Thursday, April 16, 2026
spot_img
spot_img

“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਤਹਿਤ ਮੋਗਾ ਪੁਲਿਸ ਵੱਲੋਂ 05 ਮੁਕੱਦਮਿਆਂ ਵਿੱਚ 06 ਨਸ਼ਾ ਤਸਕਰ ਕਾਬੂ

Date:

spot_img

Moga News:ਮਾਨਯੋਗ ਡੀ.ਜੀ.ਪੀ. ਪੰਜਾਬ ਵੱਲੋ ਨਸ਼ਾ ਤਸਕਰਾਂ ਖਿਲਾਫ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਚਲਾਈ ਜਾ ਰਹੀ ਹੈ ਜਿਸ ਦੇ ਤਹਿਤ ਮੋਗਾ ਪੁਲਿਸ ਵੱਲੋਂ ਵੀ ਅਜੈ ਗਾਂਧੀ ਐਸ.ਐਸ.ਪੀ ਮੋਗਾ ਦੇ ਦਿਸ਼ਾ ਨਿਰਦੇਸ਼ਾ ਹੇਠ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਸੇ ਲੜੀ ਦੇ ਤਹਿਤ ਮੋਗਾ ਪੁਲਿਸ ਵੱਲੋਂ ਕੱਲ ਮਿਤੀ 02/03/2024 ਨੂੰ ਵੱਖ-ਵੱਖ 06 ਵਿਅਕਤੀਆਂ ਦੇ ਖਿਲਾਫ 05 ਮੁਕੱਦਮੇ ਦਰਜ ਰਜਿਸਟਰ ਕੀਤੇ ਗਏ। ਗ੍ਰਿਫਤਾਰ ਦੋਸ਼ੀਆਂ ਪਾਸੋਂ 443 ਨਸ਼ੀਲੀਆਂ ਗੋਲੀਆਂ, 20 ਗ੍ਰਾਮ ਹੈਰੋਇਨ ਅਤੇ 4900 ਰੁਪਏ ਡਰੱਗ ਮਨੀ ਬਰਾਮਦ ਕੀਤੇ ਗਏ ਹਨ।

ਇਹ ਵੀ ਪੜ੍ਹੋ Bathinda ‘ਚ ਵੀ ਚੱਲਿਆ ਨਸ਼ਾ ਤਸਕਰ ਦੇ ਘਰ ‘ਤੇ ਪੁਲਿਸ ਦਾ ਬੁਲਡੋਜ਼ਰ

ਇਸ ਮੌਕੇ ਐਸ.ਐਸ.ਪੀ. ਮੋਗਾ ਨੇ ਦੱਸਿਆ ਕਿ ਮੋਗਾ ਪੁਲਿਸ ਦੀਆਂ ਨਸ਼ਿਆਂ ਖਿਲਾਫ ਅਜਿਹੀਆਂ ਕਾਰਵਾਈਆਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ। ਉਹਨਾਂ ਵੱਲੋਂ ਆਮ ਪਬਲਿਕ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਨਸ਼ਾ ਮੁਕਤ ਪੰਜਾਬ ਦੀ ਸਿਰਜਨਾ ਸਬੰਧੀ ਪੁਲਿਸ ਵਿਭਾਗ ਨੂੰ ਸਹਿਯੋਗ ਦੇਣ ਅਤੇ ਜੇਕਰ ਉਹਨਾਂ ਪਾਸ ਨਸ਼ਾ ਵੇਚਣ ਅਤੇ ਖਰੀਦਣ ਜਾਂ ਕਰਨ ਆਦਿ ਸਬੰਧੀ ਜਾਣਕਾਰੀ ਹੈ ਤਾਂ ਉਹ ਮੋਗਾ ਪੁਲਿਸ ਦੇ ਕੰਟਰੋਲ ਰੂਮ ਨੰਬਰ 96568-96568 ਜਾਂ ਸੇਫ ਪੰਜਾਬ ਹੈਲਪਲਾਈਨ ਨੰਬਰ 9779100200 ਪਰ ਸੂਚਿਤ ਕਰ ਸਕਦੇ ਹਨ, ਉਹਨਾਂ ਦੀ ਪਛਾਣ ਨੂੰ ਗੁਪਤ ਰੱਖਿਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

Vigilance Bureau ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...