ਪੰਜਾਬ ਸਰਕਾਰ ਦੀ ਫੈਸਲਾਕੁੰਨ ਜੰਗ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰੇਗੀ: ਹਰਭਜਨ ਸਿੰਘ ਈ.ਟੀ.ਓ

Date:

spot_img

Chandigarh News (ਸੁਖਜਿੰਦਰ ਸਿੰਘ ਮਾਨ):ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਸ਼ਨੀਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਤਸਕਰੀ ਵਿਰੁੱਧ ਸ਼ੁਰੂ ਕੀਤੀ ਗਈ ਫੈਸਲਾਕੁੰਨ ਜੰਗ ਦੇ ਸਾਕਾਰਾਤਮਕ ਨਤੀਜੇ ਸਾਹਮਣੇ ਆਉਣਗੇ ਅਤੇ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਹੋਵੇਗਾ।ਇੱਥੇ ਜਾਰੀ ਪ੍ਰੈਸ ਬਿਆਨ ਰਾਹੀਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਾ ਤਸਕਰੀ ਵਿੱਚ ਸ਼ਾਮਲ ਲੋਕਾਂ ਨੂੰ ਸਪੱਸ਼ਟ ਅਤੇ ਸਖ਼ਤ ਚੇਤਾਵਨੀ ਦਿੱਤੀ ਹੈ ਕਿ ਉਹ ਜਾਂ ਤਾਂ ਸੂਬਾ ਛੱਡ ਦੇਣ ਜਾਂ ਫਿਰ ਆਪਣੀਆਂ ਨਾਜਾਇਜ਼ ਗਤੀਵਿਧੀਆਂ ‘ਤੇ ਮੁਕੰਮਲ ਰੋਕ ਲਗਾ ਦੇਣ।

ਇਹ ਵੀ ਪੜ੍ਹੋ  ਅਮਨ ਅਰੋੜਾ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਸਾਂਝੇ ਫਰੰਟ ਦਾ ਸੱਦਾ

ਉਨ੍ਹਾਂ ਕਿਹਾ ਕਿ ਇਹ ਚੇਤਾਵਨੀ ਪੰਜਾਬ ਸਰਕਾਰ ਵੱਲੋਂ ਆਪਣੇ ਨਾਗਰਿਕਾਂ ਲਈ ਸੁਰੱਖਿਅਤ ਅਤੇ ਸਿਹਤਮੰਦ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਨਸ਼ਿਆਂ ਦੀ ਲਾਹਨਤ ਨਾਲ ਨਜਿੱਠਣ ਲਈ ਪੁੱਟੇ ਜਾ ਰਹੇ ਠੋਸ ਕਦਮਾਂ ਦੇ ਹਿੱਸੇ ਵਜੋਂ ਆਈ ਹੈ।ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੀ ਨਸ਼ਿਆਂ ਦੀ ਤਸਕਰੀ ਪ੍ਰਤੀ ਜ਼ੀਰੋ-ਟੌਲਰੈਂਸ ਨੀਤੀ ਦਾ ਉਦੇਸ਼ ਨੌਜਵਾਨਾਂ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਦੇ ਵਿਨਾਸ਼ਕਾਰੀ ਪ੍ਰਭਾਵਾਂ ਤੋਂ ਬਚਾਉਣ ਲਈ ਵਚਨਬੱਧਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੌਰਾਨ ਪੰਜਾਬ ਵਾਸੀ ਜਲਦੀ ਹੀ ਨਸ਼ਾ ਮੁਕਤ ਰੰਗਲੇ ਪੰਜਾਬ ਦੀ ਗਵਾਹੀ ਭਰਨਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img

Share post:

Popular

More like this
Related

मुख्यमंत्री ने सभी विभागों को अपने 5 साल का रोडमैप एआई टूल पर अपलोड करने के दिए निर्देश

👉मुख्यमंत्री ने हरियाणा विजन-2047 के तहत पुलिस हाउसिंग कॉरपोरेशन...

मुख्यमंत्री ने मार्च 2027 तक 12 फुट की हर सड़क को 18 फुट चौड़ा करने के निर्देश दिए

👉मुख्यमंत्री श्री नायब सिंह सैनी ने हरियाणा विजन-2047 के...

प्रदेश में सभी पात्र परिवारों को दी जाएगी आवास सुविधा: मुख्यमंत्री

👉मुख्यमंत्री श्री नायब सिंह सैनी ने हरियाणा विजन-2047 के...