ਅਮਰਜੀਤ ਮਹਿਤਾ ਤੇ ਐਸਪੀ ਸਿਟੀ ਨਰਿੰਦਰ ਸਿੰਘ ਨੇ ਟਰੈਫਿਕ ਤੇ ਸੁਰੱਖਿਆ ਵਿਵਸਥਾ ਦਾ ਲਿਆ ਜਾਇਜ਼ਾ

0
61
+1

Bathinda News: ਪੰਜਾਬ ਦੇ ਦਿਲ ਮਾਲਵਾ ਦੇ ਇਤਿਹਾਸਿਕ ਸ਼ਹਿਰ ਬਠਿੰਡਾ ਨੂੰ ਸਮਾਜਿਕ ਬੁਰਾਈਆਂ ਤੋਂ ਖਤਮ ਕਰਨ ਅਤੇ ਨੌਜਵਾਨਾਂ ਨੂੰ ਧਾਰਮਿਕ ਤੇ ਪੰਜਾਬੀ ਸੱਭਿਅਤਾ ਨਾਲ ਜੋੜਨ ਲਈ ਕੋਸ਼ਿਸ਼ਾਂ ਕਰ ਰਹੇ ਮਹਿਤਾ ਪਰਿਵਾਰ ਵੱਲੋਂ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਦੂਸਰੀ ਵਿਸ਼ਾਲ ਸ੍ਰੀ ਸ਼ਿਵ ਮਹਾਂਪੁਰਾਣ ਕਥਾ ਲਈ ਤਿਆਰੀਆਂ ਜੰਗੀ ਪੱਧਰ ਤੇ ਜਾਰੀ ਹਨ। ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਸ਼੍ਰੀ ਅਮਨਜੀਤ ਮਹਿਤਾ ਤੇ ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਵੱਲੋਂ ਸ਼੍ਰੀ ਵੈਸ਼ਨੂੰ ਮਾਤਾ ਮੰਦਰ ਦੇ ਨੇੜੇ ਪਟੇਲ ਨਗਰ ਵਿੱਚ ਸਥਿਤ 20 ਏਕੜ ਜਗ੍ਹਾ ‘ਤੇ ਚੱਲ ਰਹੀਆਂ ਵੱਡੀਆਂ ਤਿਆਰੀਆਂ ਦਾ ਲਗਾਤਾਰ ਜਾਇਜਾ ਲਿਆ ਜਾ ਰਿਹਾ ਹੈ। ਅੱਜ ਟਰੈਫਿਕ, ਸੁਰੱਖਿਆ ਤੇ ਪਾਰਕਿੰਗ ਵਿਵਸਥਾ ਦਾ ਪੀਸੀਏ ਪ੍ਰਧਾਨ ਸ਼੍ਰੀ ਅਮਰਜੀਤ ਮਹਿਤਾ ਤੇ ਐਸਪੀ ਸਿਟੀ ਸ਼੍ਰੀ ਨਰਿੰਦਰ ਸਿੰਘ ਨੇ ਕਥਾ ਵਾਲੀ ਜਗ੍ਹਾ ‘ਤੇ ਪਹੁੰਚ ਕੇ ਜਾਇਜਾ ਲਿਆ। ਇਸ ਦੌਰਾਨ ਟਰੈਫਿਕ ਇੰਚਾਰਜ ਅਮਰੀਕ ਸਿੰਘ ਸਮੇਤ ਪੁਲਿਸ ਪਾਰਟੀ ਹਾਜ਼ਰ ਸੀ। ਇਸ ਦੌਰਾਨ ਐਸਪੀ ਸਿਟੀ ਨਰਿੰਦਰ ਸਿੰਘ ਨੇ ਕਿਹਾ ਕਿ ਇਸ ਵਿਸ਼ਾਲ ਸ਼੍ਰੀ ਸ਼ਿਵ ਮਹਾਂਪੁਰਾਣ ਕਥਾ ਵਿੱਚ ਪਹੁੰਚਣ ਵਾਲੇ ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ, ਜਦੋਂ ਕਿ ਟਰੈਫਿਕ ਨੂੰ ਸੁਚਾਰੂ ਰੂਪ ਨਾਲ ਚਲਾਉਣ ਲਈ ਵੀ ਰੋਡ ਮੈਪ ਜਾਰੀ ਕੀਤਾ ਜਾਵੇਗਾ।

ਇਹ ਵੀ ਪੜ੍ਹੋ  ਹੋਲਾ ਮਹੱਲਾ ਮੌਕੇ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਜਾ ਰਹੇ ਹਨ ਪੁਖ਼ਤਾ ਪ੍ਰਬੰਧ: ਹਰਜੋਤ ਬੈਂਸ

