ਪੰਜਾਬ ਦੇ ਕਿਰਤੀ ਬੱਚਿਆਂ ਦੀ ਪੜ੍ਹਾਈ ਲਈ 2 ਹਜ਼ਾਰ ਤੋਂ 70 ਹਜ਼ਾਰ ਰੁਪਏ ਤੱਕ ਵਜੀਫਾ ਸਕੀਮ ਦਾ ਲੈ ਸਕਦੇ ਨੇ ਲਾਭ: ਸੌਂਦ

Date:

spot_img

👉ਵਜੀਫਾ ਸਕੀਮ ਦਾ ਲਾਭ ਲੈਣ ਲਈ ਕਿਰਤੀ ਦੀ ਦੋ ਸਾਲ ਦੀ ਸਰਵਿਸ ਦੀ ਸ਼ਰਤ ਖਤਮ: ਕਿਰਤ ਮੰਤਰੀ
👉ਪੰਜਾਬ ਦੇ ਕਿਰਤੀਆਂ ਦੇ ਬੱਚਿਆਂ ਦੀ ਵਿੱਦਿਆ ‘ਚ ਅਹਿਮ ਯੋਗਦਾਨ ਪਾ ਰਹੀ ਹੈ ਵਜੀਫਾ ਸਕੀਮ
Chandigarh News:ਪੰਜਾਬ ਵਿੱਚ ਕਿਰਤੀਆਂ ਦੀ ਭਲਾਈ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਅਹਿਮ ਕਦਮ ਚੁੱਕੇ ਜਾ ਰਹੇ ਹਨ। ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਪੰਜਾਬ ਲੇਬਰ ਵੈਲਫੇਅਰ ਬੋਰਡ ਦੀ ਵਜੀਫਾ ਸਕੀਮ ਅਧੀਨ ਕਿਰਤੀਆਂ ਦੇ ਬੱਚਿਆਂ ਦੀ ਪੜ੍ਹਾਈ ਲਈ 2 ਹਜ਼ਾਰ ਰੁਪਏ ਤੋਂ ਲੈ ਕੇ 70 ਹਜ਼ਾਰ ਰੁਪਏ ਤੱਕ ਦਾ ਲਾਭ ਉਠਾਇਆ ਜਾ ਸਕਦਾ ਹੈ। ਇਸ ਦੇ ਨਾਲ ਹੀ ਵਜੀਫਾ ਸਕੀਮ ਪ੍ਰਾਪਤ ਕਰਨ ਲਈ ਕਿਰਤੀ ਦੀ ਦੋ ਸਾਲ ਦੀ ਸਰਵਿਸ ਹੋਣ ਦੀ ਸ਼ਰਤ ਨੂੰ ਖਤਮ ਕਰ ਦਿੱਤਾ ਗਿਆ ਹੈ।ਜ਼ਿਕਰਯੋਗ ਹੈ ਕਿ ਪੰਜਾਬ ਲੇਬਰ ਵੈਲਫੇਅਰ ਬੋਰਡ ਦੀ ਵਜੀਫਾ ਸਕੀਮ ਕਿਰਤੀਆਂ ਦੇ ਬੱਚਿਆਂ ਦੀ ਪੜ੍ਹਾਈ ਲਈ ਦਿੱਤੀ ਜਾਂਦੀ ਹੈ।

ਇਹ ਵੀ ਪੜ੍ਹੋ  ਪੰਜਾਬ ਦੀ ਪਵਿੱਤਰ ਧਰਤੀ ‘ਤੇ ਗੈਂਗਸਟਰਾਂ, ਸਮੱਗਲਰਾਂ ਅਤੇ ਹੋਰ ਅਪਰਾਧੀਆਂ ਲਈ ਕੋਈ ਥਾਂ ਨਹੀਂ: ਮੁੱਖ ਮੰਤਰੀ

ਇਸ ਤੋਂ ਪਹਿਲਾਂ ਵਜੀਫਾ ਸਕੀਮ ਨੂੰ ਪ੍ਰਾਪਤ ਕਰਨ ਲਈ ਕਿਰਤੀ ਦੀ ਦੋ ਸਾਲ ਦੀ ਸਰਵਿਸ ਹੋਣ ਦੀ ਸ਼ਰਤ ਲਾਜ਼ਮੀ ਸੀ, ਜਿਸਨੂੰ ਕਿ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਪਹਿਲ ਕਦਮੀ ਤੋਂ ਬਾਅਦ ਹਟਾ ਦਿੱਤਾ ਗਿਆ ਹੈ।ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਬੱਚਿਆਂ ਦੀ ਪੜ੍ਹਾਈ ਲਈ ਵਜੀਫਾ ਸਕੀਮ ਦਾ ਲਾਭ ਕਿਰਤੀ ਵੱਲੋਂ ਅੰਸ਼ਦਾਨ ਕਰਨ ਦੀ ਮਿਤੀ ਤੋਂ ਹੀ ਲਿਆ ਜਾ ਸਕਦਾ ਹੈ। ਸੌਂਦ ਨੇ ਕਿਹਾ ਕਿ ਪੰਜਾਬ ਦੇ ਕਿਰਤੀਆਂ ਦੇ ਬੱਚਿਆਂ ਦੀ ਵਿੱਦਿਆ ‘ਚ ਵਜੀਫਾ ਸਕੀਮ ਦਾ ਅਹਿਮ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਵਜੀਫਾ ਸਕੀਮ ਦਾ ਲਾਭ ਪਹਿਲੀ ਕਲਾਸ ਤੋਂ ਲੈ ਕੇ ਉੱਚ ਵਿੱਦਿਆ ਤੱਕ ਹਾਸਲ ਕੀਤਾ ਜਾ ਸਕਦਾ ਹੈ।ਪੰਜਾਬ ਲੇਬਰ ਵੈਲਫੇਅਰ ਬੋਰਡ ਦੀ ਵਜੀਫਾ ਸਕੀਮ ਅਧੀਨ ਪਹਿਲੀ ਤੋਂ ਪੰਜਵੀਂ ਕਲਾਸ ਤੱਕ ਲੜਕੀਆਂ ਨੂੰ 3 ਹਜ਼ਾਰ ਰੁਪਏ ਅਤੇ ਲੜਕਿਆਂ ਨੂੰ 2 ਹਜ਼ਾਰ ਰੁਪਏ ਪ੍ਰਤੀ ਸਾਲ ਦਿੱਤੇ ਜਾਂਦੇ ਹਨ। ਇਸੇ ਤਰ੍ਹਾਂ 6ਵੀਂ ਤੋਂ 8ਵੀਂ ਕਲਾਸ ਤੱਕ ਲੜਕੀਆਂ ਨੂੰ 5 ਹਜ਼ਾਰ ਰੁਪਏ ਅਤੇ ਲੜਕਿਆਂ ਨੂੰ 7 ਹਜ਼ਾਰ ਰੁਪਏ ਪ੍ਰਤੀ ਸਾਲ ਦਿੱਤੇ ਜਾਂਦੇ ਹਨ।

