spot_img
spot_img

ਨਸ਼ੇ ਦੀ ਆੜ ’ਚ ਬਣਾਈ ਪ੍ਰੋਪਟਰੀ ਨੂੰ ਕੀਤਾ ਢਹਿ-ਢੇਰੀ:ਅਮਨੀਤ ਕੌਂਡਲ

Date:

spot_img

👉ਨਸ਼ੇ ਦਾ ਧੰਦਾ ਕਰਨ ਵਾਲੇ ਦੀ ਪੁਲਿਸ ਨੂੰ ਦਿੱਤੀ ਜਾਵੇ ਸੂਚਨਾ
Bathinda News:ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਮੁਹਿੰਮ ‘‘ਯੁੱਧ ਨਸ਼ਿਆਂ ਵਿਰੁੱਧ’’ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਵਲੋਂ ਜ਼ਿਲ੍ਹੇ ਅੰਦਰ ਨਸ਼ੇ ਦਾ ਕਾਲਾ ਕਾਰੋਬਾਰ ਕਰਨ ਵਾਲਿਆਂ ਖਿਲਾਫ ਸ਼ਖਤ ਕਾਰਵਾਈ ਅਮਲ ‘ਚ ਲਿਆਂਦੀ ਜਾ ਰਹੀ ਹੈ। ਇਹ ਜਾਣਕਾਰੀ ਐਸਐਸਪੀ ਮੈਡਮ ਅਮਨੀਤ ਕੌਂਡਲ ਨੇ ਅੱਜ ਇਥੇ ਪੁਲਿਸ ਵਲੋਂ ਪਿੰਡ ਬੀੜ ਤਲਾਬ ਵਿਖੇ ਇੱਕ ਨਸ਼ਾ ਤਸਕਰ ਦਾ ਮਕਾਨ ਢਹਿ-ਢੇਰੀ ਕਰਨ ਉਪਰੰਤ ਮੀਡੀਆਂ ਨਾਲ ਗੱਲਬਾਤ ਕਰਦਿਆਂ ਸਾਂਝੀ ਕੀਤੀ।

ਇਹ ਵੀ ਪੜ੍ਹੋ  “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਤਹਿਤ ਮੋਗਾ ਪੁਲਿਸ ਵੱਲੋਂ 05 ਮੁਕੱਦਮਿਆਂ ਵਿੱਚ 06 ਨਸ਼ਾ ਤਸਕਰ ਕਾਬੂ

ਇਸ ਮੌਕੇ ਐਸਐਸਪੀ ਮੈਡਮ ਅਮਨੀਤ ਕੌਂਡਲ ਨੇ ਦੱਸਿਆ ਕਿ ਜ਼ਿਲ੍ਹੇ ’ਚ ਨਸ਼ੇ ਦੀ ਤਸਕਰੀ ਕਰਨ ਵਾਲਾ ਹੋਟ ਸਪੋਟ ਏਰੀਆ ਬੀੜ ਤਲਾਬ ਵਿਖੇ ਨਸ਼ੇ ਦਾ ਧੰਦਾ ਕਰਨ ਵਾਲਾ ਵਿਅਕਤੀ ਸੂਰਜ ਦੀ ਪਤਨੀ ਕੁਲਵਿੰਦਰ ਕੌਰ ਵਲੋਂ ਸਰਕਾਰੀ ਜ਼ਮੀਨ ’ਤੇ ਨਜਾਇਜ਼ ਉਸਾਰੀ ਕੀਤੀ ਜਾ ਰਹੀ ਸੀ।ਮੈਡਮ ਅਮਨੀਤ ਕੌਂਡਲ ਨੇ ਮੀਡੀਆਂ ਦੇ ਇਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਨਸ਼ਾ ਤਸਕਰ ਸੂਰਜ ’ਤੇ ਨੌ ਮੁਕੱਦਮੇ ਦਰਜ ਹਨ, ਜੋ ਕਿ ਹੁਣ ਜੇਲ੍ਹ ਵਿੱਚ ਬੰਦ ਹੈ। ਇਸ ਤੋਂ ਇਲਾਵਾ ਉਸ ਦੇ ਭਰਾ ’ਤੇ ਵੀ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ ਹਨ। ਉਨ੍ਹਾਂ ਕਿਹਾ ਕਿ ਨਸ਼ੇ ਦੀ ਆੜ ਵਿੱਚ ਇਸ ਤਰ੍ਹਾਂ ਦੀ ਪ੍ਰੋਪਰਟੀ ਬਣਾਉਣ ਵਾਲਿਆਂ ਖਿਲਾਫ ਕਾਨੂੰਨ ਦੇ ਦਾਇਰੇ ’ਚ ਰਹਿ ਕੇ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਜਾਵੇਗਾ।

