Chandigarh News: ਭਲਕੇ 5 ਮਾਰਚ ਨੂੰ ਕਿਸਾਨਾਂ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਚੰਡੀਗੜ੍ਹ ਵਿੱਚ ਪੱਕਾ ਮੋਰਚਾ ਲਗਾਉਣ ਦੇ ਫੈਸਲੇ ਨੂੰ ਦੇਖਦਿਆਂ ਪੰਜਾਬ ਪੁਲਿਸ ਵੱਲੋਂ ਬੀਤੀ ਅੱਧੀ ਰਾਤ ਤੋਂ ਹੀ ਵੱਡੀ ਪੱਧਰ’ਤੇ ਕਿਸਾਨਾਂ ਦੀ ਫ਼ੜੋ-ਫ਼ੜਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਟੀਮਾਂ ਵੱਲੋਂ ਕਿਸਾਨ ਆਗੂਆਂ ਨੂੰ ਚੰਡੀਗੜ੍ਹ ਮੋਰਚੇ ਦੀ ਲਾਮਬੰਦੀ ਤੋਂ ਰੋਕਣ ਲਈ ਅਜਿਹਾ ਕੀਤਾ ਜਾ ਰਿਹਾ। ਹਾਲਾਂਕਿ ਕਈ ਵੱਡੇ ਆਗੂ ਪੁਲਿਸ ਦੀ ਕਾਰਵਾਈ ਦੀ ਭਿਣਕ ਮਿਲਦਿਆਂ ਹੀ ਇੱਧਰ-ਉਧਰ ਹੋ ਗਏ ਹਨ।
ਇਹ ਵੀ ਪੜ੍ਹੋ 40.85 ਲੱਖ ਰੁਪਏ ਦੀ ਸਰਕਾਰੀ ਗ੍ਰਾਂਟ ਦੀ ਦੁਰਵਰਤੋਂ ਕਰਨ ਵਾਲੇ ਨਿੱਜੀ ਫਰਮ ਦੇ ਮਾਲਕ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ
ਉਂਝ ਹੁਣ ਤੱਕ ਮਿਲੀ ਜਾਣਕਾਰੀ ਮੁਤਾਬਕ ਪੰਜਾਬ ਪੁਲਿਸ ਦਾ ਜਿਆਦਾਤਰ ਜੋਰ ਮਾਲਵਾ ਪੱਟੀ ਵੱਲ ਰਿਹਾ ਹੈ, ਜਿਥੇ ਕਈ ਜਥੇਬੰਦੀਆਂ ਦਾ ਵੱਡਾ ਪ੍ਰਭਾਵ ਹੈ। ਇਸਤੋਂ ਇਲਾਵਾ ਹੁਸ਼ਿਆਰਪੁਰ ਦੇ ਟਾਂਡਾ ਵਿੱਚ ਕਿਸਾਨ ਆਗੂ ਜੰਗਵੀਰ ਚੌਹਾਨ, ਬਠਿੰਡਾ ਤੋਂ ਲੱਖੋਵਾਲ ਦੇ ਆਗੂ ਸਰੂਪ ਸਿੰਘ, ਰਾਜੇਵਾਲ ਦਾ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ, ਦਰਸ਼ਨ ਸਿੰਘ ਮਾਈਸਰਖ਼ਾਨਾ, ਦਾਰਾ ਸਿੰਘ ਮਾਈਸਰਖਾਨਾ, ਜਗਦੇਵ ਸਿੰਘ ਜੋਗੇਵਾਲਾ, ਹਰਨੇਕ ਸਿੰਘ ਆਲੀਕੇ, ਫ਼ਰੀਦਕੋਟ ਤੋਂ ਸੁਖਜਿੰਦਰ ਸਿੰਘ ਆਦਿ ਨੂੰ ਪੁਲਿਸ ਨੇ ਹਿਰਾਸਤ ਵਿੱਚ ਲਿਆ ਹੈ।
ਇਸੇ ਤਰ੍ਹਾਂ ਸੰਗਰੂਰ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਉਗਰਾਹਾਂ, ਬਠਿੰਡ ’ਚ ਝੰਡਾ ਸਿੰਘ ਜੇਠੂਕੇ ਦੇ ਘਰ ਵੀ ਪੁਲਿਸ ਪੁੱਜੀ ਪਰੰਤੂ ਉਹ ਪੁਲਿਸ ਦੇ ਹੱਥ ਨਹੀਂ ਆਏ। ਉਧਰ ਪਤਾ ਲੱਗਿਆ ਹੈ ਕਿ ਪੰਜਾਬ ਪੁਲਿਸ ਦੀ ਇਸ ਕਾਰਵਾਈ ਦੇ ਮੱਦੇਨਜ਼ਰ ਐਸਕੇਐਮ ਨੇ ਮੰਗਲਵਾਰ ਸਵੇਰੇ 11 ਵਜੇ ਲੁਧਿਆਣਾ ਵਿੱਚ ਹੰਗਾਮੀ ਮੀਟਿੰਗ ਸੱਦ ਲਈ ਹੈ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਭਲਕੇ ਚੰਡੀਗੜ੍ਹ ’ਚ ਪੱਕੇ ਮੋਰਚੇ ਤੋਂ ਪਹਿਲਾਂ ਵੱਡੀ ਪੱਧਰ ’ਤੇ ਕਿਸਾਨਾਂ ਦੀ ਫ਼ੜੋ-ਫ਼ੜਾਈ"