ਨਸ਼ਾ ਤਸਕਰਾਂ ਨੂੰ ਹੁਣ ਸਰਕਾਰੀ ਸਹੂਲਤਾਂ ਨਹੀਂ ਮਿਲਣਗੀਆਂ : ਡੀਆਈਜੀ ਭੁੱਲਰ

Date:

spot_img

👉ਰੋਪੜ ਰੇਂਜ ’ਚ ਪੈਂਦੇ ਤਿੰਨ ਜ਼ਿਲ੍ਹਿਆਂ ਦੇ ਡਰੱਗ ਤਸਕਰਾਂ ਦੀ ਸੂਚੀ ਡਿਪਟੀ ਕਮਿਸ਼ਨਰਾਂ ਨੂੰ ਭੇਜੀ ਜਾਵਗੀ-ਡੀ ਆਈ ਜੀ ਹਰਚਰਨ ਸਿੰਘ ਭੁੱਲਰ
SAS Nagar News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਆਰ ਪਾਰ ਦੀ ਲੜਾਈ ਤਹਿਤ ਨਸ਼ਾ ਤਸਕਰਾਂ ਨੂੰ ਮਿਲਦੀਆਂ ਸਰਕਾਰੀ ਮੁਫ਼ਤ ਲਾਭਕਾਰੀ ਯੋਜਨਾਵਾਂ ਤੋਂ ਵਾਂਝਾ ਕਰਨ ਦੇ ਨਿਰਦੇਸ਼ਾਂ ਤਹਿਤ ਰੋਪੜ ਰੇਂਜ ’ਚ ਪੈਂਦੇ ਤਿੰਨਾਂ ਜ਼ਿਲ੍ਹਿਆਂ ਦੇ ਨਸ਼ਾ ਤਸਕਰਾਂ ਦੀ ਸੂਚੀ ਅਗਲੇ ਦੋ ਦਿਨਾਂ ’ਚ ਇਨ੍ਹਾਂ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਸੌਂਪ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ  ਸਪੈਸ਼ਲ ਡੀ ਜੀ ਪੀ ਅਰਪਤਿ ਸ਼ੁਕਲਾ ਨੇ ਮੋਹਾਲੀ ’ਚ ‘ਯੁਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਅਗਵਾਈ ਕੀਤੀ

ਅੱਜ ਇੱਥੇ ਮੋਹਾਲੀ ਵਿਖੇ ਕਾਸੋ ਅਪਰੇਸ਼ਨ ਦੌਰਾਨ ਇਹ ਪ੍ਰਗਟਾਵਾ ਕਰਦਿਆਂ ਡੀ ਆਈ ਜੀ ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਨ੍ਹਾਂ ਤਿੰਨਾਂ ਜ਼ਿਲ੍ਹਿਆਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਫ਼ਤਿਹਗੜ੍ਹ ਸਾਹਿਬ ਅਤੇ ਰੋਪੜ ਦੇ ਐਸ ਐਸ ਪੀਜ਼ ਨੂੰ ਪਿਛਲੇ ਤਿੰਨ ਸਾਲਾਂ ’ਚ ਦਰਜ ਐਨ ਡੀ ਪੀ ਐਸ ਦੇ ਮੁਕੱਦਮਿਆਂ ਦੀਆਂ ਸੂਚੀਆਂ ਤਿਆਰ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰ ਸਮਾਜ ਦੇ ਦੁਸ਼ਮਣ ਹਨ ਜਿਨ੍ਹਾਂ ਨੇ ਨੌਜੁਆਨੀ ਨੂੰ ਸਭ ਤੋਂ ਵੱਧ ਨੁਕਸਾਨ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ੇ ਨੂੰ ਪੰਜਾਬ ਦੀ ਧਰਤੀ ਤੋਂ ਜੜ੍ਹੋਂ ਪੁੱਟਣ ਦੀ ਚਲਾਈ ਮੁਹਿੰਮ ਤਹਿਤ ਰੋਪੜ ਪੁਲਿਸ ਰੇਂਜ ’ਚ ਜੰਗੀ ਪੱਧਰ ’ਤੇ ਮੁਹਿੰਮ ਆਰੰਭੀ ਗਈ ਹੈ, ਜਿਸ ਦੌਰਾਨ ਹਾਟ-ਸਪਾਟ ਇਲਾਕਿਆਂ ’ਤੇ ਖ਼ਾਸ ਨਿਗਰਾਨੀ ਰੱਖੀ ਜਾਵੇਗੀ ਅਤੇ ਚੈਕਿੰਗ ਮੁਹਿੰਮ ਚਲਾਈ ਜਾਵੇਗੀ।

ਇਹ ਵੀ ਪੜ੍ਹੋ  ਡੇਰਾ ਬੱਸੀ ਵਿੱਚ ਪੁਲਿਸ ਹਿਰਾਸਤ ਤੋਂ ਭੱਜਣ ਦੀ ਕੋਸ਼ਿਸ਼ ਵਿੱਚ ਜਵਾਬੀ ਗੋਲੀਬਾਰੀ ਦੌਰਾਨ ਗੈਂਗਸਟਰ ਜ਼ਖਮੀ; ਪਿਸਤੌਲ ਬਰਾਮਦ

ਡੀ ਆਈ ਜੀ ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਨੇ ਦੁਹਰਾਇਆ ਕਿ ਪੰਜਾਬ ਦੇ ਡੀ ਜੀ ਪੀ ਗੌਰਵ ਯਾਦਵ ਦੀ ਅਗਵਾਈ ਤਹਿਤ ਪੰਜਾਬ ਪੁਲਿਸ ਨਸ਼ਾ ਸਮੱਗਲਰਾਂ ਨੂੰ ਨੱਥ ਪਾਉਣ ਅਤੇ ਪੰਜਾਬ ਦੀ ਜੁਆਨੀ ਨੂੰ ਬਚਾਉਣ ਲਈ ਹਰ ਸੰਭਵ ਯਤਨ ਕਰੇਗੀ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਐਸ ਐਸ ਪੀ ਦੀਪਕ ਪਾਰੀਕ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img

Share post:

Popular

More like this
Related

5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

Chandigarh News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...