Friday, April 17, 2026
spot_img
spot_img

ਲੋਕਾਂ ਦੇ ਕੰਮਾਂ ਨੂੰ ਪਹਿਲ ਦੇ ਆਧਾਰ ‘ਤੇ ਕਰਵਾਉਣਾ ਸਰਕਾਰ ਦੀ ਮੁੱਖ ਤਰਜੀਹ-ਮੰਤਰੀ ਬਰਿੰਦਰ ਗੋਇਲ

Date:

spot_img

👉31 ਲੋੜਵੰਦ ਪਰਿਵਾਰਾਂ ਨੂੰ ਕੀਤੀ ਸਿਲਾਈ ਮਸ਼ੀਨਾਂ ਦੀ ਵੰਡ
Mansa News:ਲੋਕਾਂ ਦੇ ਹਰ ਸੰਭਵ ਕੰਮਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਵਾਉਣਾ ਹੀ ਸਰਕਾਰ ਦੀ ਮੁੱਖ ਤਰਜੀਹ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਖਣਨ ਤੇ ਭੂ-ਵਿਗਿਆਨ, ਭੂਮੀ ਤੇ ਜਲ ਸੰਭਾਲ ਅਤੇ ਜਲ ਸਰੋਤ ਮੰਤਰੀ ਪੰਜਾਬ  ਬਰਿੰਦਰ ਕੁਮਾਰ ਗੋਇਲ ਨੇ ਅੱਜ ਅਗਰਵਾਲ ਸਭਾ ਵੱਲੋਂ ਸਥਾਨਕ ਗਊਸ਼ਾਲਾ ਭਵਨ ਮਾਨਸਾ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੀਤਾ।ਹਲਕਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਕੈਬਨਿਟ ਮੰਤਰੀ ਨੂੰ ਜੀ ਆਇਆਂ ਆਖਦਿਆਂ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਹਰ ਵਰਗ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕੀਤਾ ਜਾਂਦਾ ਹੈ, ਉਥੇ ਹੀ ਬਣਦੀਆਂ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾਂਦੀਆਂ ਹਨ।

ਇਹ ਵੀ ਪੜ੍ਹੋ  ‘ਯੁੱਧ ਨਸ਼ਿਆਂ ਵਿਰੁਧ’:ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਨੈੱਟਵਰਕ ਦਾ ਕੀਤਾ ਪਰਦਾਫਾਸ਼;4 ਕਿਲੋ ਹੈਰੋਇਨ ਸਮੇਤ ਦੋ ਕਾਬੂ

ਇਸ ਮੌਕੇ ਬੋਲਦਿਆਂ ਅਗਰਵਾਲ ਸਭਾ ਮਾਨਸਾ ਦੇ ਪ੍ਰਧਾਨ ਅਸ਼ੋਕ ਗਰਗ ਨੇ ਕਿਹਾ ਕਿ ਮੰਤਰੀ ਬਰਿੰਦਰ ਗੋਇਲ ਇੱਕ ਬਹੁਤ ਹੀ ਮਿਲਣਸਾਰ ਵਿਅਕਤੀ ਹਨ ਅਤੇ ਉਨ੍ਹਾਂ ਕੋਲ ਕੰਮ ਗਏ ਵਿਅਕਤੀ ਦਾ ਕੰਮ ਕਰਨਾ ਆਪਣੀ ਜਿੰਮੇਵਾਰੀ ਸਮਝਦੇ ਹਨ।ਸਮਾਗਮ ਦੌਰਾਨ ਸਹਾਰਾ ਜਨਸੇਵਾ ਕਲੱਬ ਦੇ ਸਹਿਯੋਗ ਨਾਲ 31 ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਸਿਲਾਈ ਮਸ਼ੀਨਾਂ ਦੀ ਵੰਡ ਕੀਤੀ ਗਈ।ਇਸ ਮੌਕੇ ਐੱਸ ਡੀ ਐਮ ਮਾਨਸਾ ਕਾਲਾ ਰਾਮ ਕਾਂਸਲ, ਚੇਅਰਮੈਨ ਮਾਰਕਿਟ ਕਮੇਟੀ ਮਾਨਸਾ ਗੁਰਪ੍ਰੀਤ ਸਿੰਘ ਭੁੱਚਰ, ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਮਾਨਸਾ ਚਰਨਜੀਤ ਸਿੰਘ ਅੱਕਾਂਵਾਲੀ, ਪੀਸੀਐਸ ਅਧਿਕਾਰੀ ਰਾਕੇਸ਼ ਬੋਹਾ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ, ਸਾਬਕਾ ਵਿਧਾਇਕ ਪ੍ਰੇਮ ਮਿੱਤਲ, ਪ੍ਰਧਾਨ ਪ੍ਰਸ਼ੋਤਮ ਬਾਂਸਲ, ਪ੍ਰਧਾਨ ਅਗਰਵਾਲ ਸਭਾ ਮਹਿਲਾ ਵਿੰਗ ਸ਼੍ਰੀਮਤੀ ਕਾਂਤਾ ਗੋਇਲ, ਸਮਾਜ ਸੇਵੀ ਸੰਜੀਵ ਪਿੰਕਾ, ਵਿਨੋਦ ਭੰਮਾ ਅਤੇ ਦਰਸ਼ਨ ਪਾਲ ਤੋਂ ਇਲਾਵਾ ਹੋਰ ਮੋਹਤਬਰ ਵਿਅਕਤੀ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

AAP MP ਤੋਂ ਬਾਅਦ ਹੁਣ AAP Minister ਦੇ ਘਰ ED ਦੀ Raid

Ludhiana News: Raid on Sanjiv Arora House; ਦੋ ਦਿਨ...

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...