ਅੱਖਾਂ ਸਾਡੇ ਸਰੀਰ ਦਾ ਅਹਿਮ ਅੰਗ, ਅੱਖਾਂ ਦੀ ਸਾਂਭ ਸੰਭਾਲ ਬਹੁਤ ਜ਼ਰੂਰੀ:ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ

Date:

spot_img

Fazilka News:ਅੱਖਾਂ ਸਾਡੇ ਸਰੀਰ ਦਾ ਬਹੁਤ ਹੀ ਅਹਿਮ ਅੰਗ ਹਨ ਤੇ ਇਸ ਤੋਂ ਬਗੈਰ ਦੁਨੀਆਂ ਦੇ ਰੰਗਲੇ ਨਜ਼ਾਰੇ ਨੂੰ ਦੇਖਣਾ ਅਸੰਭਵ ਹੈ। ਇਹ ਪ੍ਰਗਟਾਵਾ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਆੜ੍ਹਤੀਆ ਐਸੋਸੀਏਸ਼ਨ ਫਾਜ਼ਿਲਕਾ ਵੱਲੋਂ ਨਵੀਂ ਦਾਣਾ ਮੰਡੀ ਫਾਜ਼ਿਲਕਾ ਵਿਖੇ ਲਗਾਏ ਅੱਖਾਂ ਦੇ 11ਵੇਂ ਮੁਫ਼ਤ ਚੈੱਕਅਪ ਤੇ ਫੇਕੂ ਆਪਰੇਸ਼ਨ ਕੈਂਪ ਵਿੱਚ ਸ਼ਿਰਕਤ ਕਰਨ ਮੌਕੇ ਕੀਤਾ! ਇਸ ਮੌਕੇ ਉਨਾਂ ਨਾਲ ਉਨਾਂ ਦੀ ਧਰਮਪਤਨੀ ਸ੍ਰੀਮਤੀ ਖੁਸ਼ਬੂ ਸਾਵਨਸੁੱਖਾ ਸਵਨਾ ਵੀ ਮੌਜੂਦ ਸਨ। ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਜਿਸ ਤਰ੍ਹਾਂ ਸਰੀਰ ਦੇ ਹਰੇਕ ਅੰਗ ਦੀ ਆਪਣੀ ਮਹੱਤਤਾ ਹੈ ਉਸ ਤਰਾਂ ਹੀ ਅੱਖਾਂ ਦੀ ਵੀ ਬਹੁਤ ਮਹੱਤਤਾ ਹੈ।

ਇਹ ਵੀ ਪੜ੍ਹੋ  ਪੰਜਾਬ ਕੈਬਨਿਟ ਦੀ ਮਹੱਤਵਪੂਰਨ ਮੀਟਿੰਗ ਅੱਜ, ਲਏ ਜਾ ਸਕਦੇ ਹਨ ਵੱਡੇ ਫੈਸਲੇ

ਉਹਨਾਂ ਕਿਹਾ ਕਿ ਸਾਨੂੰ ਆਪਣੀਆਂ ਅੱਖਾਂ ਦੀ ਸਾਂਭ ਸੰਭਾਲ ਕਰਨੀ ਚਾਹੀਦੀ ਹੈ ਤੇ ਜੇਕਰ ਅੱਖਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਖਣ ਜਾਂ ਹੋਰ ਸਮੱਸਿਆ ਆਉਂਦੀ ਹੈ ਤਾਂ ਇਸ ਸਬੰਧੀ ਅਸੀਂ ਸਰਕਾਰੀ ਹਸਪਤਾਲ ਵਿਖੇ ਵੀ ਮਾਹਰ ਡਾਕਟਰਾਂ ਕੋਲ ਜਾ ਕੇ ਆਪਣਾ ਇਲਾਜ ਕਰਵਾ ਸਕਦੇ ਹਾਂ ਉਹਨਾਂ ਕਿਹਾ ਕਿ ਜ਼ਿਲ੍ਹੇ ਦੇ ਸਰਕਾਰੀ ਹਸਪਤਾਲ ਵਿੱਚ ਵੀ ਪੰਜਾਬ ਸਰਕਾਰ ਵੱਲੋਂ ਮਾਹਰ ਡਾਕਟਰ ਤੈਨਾਤ ਕੀਤੇ ਗਏ ਹਨ। ਦੱਸਣਯੋਗ ਹੈ ਕਿ ਮਾਹਰ ਡਾਕਟਰਾਂ ਵੱਲੋਂ ਅੱਖਾਂ ਦੇ ਇਸ ਚੈੱਕਅਪ ਕੈੰਪ ਦੌਰਾਨ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਅਤੇ ਮੁਫ਼ਤ ਐਨਕਾਂ ਦਿੱਤੀਆਂ ਗਈਆਂ।