ਪਾਰਕਿੰਗ ਦੀ ਵੀ ਉਚਿਤ ਵਿਵਸਥਾ ਕੀਤੀ ਜਾ ਰਹੀ ਹੈ, ਜਿਸ ਦੀ ਜਾਣਕਾਰੀ ਆਮ ਜਨਤਾ ਨੂੰ ਜਲਦ ਦਿੱਤੀ ਜਾਵੇਗੀ। ਇਸ ਦੌਰਾਨ ਸ਼੍ਰੀ ਅਮਰਜੀਤ ਮਹਿਤਾ ਨੇ ਕਿਹਾ ਕਿ ਸ਼ਰਧਾਲੂਆਂ ਨੂੰ ਕਥਾ ਵਾਲੀ ਜਗ੍ਹਾ ‘ਤੇ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਾ ਹੋਵੇ, ਜਿਸ ਦੇ ਲਈ ਵੱਡੀਆਂ ਤਿਆਰੀਆਂ ਜੰਗੀ ਪੱਧਰ ‘ਤੇ ਚੱਲ ਰਹੀਆਂ ਹਨ। ਉਨ੍ਹਾਂ ਸ਼ਰਧਾਲੂਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵੱਧ ਤੋਂ ਵੱਧ ਤਾਦਾਦ ਵਿੱਚ ਉਕਤ ਕਥਾ ਵਾਲੀ ਜਗ੍ਹਾ ‘ਤੇ ਪਹੁੰਚਣ, ਜਿਨ੍ਹਾਂ ਦੇ ਰਹਿਣ, ਖਾਣ-ਪੀਣ ਲਈ ਉਚਿਤ ਪ੍ਰਬੰਧ ਕੀਤੇ ਗਏ ਹਨ। ਮੋਬਾਇਲ ਟੁਆਇਲੈਟ ਦੀ ਵਿਵਸਥਾ ਵੀ ਕੀਤੀ ਜਾ ਰਹੀ ਹੈ। ਮੈਡੀਕਲ ਸੁਵਿਧਾ ਲਈ ਛੋਟੀ ਡਿਸਪੈਂਸਰੀ ਸਥਾਪਿਤ ਕੀਤੀ ਜਾ ਰਹੀ ਹੈ, ਜਦੋਂ ਕਿ ਐਂਬੂਲੈਂਸਾਂ ਵੀ ਕਥਾ ਵਾਲੀ ਜਗ੍ਹਾ ਦੇ ਨੇੜੇ ਤੈਨਾਤ ਰਹਿਣਗੀਆਂ। ਉਨ੍ਹਾਂ ਦੱਸਿਆ ਕਿ ਕਥਾ ਸੁਣਨ ਲਈ ਪਹੁੰਚਣ ਵਾਲੇ ਬਜ਼ੁਰਗਾਂ ਤੇ ਅਪਾਹਜਾਂ ਲਈ ਉਚਿਤ ਵਿਵਸਥਾ ਕੀਤੀ ਜਾ ਰਹੀ ਹੈ। ਕਥਾ ਵਾਲੀ ਜਗ੍ਹਾ ਤੇ ਪਹੁੰਚਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਲਦ ਹੀ ਰੋਡ ਮੈਪ ਜਾਰੀ ਕੀਤਾ ਜਾਵੇਗਾ, ਜਦੋਂ ਕਿ ਕਥਾ ਵਾਲੀ ਜਗ੍ਹਾ ਦੇ ਨੇੜੇ ਪਾਰਕਿੰਗ ਦੀ ਵਿਵਸਥਾ ਲਈ ਵੀ ਪ੍ਰਸ਼ਾਸਨ ਚੰਗੇ ਪ੍ਰਬੰਧ ਕਰ ਰਿਹਾ ਹੈ। ਸੁਰੱਖਿਆ ਦੇ ਵੀ ਪੁਖਤਾ ਇੰਤਜ਼ਾਮ ਕਥਾ ਵਾਲੀ ਜਗ੍ਹਾ ‘ਤੇ ਹੋਣਗੇ। ਉਨ੍ਹਾਂ ਸ਼ਰਧਾਲੂਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ 6 ਮਾਰਚ ਤੋਂ 12 ਮਾਰਚ ਤੱਕ ਚੱਲਣ ਵਾਲੀ ਇਸ ਕਥਾ ਵਿੱਚ ਪਹੁੰਚਣ, ਜਿਨ੍ਹਾਂ ਨੂੰ ਅੰਤਰਾਸ਼ਟਰੀ ਕਥਾਵਾਚਕ ਭਾਗਵਤ ਭੂਸ਼ਣ ਪੰਡਿਤ ਪ੍ਰਦੀਪ ਮਿਸ਼ਰਾ ਆਪਣੇ ਮੁਖਾਰਬਿੰਦ ਰਾਹੀਂ ਸ਼੍ਰੀ ਸ਼ਿਵ ਮਹਾਂਪੁਰਾਣ ਕਥਾ ਸੁਣਾ ਕੇ ਨਿਹਾਲ ਕਰਨਗੇ।