ਇਹ ਵੀ ਪੜ੍ਹੋ  Punjab Govt ਦੇ ਮਾਈਨਿੰਗ ਵਿਭਾਗ ਦੀ ਜਾਅਲੀ ਵੈੱਬਸਾਈਟ ਚਲਾਉਣ ਵਾਲਾ ਮੁੱਖ ਮੁਲਜ਼ਮ ਕਾਬੂ

ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਪਿੰਡਾਂ ਜਾਂ ਸ਼ਹਿਰਾਂ ਚ ਤੁਹਾਡੇ ਆਲੇ-ਦੁਆਲੇ ਕੋਈ ਵੀ ਤਸਕਰ ਨਸ਼ਾ ਵੇਚਦਾ ਹੈ ਤਾਂ ਉਹ ਪੁਲਿਸ ਦੇ ਟੋਲ ਫ਼ਰੀ ਜਾਂ ਵਟਸਐਪ ਨੰਬਰ 91155-02252 ਜਾਂ ਕੰਟਰੋਲ ਰੂਮ ਦੇ ਨੰਬਰ 75080-09080 ‘ਤੇ ਸੂਚਨਾ ਦੇ ਸਕਦੇ ਹਨ ਜਾਂ ਸਿੱਧਾ ਦਫ਼ਤਰ ਆ ਕੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ੇ ਦੇ ਸੌਦਾਗਰ ਦਾ ਪਤਾ ਦੱਸਣ ਵਾਲੇ ਵਿਅਕਤੀ ਦੀ ਪਹਿਚਾਣ ਤੇ ਨਾਮ ਗੁਪਤ ਰੱਖਿਆ ਜਾਵੇਗਾ।ਇਸ ਮੌਕੇ ਐਸਪੀ ਸਿਟੀ ਨਰਿੰਦਰ ਸਿੰਘ, ਏਐਸਪੀ ਅਨੁਭਵ ਜੈਨ, ਐਨਡੀਪੀਐਸ ਡੀਐਸਪੀ ਹਰਵਿੰਦਰ ਸਿੰਘ ਸਰਾਂ, ਡੀਐਸਪੀ ਦਿਹਾਤੀ ਹਿਨਾ ਗੁਪਤਾ, ਐਸਡੀਐਮ ਸ. ਬਲਕਰਨ ਸਿੰਘ ਮਾਹਲ ਅਤੇ ਐਸਐਚਓ ਸਦਰ ਬਠਿੰਡਾ ਇੰਸਪੈਕਟਰ ਜਗਦੀਪ ਸਿੰਘ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਪੁਲਿਸ ਫੋਰਸ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

MLA Kulwant Singh ਵੱਲੋਂ ਹਲਕਾ ਮੋਹਾਲੀ ਵਿੱਚ ਲੋਕ ਮਿਲਣੀ ਪ੍ਰੋਗਰਾਮਾਂ ਦਾ ਦੌਰ ਜਾਰੀ

👉ਵਾਅਦੇ ਅਤੇ ਦਿੱਤੀਆਂ ਗਰੰਟੀਆਂ ਭਗਵੰਤ ਸਿੰਘ ਮਾਨ ਸਰਕਾਰ ਨੇ...