Tuesday, February 3, 2026

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਆਰ.ਓ.ਬੀ ਬਾਰੇ ਕੇਂਦਰੀ ਰੇਲ ਰਾਜ ਮੰਤਰੀ ਦੇ ਦਾਅਵੇ ਰੱਦ

Date:

spot_img

👉ਇਸ ਸਬੰਧੀ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ ਇਤਰਾਜ਼ਹੀਣਤਾ ਸਰਟੀਫਿਕੇਟ
Chandigarh News:ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਕੀਤੇ ਇਸ ਦਾਅਵੇ ਨੂੰ ਸਿਰੇ ਤੋਂ ਖਾਰਜ ਕੀਤਾ ਹੈ ਕਿ ਅੰਬਾਲਾ ਰੇਲਵੇ ਡਿਵੀਜਨ ਅਧੀਨ ਅੰਬਾਲਾ-ਲੁਧਿਆਣਾ ਰੇਲਵੇ ਲਾਈਨ ਦੀ ਦੋਰਾਹਾ-ਸਾਹਨੇਵਾਲ ਰੋਡ ‘ਤੇ ਪੈਂਦੀ ਲੈਵਲ ਕਰਾਸਿੰਗ 164-ਏ ਵਿਖੇ 4-ਲੇਨ ਰੇਲਵੇ ਓਵਰ ਬ੍ਰਿਜ (ਆਰ.ਓ.ਬੀ.) ਦੇ ਨਿਰਮਾਣ ਵਿੱਚ ਦੇਰੀ ਪੰਜਾਬ ਦੇ ਲੋਕ ਨਿਰਮਾਣ ਵਿਭਾਗ ਵੱਲੋਂ ਇਤਰਾਜ਼ਹੀਨਤਾ ਸਰਟੀਫਿਕੇਟ (ਐਨ.ਓ.ਸੀ) ਨਾ ਦੇਣ ਕਾਰਨ ਹੋ ਰਹੀ ਹੈ।ਇਸ ਸਬੰਧੀ ਰਿਕਾਰਡ ਸਹਿਤ ਹਵਾਲਾ ਦਿੰਦਿਆਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਲੋੜੀਂਦਾ ਇਤਰਾਜ਼ਹੀਨਤਾ ਸਰਟੀਫਿਕੇਟ (ਐਨਓਸੀ) ਪਹਿਲਾਂ ਹੀ 11 ਨਵੰਬਰ 2024 ਨੂੰ ਜਾਰੀ ਕੀਤੀ ਗਈ ਹੈ, ਇਸ ਲਈ ਰਾਜ ਸਰਕਾਰ ਦੁਆਰਾ ਐਨਓਸੀ ਜਾਰੀ ਨਾ ਕਰਨ ਬਾਰੇ ਕੇਂਦਰੀ ਰੇਲ ਰਾਜ ਮੰਤਰੀ ਦਾ ਬਿਆਨ ਤੱਥਾਂ ਤੋਂ ਰਹਿਤ ਹੈ। ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਗੇ ਦੱਸਿਆ ਕਿ ਉਕਤ ਆਰ.ਓ.ਬੀ. ਅਟਲਾਂਟਾ ਟੋਲਵੇਜ਼ ਅਤੇ ਸਰਕਾਰ ਵਿਚਾਲੇ ਸਾਲ 2011 ਵਿੱਚ ਹੋਏ ਸਮਝੌਤੇ ਦਾ ਹਿੱਸਾ ਸੀ।

ਇਹ ਵੀ ਪੜ੍ਹੋ Muktsar Police ਨੇ ਨਸ਼ਾ ਤਸਕਰ ਦੀ 10 ਲੱਖ 05 ਹਜ਼ਾਰ 400ਰੁਪਏ ਦੀ ਪ੍ਰਾਪਰਟੀ ਨੂੰ ਕੀਤਾ ਸੀਲ,ਲਗਾਇਆ ਨੋਟਿਸ