ਇਹ ਵੀ ਪੜ੍ਹੋ  ਨਗਰ ਕੌਂਸਲ ਚੋਣਾਂ; ਡੇਰਾ ਬਾਬਾ ਨਾਨਕ ’ਚ ਆਪ ਦੀ ਝੰਡੀ, ਤਰਨ ਤਾਰਨ ਵਿਚ ਅਜਾਦ ਦੀ ਚੜ੍ਹਤ ਤੇ ਤਲਵਾੜਾ ’ਚ ਆਪ-ਕਾਂਗਰਸ ਬਰਾਬਰ

ਇਸ ਮੌਕੇ 1500 ਦੇ ਕਰੀਬ ਮਰੀਜ਼ਾ ਦੀਆਂ ਅੱਖਾਂ ਦਾ ਚੈੱਕਅਪ ਕੀਤਾ ਗਿਆ ਤੇ ਇਨ੍ਹਾਂ ਵਿੱਚੋਂ 465 ਆਪਰੇਸ਼ਨ ਲਈ ਯੋਗ ਚੁਣੇ ਗਏ! ਇਸ ਮੌਕੇ ਪ੍ਰਧਾਨ ਪੰਜਾਬ ਆੜਤੀਏ ਐਸੋਸੀਏਸ਼ਨ ਵਿਜੇ ਕਾਲੜਾ, ਚੇਅਰਮੈਨ ਕਰਨ ਸਿੰਘ ਸਾਵਨਸੁੱਖਾ, ਸੀਨੀਅਰ ਵਾਈਸ ਪ੍ਰਧਾਨ ਕੇਵਲ ਕੰਬੋਜ ਤੇ ਸੁਰਿੰਦਰ ਕੰਬੋਜ, ਭਗਵਾਨ ਦਾਸ ਧਮੀਜਾ ਵਾਈਸ ਪ੍ਰਧਾਨ, ਸੈਕਟਰੀ ਸੁਨੀਲ ਮੈਦਾਨ, ਕੈਸ਼ੀਅਰ ਪਰਮਿੰਦਰ ਕੁਮਾਰ, ਅਸ਼ੋਕ ਚਲਾਣਾ, ਅਸ਼ੋਕ ਪੁੰਛੀ, ਸ੍ਰੀ ਨਿਵਾਸ ਭੈਣੀ, ਗੋਲਡੀ ਸਚਦੇਵਾ, ਐਡਵੋਕੇਟ ਗੋਰਵ ਸਚਦੇਵਾ, ਅਮਨ ਸਚਦੇਵਾ ਆਦਿ ਹਾਜ਼ਰ ਸਨ!

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

spot_img

Share post:

Popular

More like this
Related

मुख्यमंत्री ने सभी विभागों को अपने 5 साल का रोडमैप एआई टूल पर अपलोड करने के दिए निर्देश

👉मुख्यमंत्री ने हरियाणा विजन-2047 के तहत पुलिस हाउसिंग कॉरपोरेशन...

मुख्यमंत्री ने मार्च 2027 तक 12 फुट की हर सड़क को 18 फुट चौड़ा करने के निर्देश दिए

👉मुख्यमंत्री श्री नायब सिंह सैनी ने हरियाणा विजन-2047 के...

प्रदेश में सभी पात्र परिवारों को दी जाएगी आवास सुविधा: मुख्यमंत्री

👉मुख्यमंत्री श्री नायब सिंह सैनी ने हरियाणा विजन-2047 के...