Friday, April 17, 2026
spot_img
spot_img

ਜ਼ਿਲ੍ਹਾ ਪੱਧਰੀ ਸਸਟੇਨੇਬਿਲਿਟੀ ਲੀਡਰਸ਼ਿਪ ਪ੍ਰੋਗਰਾਮ ਕਰਵਾਇਆ ਗਿਆ

Date:

spot_img

Ferozepur News:ਜ਼ਿਲ੍ਹਾ ਪੱਧਰੀ ਸਸਟੇਨੇਬਿਲਟੀ ਲੀਡਰਸ਼ਿਪ ਪ੍ਰੋਗਰਾਮ ਦੇਵ ਸਮਾਜ ਕਾਲਜ ਆਫ ਐਜੂਕੇਸ਼ਨ ਫਿਰੋਜ਼ਪੁਰ ਸ਼ਹਿਰ ਵਿਖੇ ਕਰਵਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਉਪ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਡਾ ਸਤਿੰਦਰ ਸਿੰਘ ਜੀ, ਸ਼੍ਰੀਮਤੀ ਰਾਜਵਿੰਦਰ ਕੌਰ ਪ੍ਰਿੰਸੀਪਲ ਅਤੇ ਸ.ਅਸ਼ਵਿੰਦਰ ਸਿੰਘ ਜ਼ਿਲ੍ਹਾ ਨੋਡਲ ਅਫ਼ਸਰ ਸਸਟੇਨੇਬਿਲਿਟੀ ਲੀਡਰਸ਼ਿਪ ਪ੍ਰੋਗਰਾਮ ਨੇ ਸ਼ਿਰਕਤ ਕੀਤੀ। ਇਸ ਮੌਕੇ ਤੇ 20 ਸਕੂਲਾਂ ਦੇ ਸਕੂਲ ਨੋਡਲ ਅਫਸਰ ਸਾਹਿਬਾਨ ਅਤੇ ਹਰ ਸਕੂਲ ਦੇ ਤਿੰਨ ਹੋਣਹਾਰ ਜੇਤੂ ਵਿਦਿਆਰਥੀਆਂ ਨੇ ਭਾਗ ਲਿਆ ਜਿਨਾਂ ਨੂੰ ਉਪ ਜ਼ਿਲ੍ਹਾ ਸਿੱਖਿਆ ਅਫਸਰ ਡਾ: ਸਤਿੰਦਰ ਸਿੰਘ ਜੀ ਵੱਲੋਂ ਚੰਗੀ ਕਾਰਗੁਜ਼ਾਰੀ ਬਦਲੇ ਸਨਮਾਨਿਤ ਕੀਤਾ ਗਿਆ

ਇਹ ਵੀ ਪੜ੍ਹੋ  ਨਸ਼ੇ ਦੀ ਆੜ ’ਚ ਬਣਾਈ ਪ੍ਰੋਪਟਰੀ ਨੂੰ ਕੀਤਾ ਢਹਿ-ਢੇਰੀ:ਅਮਨੀਤ ਕੌਂਡਲ

ਇਸ ਮੌਕੇ ਤੇ ਬੋਲਦਿਆਂ ਡਾ: ਸਤਿੰਦਰ ਸਿੰਘ ਜੀ ਨੇ ਕਿਹਾ ਕਿ ਸਸਟੇਨੇਬਿਲਟੀ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀ ਵਰਗ ਨੂੰ ਜਾਗਰੂਕ ਕਰਨਾ ਹੈ ਤਾਂ ਜੋ ਉਹ ਸਮਾਜ ਨੂੰ ਜਾਗਰੂਕ ਕਰ ਸਕਣ ਅਤੇ ਕਚਰੇ ਦਾ ਸਹੀ ਤਰੀਕੇ ਨਾਲ ਪ੍ਰਬੰਧਨ ਹੋ ਸਕੇ। ਉਹਨਾਂ ਦੱਸਿਆ ਕਿ ਈ ਕਚਰਾ, ਸੁੱਕਾ ਕਚਰਾ, ਗਿੱਲਾ ਕਚਰੇ ਦਾ ਪ੍ਰਬੰਧਨ ਕਿਵੇਂ ਕੀਤਾ ਜਾਣਾ ਚਾਹੀਦਾ ਹੈ ।ਉਹਨਾਂ ਦੱਸਿਆ ਕਿ ਅਜੋਕੇ ਸਮਾਜ ਵਿੱਚ ਅਜਿਹੇ ਪ੍ਰੋਜੈਕਟ ਦੀ ਬਹੁਤ ਲੋੜ ਹੈ ਤਾਂ ਜੋ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾ ਸਕੇ ਅਤੇ ਸਫਾਈ ਮਿਸ਼ਨ ਅਭਿਆਨ ਦੀ ਸਾਰਥਿਕਤਾ ਚੰਗੇ ਸਮਾਜ ਨਿਰਮਾਣ ਵਿੱਚ ਸਹਾਇਕ ਹੋਵੇ , ਇਸ ਮੌਕੇ ਤੇ ਸਟੇਜ ਸੰਚਾਲਨ ਸ਼੍ਰੀਮਤੀ ਰਜਨੀ ਜੱਗਾ ਜੀ ਅਤੇ ਸ੍ਰੀ ਸੰਦੀਪ ਬੱਬਰ ਜੀ ਨੇ ਵਿਸ਼ੇਸ਼ ਸਹਿਯੋਗ ਦਿੱਤਾ।ਇਸ ਮੌਕੇ ਤੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਰਿਫਰੈਸ਼ਮੈਂਟ, ਕਿਤਾਬਾਂ ਤੇ ਸਟੇਸ਼ਨਰੀ ਵੰਡੀ ਗਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...