ਰਾਹੁਲ ਗਾਂਧੀ ਦੇ ਕਰੀਬੀ ਪੰਜਾਬ ਵਿਚ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ਨੂੰ ਰੋਕਣ ਦੀ ਸਾਜ਼ਿਸ਼ ਰਚ ਰਹੇ ਹਨ: ਮਲਵਿੰਦਰ ਕੰਗ

Date:

spot_img

👉ਕੰਗ ਨੇ ਕੀਤਾ ਖੁਲਾਸਾ- ’ਪੀਪਲ ਵੈਲਫੇਅਰ ਸੁਸਾਇਟੀ’ ਦੀ ਪਟੀਸ਼ਨ ਪਿੱਛੇ ਕਾਂਗਰਸ ਦਾ ਹੱਥ, ਕੀ ਡਰੱਗ ਮਾਫੀਆ ਨੂੰ ਮਿਲ ਰਹੀ ਹੈ ਸਰਪ੍ਰਸਤੀ?
Chandigarh News:ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪਿਛਲੇ ਕਈ ਦਿਨਾਂ ਤੋਂ ਨਸ਼ਿਆਂ ਵਿਰੁੱਧ ਜੋਰਦਾਰ ਢੰਗ ਨਾਲ ਚਲਾਈ ਜਾ ਰਹੀ ਮੁਹਿੰਮ ਨੂੰ ਇੱਕ ਐਨਜੀਓ ਵੱਲੋਂ ਹਾਈ ਕੋਰਟ ਵਿੱਚ ਚੁਣੌਤੀ ਦੇਣ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਨੇ ਕਾਂਗਰਸ ’ਤੇ ਗੰਭੀਰ ਦੋਸ਼ ਲਾਏ ਹਨ।‘ਆਪ’ ਪੰਜਾਬ ਦੇ ਸੀਨੀਅਰ ਆਗੂ ਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਦੋਸ਼ ਲਾਇਆ ਕਿ ਕਾਂਗਰਸ ਪਾਰਟੀ ਅਦਾਲਤ ਰਾਹੀਂ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਨੂੰ ਰੋਕਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ‘ਪੀਪਲ ਵੈਲਫੇਅਰ ਸੋਸਾਇਟੀ’ ਨਾਂ ਦੀ ਸੰਸਥਾ ਜਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਸਰਕਾਰ ਦੀ ਕਾਰਵਾਈ ਖ਼ਿਲਾਫ਼ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਹੈ, ਦੇ ਸੰਚਾਲਕ ਕੱਟੜ ਕਾਂਗਰਸੀ ਹਨ।

ਇਹ ਵੀ ਪੜ੍ਹੋ Mann Govt ਦਾ ਹੜਤਾਲੀ ਤਹਿਸੀਲਦਾਰਾਂ ਵਿਰੁਧ ਵੱਡਾ Action; ਸ਼ਾਮ ਪੰਜ ਵਜੇਂ ਹੋਣਗੇ ਮੁਅੱਤਲ