ਇਹ ਵੀ ਪੜ੍ਹੋ  ‘ਯੁੱਧ ਨਸ਼ਿਆਂ ਵਿਰੁੱਧ’ ਕੈਬਨਿਟ ਸਬ ਕਮੇਟੀ ਦੇ ਹਰੇਕ ਕਮੇਟੀ ਮੈਂਬਰ ਲਈ ਵਿਸ਼ੇਸ਼ ਕਾਰਜ ਖੇਤਰ ਨਿਰਧਾਰਤ: ਹਰਪਾਲ ਸਿੰਘ ਚੀਮਾ

ਉਨ੍ਹਾਂ ਦੱਸਿਆ ਕਿ 6 ਮਾਰਚ ਤੋਂ 8 ਮਾਰਚ ਤੱਕ ਦੁਪਹਿਰੇ 1 ਵਜੇ ਤੋਂ ਸ਼ਾਮ 4 ਵਜੇ ਤੱਕ ਅਤੇ 9 ਮਾਰਚ ਤੋਂ 12 ਮਾਰਚ ਤੱਕ ਦੁਪਹਿਰ 2 ਵਜੇ ਤੋਂ ਸ਼ਾਮ 5 ਵਜੇ ਤੱਕ ਸ਼੍ਰੀ ਸ਼ਿਵ ਮਹਾਂਪੁਰਾਣ ਕਥਾ ਦਾ ਆਯੋਜਨ ਹੋਵੇਗਾ। ਉਨ੍ਹਾਂ ਨੇ ਸ਼ਰਧਾਲੂਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਕਥਾ ਲਈ ਆਪਣੇ ਪਾਸ ਮੁਫਤ ਵਿੱਚ ਹੋਟਲ ਗੋਲਡ ਸਟਾਰ ਬੀਬੀ ਵਾਲਾ ਰੋਡ, ਪਾਂਧੀ ਪ੍ਰੋਪਰਟੀਜ਼ ਆਦਰਸਨ ਅਗਰ ਗਲੀ ਨੰਬਰ ਇੱਕ, ਵਾਰਡ ਨੰਬਰ 48 ਵਿੱਚ ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਦੇ ਦਫਤਰ, ਰਾਕੇਸ਼ ਕੁਮਾਰ ਬੌਬੀ ਬਿਰਲਾ ਮਿਲ ਕਲੋਨੀ ਗਲੀ ਨੰਬਰ ਇੱਕ, ਵਾਰੀਜ ਕੈਟਰਰਜ਼ ਰਾਜ ਬੁਕ ਸੈਂਟਰ ਡਾਕਟਰ ਓਪੀ ਮਿੱਤਲ ਦੇ ਨੇੜੇ ਕੋਰਟ ਰੋਡ, ਫਰੈਮਿੰਗ ਮੁਮੈਂਟ ਸਟੂਡੀਓ ਨਵੀਂ ਬਸਤੀ ਗਲੀ ਨੰਬਰ 6, ਸੋਨੂੰ ਫੋਟੋਗ੍ਰਾਫੀ ਨਵੀਂ ਬਸਤੀ ਗਲੀ ਨੰਬਰ 6, ਸਾਫਟੇਲ ਸੋਲੂਸ਼ਨ ਮਕਾਨ ਨੰਬਰ 3039-ਏ ਪਾਵਰ ਹਾਊਸ ਰੋਡ ਤੇ ਔਹਰੀ ਆਉਟਲੇਟ੍ਸ ਨੇੜੇ ਰੈੱਡ ਕਰਾਸ ਮਾਰਕੀਟ ਗੋਲ ਡਿੱਗੀ ਤੋਂ ਲੈ ਸਕਦੇ ਹਨ। ਦੂਸਰੇ ਸੂਬਿਆਂ ਤੋਂ ਆਉਣ ਵਾਲੇ ਸ਼ਰਧਾਲੂਆਂ ਲਈ ਈ-ਪਾਸ ਦੀ ਵਿਵਸਥਾ ਵੀ ਕੀਤੀ ਗਈ ਹੈ। ਜਿਸ ਦੇ ਲਈ ਵੈਬਸਾਈਟ https://shivkatha.softelsolutions.in/ ਤੋਂ ਸ਼ਰਧਾਲੂ ਆਪਣੇ ਪਾਸ ਬੁੱਕ ਕਰਵਾ ਸਕਦੇ ਹਨ ਅਤੇ ਸਕੈਨਰ ਦੀ ਵਿਵਸਥਾ ਵੀ ਕੀਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

+1

LEAVE A REPLY

Please enter your comment!
Please enter your name here