ਇਹ ਵੀ ਪੜ੍ਹੋ  ਸਰਹੱਦੋਂ ਪਾਰ ਮੰਗਵਾਏ ਹਥਿਆਰਾਂ ਸਹਿਤ ਤਸਕਰ ਕਮ ਗੈਂਗਸਟਰ ਕਾਬੂ

ਇਹੀ ਰਾਸ਼ੀ ਨੌਵੀਂ ਅਤੇ ਦਸਵੀਂ ਕਲਾਸ ਦੇ ਮੁੰਡਿਆਂ ਨੂੰ 13,000 ਰੁਪਏ ਅਤੇ ਕੁੜੀਆਂ ਨੂੰ 10,000 ਰੁਪਏ ਦਿੱਤੀ ਜਾਂਦੀ ਹੈ। 10+1 ਅਤੇ 10+2 ਦੀਆਂ ਲੜਕੀਆਂ ਨੂੰ 20,000 ਰੁਪਏ ਅਤੇ ਲੜਕਿਆਂ ਨੂੰ 25,000 ਰੁਪਏ ਪ੍ਰਤੀ ਸਾਲ ਵਜੀਫਾ ਰਾਸ਼ੀ ਦਿੱਤੀ ਜਾਂਦੀ ਹੈ।ਕਾਲਜ ਵਿਦਿਆਰਥੀਆਂ (ਗ੍ਰੈਜੂਏਸ਼ਨ, ਪੋਸਟ ਗ੍ਰੈਜੂਏਸ਼ਨ, ਆਈਟੀਆਈ, ਪੋਲੀਟੈਕਨਿਕ, ਏਐਨਐਮ, ਜੀਐਨਐਮ ਅਤੇ ਹੋਰ ਪ੍ਰੋਫੈਸ਼ਨਲ ਕੋਰਸਾਂ) ਲਈ ਲੜਕੀਆਂ ਨੂੰ 25,000 ਰੁਪਏ (ਜੇਕਰ ਹੋਸਟਲਰ ਹੈ ਤਾਂ 40,000 ਰੁਪਏ) ਅਤੇ ਲੜਕਿਆਂ ਨੂੰ 30,000 ਰੁਪਏ (ਜੇਕਰ ਹੋਸਟਲਰ ਹੈ ਤਾਂ 45,000 ਰੁਪਏ) ਪ੍ਰਤੀ ਸਾਲ ਵਜੀਫਾ ਰਾਸ਼ੀ ਦਿੱਤੀ ਜਾਂਦੀ ਹੈ।ਇਸੇ ਤਰ੍ਹਾਂ ਮੈਡੀਕਲ, ਇੰਜਨੀਅਰਿੰਗ ਅਤੇ ਹੋਰ ਪ੍ਰੋਫੈਸ਼ਨਲ ਕੋਰਸਾਂ ਲਈ ਲੜਕੀਆਂ ਨੂੰ 40,000 ਰੁਪਏ (ਜੇਕਰ ਹੋਸਟਲਰ ਹੈ ਤਾਂ 60,000 ਰੁਪਏ) ਅਤੇ ਲੜਕਿਆਂ ਨੂੰ 50,000 ਰੁਪਏ (ਜੇਕਰ ਹੋਸਟਲਰ ਹੈ ਤਾਂ 70,000 ਰੁਪਏ) ਪ੍ਰਤੀ ਸਾਲ ਵਜੀਫਾ ਰਾਸ਼ੀ ਦਿੱਤੀ ਜਾਂਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img

Share post:

Popular

More like this
Related

योग हमारी सनातन संस्कृति का अनमोल उपहार है : नायब सिंह सैनी

👉मुख्यमंत्री ने श्री कृष्ण आयुष विश्वविद्यालय के प्रांगण में...

ਗੈਂਗਸਟਰਾਂ ‘ਤੇ ਵਾਰ ਦਾ 136ਵਾਂ ਦਿਨ:Punjab Police ਵੱਲੋਂ 548 ਥਾਈਂ ਛਾਪੇਮਾਰੀ; 295 ਗ੍ਰਿਫ਼ਤਾਰ

👉ਪੁਲਿਸ ਟੀਮਾਂ ਨੇ 78 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ,...