ਉਨ੍ਹਾਂ ਕਿਹਾ ਕਿ ਭਾਵੇਂ ਸਮਝੌਤੇ ਤਹਿਤ ਇਸ ਪ੍ਰੋਜੈਕਟ ਦੇ ਹੋਰ ਸਾਰੇ ਹਿੱਸੇ ਪੂਰੇ ਹੋ ਗਏ ਸਨ, ਪਰ ਰੇਲਵੇ ਦੀਆਂ ਵਿਕਾਸ ਯੋਜਨਾਵਾਂ ਵਿੱਚ ਤਬਦੀਲੀ ਦੇ ਕਾਰਨ ਇਸ ਆਰ.ਓ.ਬੀ ਨੂੰ ਪੂਰਾ ਨਹੀਂ ਕੀਤਾ ਜਾ ਸਕਿਆ। ਇਸ ਅਣਕਿਆਸੇ ਬਦਲਾਅ ਦੇ ਕਾਰਨ ਉਕਤ ਕੰਪਨੀ ਇਸ ਆਰ.ਓ.ਬੀ. ਦੇ ਨਿਰਮਾਣ ਨੂੰ ਪੂਰਾ ਕਰਨ ਵਿੱਚ ਅਸਮਰੱਥ ਹੋ ਗਈ ਜਿਸ ਦੇ ਨਤੀਜੇ ਵਜੋਂ 5 ਅਗਸਤ, 2021 ਨੂੰ ਇਹ ਇਕਰਾਰਨਾਮਾ ਸਮਾਪਤ ਹੋ ਗਿਆ।ਉਨ੍ਹਾਂ ਕਿਹਾ ਕਿ ਇਸ ਉਪਰੰਤ ਉਕਤ ਕੰਪਨੀ ਇਸ ਇਕਰਾਰਨਾਮੇ ਦੀ ਸਮਾਪਤੀ ਨੂੰ ਚੁਣੌਤੀ ਦਿੰਦਿਆਂ ਆਰਬੀਟਰੇਸ਼ਨ ਵਿੱਚ ਚਲੀ ਗਈ ਅਤੇ ਇਹ ਹਵਾਲਾ ਦਿੱਤਾ ਕਿ ਆਰ.ਓ.ਬੀ ਦਾ ਕਾਰਜ਼ ਮੁਕੰਮਲ ਨਾ ਹੋਣ ਦਾ ਮੁੱਖ ਕਾਰਨ ਰੇਲਵੇ ਦੀਆਂ ਵਿਕਾਸ ਯੋਜਨਾਵਾਂ ਤਹਿਤ ਉਕਤ ਆਰ.ਓ.ਬੀ ਦੇ ਸਪੈਨ ਵਿੱਚ ਵਾਧਾ ਕੀਤਾ ਜਾਣਾ ਹੈ। ਇਥੇ ਜਿਕਰਯੋਗ ਹੈ ਕਿ ਉਕਤ ਕੰਪਨੀ ਨੇ ਪਹਿਲਾਂ ਹੀ ਪ੍ਰਵਾਨਿਤ ਜਨਰਲ ਅਰੇਂਜਮੈਂਟ ਡਰਾਇੰਗ (ਜੀ.ਏ.ਡੀ) ਦੇ ਅਨੁਸਾਰ ਇਸ ਆਰ.ਓ.ਬੀ. ਦੇ ਕੁਝ ਕੰਮਾਂ ਨੂੰ ਅੰਜਾਮ ਦੇ ਦਿੱਤਾ ਸੀ ਅਤੇ ਇਸ ਕੰਮ ਲਈ 3.28 ਕਰੋੜ ਰੁਪਏ ਦਾ ਦਾਅਵਾ ਕੀਤਾ। ਇਸ ਤੋਂ ਇਲਾਵਾ ਆਰ.ਓ.ਬੀ ਨੂੰ ਪੂਰਾ ਨਾ ਕਰਨ ਕਾਰਨ ਉਕਤ ਕੰਪਨੀ ਵੱਲੋਂ ਉਸ 35.51 ਲੱਖ ਰੁਪਏ ਦਾ ਵੀ ਦਾਅਵਾ ਕੀਤਾ ਗਿਆ ਜੋ ਰੇਲਵੇ ਅਥਾਰਟੀਆਂ ਕੋਲ ਪਲਾਂਟ ਅਤੇ ਉਪਕਰਨ ਚਾਰਜ ਵਜੋਂ ਜਮ੍ਹਾ ਕੀਤੇ ਗਏ ਸਨ।

