ਮੁੱਖ ਖੇਤੀਬਾੜੀ ਅਫ਼ਸਰ ਨੇ ਵਿਭਾਗ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਸਬੰਧੀ ਕੀਤੀ ਮੀਟਿੰਗ

0
58
+1

Muktsar News:ਖੇਤੀਬਾੜੀ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਸ: ਜਸਵੰਤ ਸਿੰਘ ਦੀ ਯੋਗ ਅਗਵਾਈ ਹੇਠ ਵਿਭਾਗ ਵੱਲੋਂ ਕਿਸਾਨੀ ਹਿੱਤ ਲਈ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਵਾਚਣ ਲਈ ਬੀਤੇ ਦਿਨੀਂ ਜ਼ਿਲ੍ਹੇ ਦੇ ਸਮੂਹ ਖੇਤੀਬਾੜੀ ਅਧਿਕਾਰੀਆਂ ਦੀ ਮੀਟਿੰਗ ਮੁੱਖ ਖੇਤੀਬਾੜੀ ਅਫ਼ਸਰ, ਡਾ: ਗੁਰਨਾਮ ਸਿੰਘ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਦਫ਼ਤਰ ਵਿਖੇ ਹੋਈ।ਮੀਟਿੰਗ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਉਣ ਵਾਲੇ ਸਾਉਣੀ ਸੀਜ਼ਨ ਲਈ ਨਰਮੇਂ ਦੀ ਫ਼ਸਲ ਨੂੰ ਉਤਸ਼ਾਹਿਤ ਅਤੇ ਕਾਮਯਾਬ ਕਰਨ ਲਈ ਕੀਤੇ ਜਾ ਰਹੇ ਕੰਮਾਂ ਸਬੰਧੀ ਖਾਸ ਕਰਕੇ ਗੁਲਾਬੀ ਸੁੰਡੀ ਦੇ ਅਗੇਤੇ ਪ੍ਰਬੰਧਾਂ ਵਜੋਂ ਸਾਲ 2024 ਦੌਰਾਨ ਬੀਜੇ ਨਰਮੇਂ ਦੀਆਂ ਛਟੀਆਂ ਦੇ ਢੇਰ ਜੋ ਕਿ ਪਿੰਡਾਂ ਦੀਆਂ ਫਿਰਨੀਆਂ/ਖੇਤਾਂ ਵਿੱਚ ਪਏ ਹਨ, ਨੂੰ 15 ਮਾਰਚ ਤੋਂ ਪਹਿਲਾਂ-ਪਹਿਲਾਂ ਝਾੜ ਕੇ ਰਹਿੰਦ ਖੂੰਹਦ ਨੂੰ ਦੱਬ ਕੇ ਜਾਂ ਅੱਗ ਲਗਾ ਕੇ ਨਸ਼ਟ ਕਰਨ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨ ।

ਇਹ ਵੀ ਪੜ੍ਹੋ ਅਨੌਖੀ ਲੁੱਟ-ਖੋਹ; ਗੰਡਾਸੇ ਦੀ ਨੌਕ ‘ਤੇ ਕਾਰ ਖੋਹੀ, ਦੇਖੋ ਵੀਡਿਓ

ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਇੱਕ ਨਦੀਨਨਸ਼ਟ ਮੁਹਿੰਮ ਚਲਾ ਕੇ ਚਿੱਟੀ ਮੱਖੀ ਦੀਆਂ ਪਨਾਹਗਾਹ ਥਾਵਾਂ ਜਿਵੇਂ ਖੇਤਾਂ ਦੀਆਂ ਵੱਟਾਂ, ਖਾਲੇ, ਪਹੀਆਂ, ਖਾਲੀ ਥਾਂਵਾ, ਸੜਕਾਂ ਦੇ ਕਿਨਾਰਿਆਂ, ਖਾਲੀ ਜਮੀਨ/ਪਲਾਟ, ਨਹਿਰਾਂ, ਕੱਸੀਆਂ ਅਤੇ ਡਰੇਨਾਂ ਆਦਿ ਦੇ ਕੰਢਿਆਂ ’ਤੇ ਉੱਗੇ ਨਦੀਨਾਂ ਨੂੰ ਕਿਸਾਨਾਂ ਅਤੇ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਨਸ਼ਟ ਕਰਵਾਇਆ ਜਾਵੇ।ਇਸ ਮੀਟਿੰਗ ਦੌਰਾਨ ਡਿਪਟੀ ਡਾਇਰੈਕਟਰ ਖੇਤੀਬਾੜੀ (ਕਪਾਹ),ਚਰਨਜੀਤ ਸਿੰਘ ਨੇ ਆਉਣ ਵਾਲੇ ਸਾਉਣੀ ਸੀਜ਼ਨ 2025 ਦੌਰਾਨ ਨਰਮੇਂ ਦੀ ਫ਼ਸਲ ਲਈ ਖੇਤੀਬਾੜੀ ਅਧਿਕਾਰੀਆਂ ਵੱਲੋਂ ਕੀਤੇ ਜਾ ਰਹੇ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਜ਼ਰੂਰੀ ਹਦਾਇਤਾਂ ਵੀ ਜਾਰੀ ਕੀਤੀਆਂ।

ਇਹ ਵੀ ਪੜ੍ਹੋ  ਬਟਾਲਾ ਪੁਲਿਸ ਨੇ ਜੈਂਤੀਪੁਰ ਅਤੇ ਰਾਇਮਲ ਵਿਖੇ ਹੋਏ ਧਮਾਕਿਆਂ ਵਿੱਚ ਸ਼ਾਮਲ ਮੁੱਖ ਦੋਸ਼ੀ ਨੂੰ ਮਾਰ ਮੁਕਾਇਆ; ਪਿਸਤੌਲ ਬਰਾਮਦ

ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਨੇ ਵਿਭਾਗ ਵੱਲੋਂ ਚੱਲ ਰਹੀਆਂ ਵੱਖ-ਵੱਖ ਸਕੀਮਾਂ ਜਿਵੇਂ ਸੀ.ਆਰ.ਐਮ. ਅਤੇ ਸਮੈਮ ਦਾ ਵੀ ਰੀਵਿਊ ਕੀਤਾ। ਮੀਟਿੰਗ ਦੌਰਾਨ ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਕਿਸਾਨੀ ਹਿੱਤ ਵਿੱਚ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਣੂੰ ਕਰਵਾਉਣ ਅਤੇ ਕਿਸਾਨਾਂ ਨੂੰ ਖੇਤੀ ਸਬੰਧੀ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਯੋਗ ਉਪਰਾਲੇ ਕਰਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

+1

LEAVE A REPLY

Please enter your comment!
Please enter your name here