ਸੀ-ਪਾਈਟ ਵੱਲੋਂ ਯੁਵਕਾਂ ਲਈ ਪੰਜਾਬ ਪੁਲਿਸ ਦੀ ਲਿਖਤੀ ਪ੍ਰੀਖਿਆ ਅਤੇ ਫਿਜ਼ੀਕਲ ਟ੍ਰੇਨਿੰਗ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ

0
23
0

Muktsar News:ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਦੇ ਕੈਂਪ ਟ੍ਰੇਨਿੰਗ ਅਫਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਨ੍ਹਾਂ ਯੁਵਕਾਂ ਨੇ ਪੰਜਾਬ ਪੁਲਿਸ ਵਿੱਚ ਭਰਤੀ ਹੋਣ ਲਈ ਆਨ ਲਾਈਨ ਅਪਲਾਈ ਕੀਤਾ ਹੈ ਅਤੇ ਲਿਖਤੀ ਪੇਪਰ ਦੀ ਤਿਆਰੀ ਕਰਨਾ ਚਾਹੁੰਦੇ ਹਨ, ਉਨ੍ਹਾਂ ਯੁਵਕਾਂ ਦੀ ਲਿਖਤੀ ਪੇਪਰ ਦੀ ਤਿਆਰੀ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਚੱਲ ਰਹੀ ਹੈ। ਸ੍ਰੀ ਮੁਕਤਸਰ ਸਾਹਿਬ, ਫਿਰੋਜ਼ਪੁਰ, ਫਾਜਿਲਕਾ, ਫਰੀਦਕੋਟ ਅਤੇ ਮੋਗਾ ਜ਼ਿਲ੍ਹੇ ਦੇ ਯੁਵਕ ਜੋ ਪੰਜਾਬ ਪੁਲਿਸ ਵਿੱਚ ਭਰਤੀ ਹੋਣਾ ਚਾਹੁੰਦੇ ਹਨ, ਉਹ ਯੁਵਕ ਜਲਦੀ ਤੋਂ ਜਲਦੀ ਕੈਂਪ ਵਿੱਚ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਨੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਤਿੰਨ ਮਹੀਨਿਆਂ ਦੀ ਸਮਾਂ-ਸੀਮਾ ਮਿੱਥੀ

ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਆਉਣ ਸਮੇਂ ਆਨਲਾਈਨ ਅਪਲਾਈ ਕੀਤੇ ਫਾਰਮ ਦੀ ਇੱਕ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ, 10+2 ਪਾਸ ਅਤੇ ਇਸ ਤੋਂ ਵੱਧ ਪੜ੍ਹਾਈ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤਿ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ, ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇੱਕ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ ਇੱਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ।

ਇਹ ਵੀ ਪੜ੍ਹੋ  ਬਟਾਲਾ ਪੁਲਿਸ ਨੇ ਜੈਂਤੀਪੁਰ ਅਤੇ ਰਾਇਮਲ ਵਿਖੇ ਹੋਏ ਧਮਾਕਿਆਂ ਵਿੱਚ ਸ਼ਾਮਲ ਮੁੱਖ ਦੋਸ਼ੀ ਨੂੰ ਮਾਰ ਮੁਕਾਇਆ; ਪਿਸਤੌਲ ਬਰਾਮਦ

ਕੈਂਪ ਵਿੱਚ ਆਉਣ ਦਾ ਸਮਾਂ ਸਵੇਰੇ 09:00 ਵਜੇ ਹੈ, ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਿਹਾਇਸ਼ ਬਿਲਕੁਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਤੇ ਲਿਖਤੀ ਪੇਪਰ ਦੀ ਤਿਆਰੀ ਦੀ ਕੋਈ ਵੀ ਫੀਸ ਨਹੀਂ ਲਈ ਜਾਵੇਗੀ।ਵਧੇਰੇ ਜਾਣਕਾਰੀ ਲਈ ਯੁਵਕ ਮੋਬਾਇਲ ਨੰ. 88728-02046, 78891-75575 ਅਤੇ 78888-48823 ’ਤੇ ਸੰਪਰਕ ਕਰ ਸਕਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

0

LEAVE A REPLY

Please enter your comment!
Please enter your name here