ਇਹ ਵੀ ਪੜ੍ਹੋ  ਮੁੱਖ ਮੰਤਰੀ ਨੇ ਪੰਜ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਸੌਂਪੇ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਰੇਲਵੇ ਵਿਭਾਗ ਨੇ ਪ੍ਰਵਾਨਗੀ ਲਈ ਇੱਕ ਸੋਧੀ ਹੋਈ ਜਨਰਲ ਅਰੇਂਜਮੈਂਟ ਡਰਾਇੰਗ ਪੇਸ਼ ਕੀਤੀ ਹੈ, ਅਤੇ ਜੇਕਰ ਇਸ ਨੂੰ ਇਸੇ ਤਰ੍ਹਾਂ ਮਨਜ਼ੂਰ ਕੀਤਾ ਜਾਂਦਾ ਹੈ ਤਾਂ ਸਾਲ 2011 ਦੇ ਇਕਰਾਰਨਾਮੇ ਦੇ ਤਹਿਤ ਰੇਲਵੇ ਦੁਆਰਾ ਪ੍ਰਵਾਨਿਤ ਪਿਛਲੇ ਜੀਏਡੀ ਦੇ ਅਨੁਸਾਰ ਸਾਈਟ ‘ਤੇ ਪਹਿਲਾਂ ਹੀ ਕੀਤੇ ਗਏ ਕੰਮ ਫਜ਼ੂਲ ਖਰਚ ਬਣ ਜਾਣਗੇ ਅਤੇ ਰਾਜ ਸਰਕਾਰ ਨੂੰ ਆਰਬਿਟਰੇਸ਼ਨ ਦੇ ਭੁਗਤਾਨ ਦਾ ਬੋਝ ਵੀ ਪਵੇਗਾ। ਇਸ ਲਈ 11 ਨਵੰਬਰ 2024 ਨੂੰ ਜਾਰੀ ਕੀਤੇ ਗਏ ਐਨ.ਓ.ਸੀ ਵਿੱਚ ਸੂਬਾ ਸਰਕਾਰ ਦੇ ਹਿੱਤ ਸੁਰੱਖਿਅਤ ਰੱਖੇ ਗਏ ਹਨ।ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਜ਼ੋਰ ਦੇ ਕੇ ਕਿਹਾ ਕਿ ਕੇਂਦਰੀ ਰਾਜ ਮੰਤਰੀ ਹੋਣ ਦੇ ਨਾਤੇ ਰਵਨੀਤ ਸਿੰਘ ਬਿੱਟੂ ਨੂੰ ਚੰਗੀ ਤਰ੍ਹਾਂ ਪਤਾ ਹੋਣਾ ਚਾਹੀਦਾ ਹੈ ਕਿ ਕੋਈ ਵੀ ਸਰਕਾਰ ਪਹਿਲਾਂ ਪ੍ਰਵਾਨਿਤ ਡਰਾਇੰਗਾਂ ਅਨੁਸਾਰ ਕੀਤੇ ਗਏ ਕੰਮਾਂ ਨੂੰ ਫਜ਼ੂਲ ਕਰਾਰ ਨਹੀਂ ਦੇ ਸਕਦੀ। ਉਨ੍ਹਾਂ ਕਿਹਾ ਕਿ ਆਰ.ਓ.ਬੀ. ‘ਤੇ ਪਹਿਲਾਂ ਹੀ ਕੀਤੇ ਗਏ ਖਰਚੇ ਨੂੰ ਲਾਹੇਵੰਦ ਢੰਗ ਨਾਲ ਵਰਤਣ ਲਈ ਯਤਨ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਟਿੱਪਣੀ ਕੀਤੀ ਕਿ ਕੇਂਦਰੀ ਰਾਜ ਮੰਤਰੀ ਨੂੰ ਬਿਆਨ ਦੇਣ ਤੋਂ ਪਹਿਲਾਂ ਤੱਥਾਂ ਦੀ ਪੜਤਾਲ ਕਰਨੀ ਚਾਹੀਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

spot_img

Popular

More like this
Related

ਪੰਜਾਬ ‘ਚ ਤੜਕਸਾਰ ਭਿਆਨਕ ਹਾਦਸਾ; 4 ਨੌਜਵਾਨਾਂ ਦੀ ਹੋਈ ਮੌ+ਤ

Hoshiarpur News: ਪੰਜਾਬ ਵਿਚ ਮੰਗਲਵਾਰ ਤੜਕਸਾਰ ਵਾਪਰੇ ਇੱਕ ਭਿਆਨਕ...

Bikram Majithia ਆਏ ਜੇਲ੍ਹ ਤੋਂ ਬਾਹਰ; ਵੱਡੀ ਗਿਣਤੀ ਵਿਚ ਸਮਰਥਕਾਂ ਨੇ ਕੀਤਾ ਸਵਾਗਤ

Nabha News: Bikram Majithia; ਜਾਇਦਾਦ ਤੋਂ ਵੱਧ ਆਮਦਨ ਬਣਾਉਣ...