈ ਕਨਵੈਂਸ਼ਨ ਕੀਤੀ ਗਈ। ਇਸ ਕਨਵੈਨਸ਼ਨ ਨੂੰ ਇਨਕਲਾਬੀ ਕੇਂਦਰ ਪੰਜਾਬ ਦੇ ਸੂਬਾਈ ਆਗੂ ਮੁਖਤਿਆਰ ਸਿੰਘ ਪੂਹਲਾ, ਭਾਰਤੀ ਕਮਿਊਨਿਸਟ ਪਾਰਟੀ ਦੇ ਜਿਲ੍ਹਾ ਸਕੱਤਰ ਬਲਕਰਨ ਸਿੰਘ, ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਜਿਲ੍ਹਾ ਕੈਸ਼ੀਅਰ ਪ੍ਰਕਾਸ਼ ਸਿੰਘ , ਕਿਰਤੀ ਕਿਸਾਨ ਯੂਨੀਅਨ ਦੇ ਆਗੂ ਸਵਰਨ ਸਿੰਘ ਪੂਹਲੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਦਿਵਾਸੀ ਇਲਾਕਿਆਂ ਦੇ ਕੁਦਰਤੀ ਸਰੋਤਾਂ ਉੱਪਰ ਸਿਰਫ ਆਦਵਾਸੀਆਂ ਦਾ ਹੱਕ ਹੈ। ਮੋਦੀ ਸਰਕਾਰ ਆਦਿਵਾਸੀਆਂ ਦੇ ਜਲ, ਜੰਗਲ ਅਤੇ ਜਮੀਨ ਨੂੰ ਵਿਕਾਸ ਦੇ ਨਾਂ ਹੇਠ ਵੱਡੇ ਕਾਰਪਰੇਟ ਘਰਾਣਿਆਂ ਦੇ ਹਵਾਲੇ ਕਰ ਰਹੀ ਹੈ ਅਤੇ ਮੋਦੀ ਸਰਕਾਰ ਦੇ ਇਹਨਾਂ ਕਦਮਾਂ ਦਾ ਵਿਰੋਧ ਕਰ ਰਹੇ ਆਦਿਵਾਸੀਆਂ ਉੱਪਰ ਨਕਸਲਵਾਦ ਦਾ ਠੱਪਾ ਲਾ ਕੇ ਉਹਨਾਂ ਦਾ ਵੱਡੀ ਪੱਧਰ ’ਤੇ ਕਤਲੇਆਮ ਕਰ ਰਹੀ ਹੈ।

ਇਹ ਵੀ ਪੜ੍ਹੋ  15000 ਰੁਪਏ ਦੀ ਰਿਸ਼ਵਤ ਲੈਂਦਾ Punjab Police ਦਾ ASI ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਓਪਰੇਸ਼ਨ ’ਕਗਾਰ’ ਦੇ ਨਾਂ ਤੇ ਆਦਿਵਾਸੀਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਬਹੁਤ ਸਾਰੇ ਆਦਿਵਾਸੀ ਲੋਕਾਂ ਤੇ ਬੁਧੀਜੀਵੀਆਂ ਨੂੰ ਜ਼ੇਲ੍ਹਾਂ ’ਚ ਬੰਦ ਕੀਤਾ ਹੋਇਆ ਹੈ। ਬੁਲਾਰਿਆ ਨੇ ਮੰਗ ਕੀਤੀ ਕਿ ਕਾਲੇ ਕਾਨੂੰਨਾਂ ਤਹਿਤ ਜੇਲ੍ਹੀਂ ਡੱਕੇ ਸਾਰੇ ਲੋਕਾਂ ਨੂੰ ਤੁਰੰਤ ਰਿਹਾ ਕੀਤਾ ਜਾਵੇ, ਕਾਰਪੋਰੇਟਾਂ ਨੂੰ ਮੁਨਾਫ਼ੇ ਕਮਾਉਣ ਦੇ ਮੌਕੇ ਪ੍ਰਦਾਨ ਕਰਨ ਲਈ ਵਿੱਢੇ ਓਪਰੇਸ਼ਨ ’ਕਾਗਾਰ’ ਨੂੰ ਤੁਰੰਤ ਬੰਦ ਕੀਤਾ ਜਾਵੇ। ਇਸ ਕਨਵੈਂਸ਼ਨ ’ਚ ਇਨਕਲਾਬੀ ਕੇਂਦਰ ਪੰਜਾਬ ਦੇ ਸੂਬਾਈ ਆਗੂ ਜਗਜੀਤ ਸਿੰਘ ਲਹਿਰਾ ਮੁਹੱਬਤ, ਗੁਰਦੀਪ ਸਿੰਘ ਰਾਮਪੁਰਾ ਮਿਠੂ ਸਿੰਘ ਘੁੱਦਾ , ਮੱਖਣ ਸਿੰਘ ਗੁਰੂਸਰ, ਮਲਕੀਤ ਸਿੰਘ ਬਠਿੰਡਾ, ਗੁਰਮੀਤ ਸਿੰਘ ਜੈ ਸਿੰਘ ਵਾਲਾ ਸ਼ਾਮਲ ਹੋਏ। ਕਨਵੈਨਸ਼ਨ ਤੋਂ ਬਾਅਦ ਜਿਲਾ ਕਚਹਿਰੀਆਂ ਤੱਕ ਮੁਜਾਹਰਾ ਕੀਤਾ ਗਿਆ ਅਤੇ ਡੀ ਸੀ ਬਠਿੰਡਾ ਨੂੰ ਮੰਗ ਪੱਤਰ ਦਿੱਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

+1

LEAVE A REPLY

Please enter your comment!
Please enter your name here