ਕੰਗ ਨੇ ਮੀਡੀਆ ਨੂੰ ਐਨ.ਜੀ.ਓ ਸੰਚਾਲਕ ਕੰਵਰ ਰਜਿੰਦਰ ਸਿੰਘ ਅਤੇ ਕੰਵਰਪਾਲ ਸਿੰਘ ਦੀਆਂ ਰਾਹੁਲ ਗਾਂਧੀ ਅਤੇ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਪੁਰਾਣੀਆਂ ਤਸਵੀਰਾਂ ਦਿਖਾਈਆਂ ਅਤੇ ਕਾਂਗਰਸ ਪਾਰਟੀ ਨਾਲ ਉਨ੍ਹਾਂ ਦੇ ਪੁਰਾਣੇ ਸਬੰਧਾਂ ਦਾ ਜ਼ਿਕਰ ਕੀਤਾ।ਉਨ੍ਹਾਂ ਕਿਹਾ ਕਿ ਇਸ ਸੰਸਥਾ ਨੇ ਜਾਣਬੁੱਝ ਕੇ ਅਦਾਲਤ ਵਿੱਚ ਇਹ ਪਟੀਸ਼ਨ ਦਾਇਰ ਕੀਤੀ ਹੈ ਤਾਂ ਜੋ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਨੂੰ ਖ਼ਤਮ ਕੀਤਾ ਜਾ ਸਕੇ ਜਦੋਂਕਿ ਜਿਨ੍ਹਾਂ ਲੋਕਾਂ ਖ਼ਿਲਾਫ਼ ਸਰਕਾਰ ਨੇ ਕਾਰਵਾਈ ਕੀਤੀ ਹੈ ਅਤੇ ਜਿਹੜੀਆਂ ਇਮਾਰਤਾਂ ਨੂੰ ਢਾਹਿਆ ਗਿਆ ਹੈ, ਉਹ ਸਾਰੀਆਂ ਸਰਕਾਰੀ ਜ਼ਮੀਨਾਂ ’ਤੇ ਨਾਜਾਇਜ਼ ਕਬਜ਼ਾ ਕਰਕੇ ਉਸਾਰੀਆਂ ਹੋਈਆਂ ਹਨ ਅਤੇ ਇੱਥੋਂ ਹੀ ਨਸ਼ਿਆਂ ਦਾ ਕਾਰੋਬਾਰ ਚੱਲ ਰਿਹਾ ਹੈ। ਇਨ੍ਹਾਂ ਲੋਕਾਂ ਨੇ ਨਸ਼ਾ ਵੇਚ ਕੇ ਕਰੋੜਾਂ-ਅਰਬਾਂ ਦੀ ਜਾਇਦਾਦ ਬਣਾਈ ਹੈ।

ਇਹ ਵੀ ਪੜ੍ਹੋ Bathinda Vigilance ਵੱਲੋਂ 4000 ਰੁਪਏ ਰਿਸ਼ਵਤ ਲੈਂਦਾ Patwari ਰੰਗੇ ਹੱਥੀਂ ਗ੍ਰਿਫਤਾਰ

ਕੰਗ ਨੇ ਲੁਧਿਆਣਾ ਦੇ ਸੋਨੂੰ ਦੀ ਉਦਾਹਰਨ ਦਿੱਤੀ ਜਿਸ ਨੇ ਰੇਲਵੇ ਦੀ ਜ਼ਮੀਨ ’ਤੇ ਗੈਰ-ਕਾਨੂੰਨੀ ਢੰਗ ਨਾਲ ਇਮਾਰਤ ਬਣਾਈ ਸੀ। ਉਸ ਨੇ ਪਟਿਆਲਾ ਦੇ ਰਿੰਕੀ (ਪਤੀ ਬਲਬੀਰ ਸਿੰਘ) ਬਾਰੇ ਦੱਸਿਆ ਜਿਸ ਨੇ ਜ਼ਮੀਨ ’ਤੇ ਕਬਜ਼ਾ ਕਰਕੇ ਨਾਜਾਇਜ਼ ਤੌਰ ’ਤੇ ਮੰਦਰ ਦੀ ਉਸਾਰੀ ਕੀਤੀ ਸੀ। ਜਲੰਧਰ ਦੇ ਜਸਵੀਰ ਸਿੰਘ ਨੇ ਸ਼ਾਮਲਾਟ ਜ਼ਮੀਨ ’ਤੇ ਨਾਜਾਇਜ਼ ਉਸਾਰੀ ਕੀਤੀ ਸੀ। ਕੰਗ ਨੇ ਦੱਸਿਆ ਕਿ ਇਹ ਸਾਰੀਆਂ ਥਾਵਾਂ ਨਸ਼ਾ ਤਸਕਰੀ ਨਾਲ ਸਬੰਧਤ ਹਨ ਅਤੇ ਇਨ੍ਹਾਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਗਈ ਹੈ।ਕੰਗ ਨੇ ਕਾਂਗਰਸ ਪਾਰਟੀ ਨੂੰ ਸਵਾਲ ਕਰਦਿਆਂ ਕਿਹਾ ਕਿ ਉਹ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਨੂੰ ਕਿਉਂ ਰੋਕਣਾ ਚਾਹੁੰਦੀ ਹੈ? ਕੀ ਉਹ ਨਸ਼ਾ ਤਸਕਰਾਂ ਨੂੰ ਬਚਾਉਣਾ ਚਾਹੁੰਦੀ ਹੈ?

ਇਹ ਵੀ ਪੜ੍ਹੋ ਜੇਲੈਂਸਕੀ ਨਾਲ ਬਹਿਸਬਾਜ਼ੀ ਤੋਂ ਬਾਅਦ ਟਰੰਪ ਨੇ ਯੂਕਰੇਨ ਦੀ ਫ਼ੌਜੀ ਸਹਾਇਤਾ ਰੋਕੀ

ਪੰਜਾਬ ਕਾਂਗਰਸ ਦੇ ਆਗੂਆਂ ਅਤੇ ਰਾਹੁਲ ਗਾਂਧੀ ਨੂੰ ਇਸ ’ਤੇ ਜਵਾਬ ਦੇਣਾ ਚਾਹੀਦਾ ਹੈ। ਕੰਗ ਨੇ ਕਿਹਾ ਕਿ ਅਸਲ ਵਿੱਚ ਕਾਂਗਰਸੀ ਆਗੂਆਂ ਦੇ ਨਸ਼ਾ ਤਸਕਰਾਂ ਨਾਲ ਸਬੰਧ ਹਨ। ਉਸ ਦੀ ਸਰਕਾਰ ਨੇ ਉਨ੍ਹਾਂ ਨੂੰ ਸਰਕਾਰੀ ਸੁਰੱਖਿਆ ਦਿੱਤੀ। ਇਸ ਲਈ ਕਾਂਗਰਸ ਨਹੀਂ ਚਾਹੁੰਦੀ ਕਿ ਡਰੱਗ ਮਾਫੀਆ ਖਿਲਾਫ ਕਾਰਵਾਈ ਹੋਵੇ। ਪਰ ਪੰਜਾਬ ਦੇ ਲੋਕ ਕਾਂਗਰਸ ਦੀ ਇਸ ਕਾਰਵਾਈ ਨੂੰ ਦੇਖ ਰਹੇ ਹਨ, ਉਹ ਇਸ ਦਾ ਜਵਾਬ ਦੇਣਗੇ।ਨਸ਼ਿਆਂ ਵਿਰੁੱਧ ਆਮ ਆਦਮੀ ਪਾਰਟੀ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਜਿੰਨੀ ਮਰਜ਼ੀ ਕੋਸ਼ਿਸ਼ ਕਰ ਲਵੇ, ਇਹ ਮੁਹਿੰਮ ਜਾਰੀ ਰਹੇਗੀ। ’ਆਪ’ ਸਰਕਾਰ ਪੰਜਾਬ ’ਚੋਂ ਨਸ਼ਾ ਖਤਮ ਕਰ ਕੇ ਹੀ ਰਹੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

spot_img

Share post:

Popular

More like this
Related

मुख्यमंत्री ने सभी विभागों को अपने 5 साल का रोडमैप एआई टूल पर अपलोड करने के दिए निर्देश

👉मुख्यमंत्री ने हरियाणा विजन-2047 के तहत पुलिस हाउसिंग कॉरपोरेशन...

मुख्यमंत्री ने मार्च 2027 तक 12 फुट की हर सड़क को 18 फुट चौड़ा करने के निर्देश दिए

👉मुख्यमंत्री श्री नायब सिंह सैनी ने हरियाणा विजन-2047 के...

प्रदेश में सभी पात्र परिवारों को दी जाएगी आवास सुविधा: मुख्यमंत्री

👉मुख्यमंत्री श्री नायब सिंह सैनी ने हरियाणा विजन-2047 के...