Tuesday, February 3, 2026

Bikram Majithia ਦੀਆਂ ਮੁਸ਼ਕਿਲਾਂ ਵਧੀਆਂ; Drug Case ’ਚ ਸੁਪਰੀਮ ਕੋਰਟ ਵੱਲੋਂ ਸਿੱਟ ਅੱਗੇ ਪੇਸ਼ ਹੋਣ ਦੇ ਹੁਕਮ

Date:

spot_img

Delhi News:ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠਿਆ ਦੀਆਂ ਮੁਸ਼ਕਿਲਾਂ ਵਧਦੀਆਂ ਦਿਖ਼ਾਈ ਦੇ ਰਹੀਆਂ ਹਨ ਕਿਉਂਕਿ ਦੇਸ ਦੀ ਸਰਬਉੱਚ ਅਦਾਲਤ ਨੇ ਇਸ ਕੇਸ ਦੀ ਸੁਣਵਾਈ ਦੌਰਾਨ ਸਾਬਕਾ ਮੰਤਰੀ ਨੂੰ ਅਗਲੀ 17 ਮਾਰਚ ਨੂੰ 11 ਵਜੇਂ ਪੰਜਾਬ ਪੁਲਿਸ ਦੇ ਪਟਿਆਲਾ ਦਫ਼ਤਰ ਵਿਖੇ ਵਿਸੇਸ ਜਾਂਚ ਟੀਮ ਅੱਗੇ ਪੇਸ਼ ਹੋਣ ਲਈ ਕਿਹਾ ਹੈ। ਗੱਲ ਇੱਥੇ ਖ਼ਤਮ ਨਹੀਂ ਹੋਣੀ, ਬਲਕਿ Justices J.K. Maheshwari and Aravind Kumar ਦੇ ਦੋਹਰੇ ਬੈਂਚ ਨੇ ਇਹ ਵੀ ਹੁਕਮ ਦਿੱਤੇ ਹਨ ਕਿ ਜੇਕਰ 17 ਮਾਰਚ ਨੂੰ ਸਿੱਟ ਅਧਿਕਾਰੀ ਸੰਤੁਸ਼ਟ ਨਹੀਂ ਹੋਣਗੇ ਤਾਂ ਮੁੜ 18 ਮਾਰਚ ਨੂੰ ਵੀ ਪੇਸ਼ ਹੋਣ ਲਈ ਸੱਦ ਸਕਦੇ ਹਨ।

ਇਹ ਵੀ ਪੜ੍ਹੋ Big News: ਸਰਕਾਰ ਨੇ ਤਹਿਸੀਲਦਾਰਾਂ ਦੀ ਥਾਂ ਇੰਨਾਂ ਅਫ਼ਸਰਾਂ ਨੂੰ ਦਿੱਤੀਆਂ ਰਜਿਸਟਰੀ ਦੀਆਂ ਪਾਵਰਾਂ

ਜਿਕਰਯੋਗ ਹੈ ਕਿ ਪੰਜਾਬ ਸਰਕਾਰ ਬਿਕਰਮ ਮਜੀਠਿਆ ਦੀ ਜਮਾਨਤ ਰੱਦ ਕਰਵਾਉਣ ਦੇ ਲਈ ਕਾਨੂੰਨੀ ਲੜਾਈ ਲੜ ਰਹੀ ਹੈ ਤੇ ਇਸੇ ਪਿਟੀਸ਼ਨ ’ਤੇ ਸੁਣਵਾਈ ਦੌਰਾਨ ਇਹ ਫੈਸਲਾ ਸਰਬ ਉਚ ਅਦਾਲਤ ਵੱਲੋਂ ਦਿੱਤਾ ਗਿਆ ਹੈ। ਦਸਣਾ ਬਣਦਾ ਹੈ ਕਿ ਅਕਾਲੀ ਸਰਕਾਰ ਦੌਰਾਨ ਮੰਤਰੀ ਹੁੰਦੇ ਹੋਏ ਇੱਕ ਬਦਨਾਮ ਡਰੱਗ ਤਸਕਰ ਭੋਲਾ ਵੱਲੋਂ ਨਸ਼ਾ ਤਸਕਰੀ ਦੇ ਮਾਮਲੇ ਵਿਚ ਬਿਕਰਮ ਸਿੰਘ ਮਜੀਠਿਆ ਦਾ ਨਾਮ ਲਿਆ ਗਿਆ ਸੀ। ਜਿਸਤੋਂ ਬਾਅਦ ਇਸਦੀ ਜਾਂਚ ਖੁੱਲੀ ਤੇ ਕਾਂਗਰਸ ਦੀ ਚੰਨੀ ਸਰਕਾਰ ਦੌਰਾਨ ਸੁਖਜਿੰਦਰ ਸਿੰਘ ਰੰਧਾਵਾ ਦੇ ਗ੍ਰਹਿ ਮੰਤਰੀ ਹੁੰਦਿਆਂ ਮਜੀਠਿਆ ਵਿਰੁਧ ਪਰਚਾ ਦਰਜ਼ ਕੀਤਾ ਗਿਆ ਸੀ। ਇਸਤੋਂ ਬਾਅਦ ਉਹ ਕਈ ਮਹੀਨੇ ਜੇਲ੍ਹ ਵਿਚ ਬੰਦ ਰਹੇ। ਇਸਤੋਂ ਇਲਾਵਾ ਈਡੀ ਵੱਲੋਂ ਵੀ ਮਨੀ ਲਾਂਡਰਿੰਗ ਨਾਲ ਸਬੰਧਤ ਪਹਿਲੂਆਂ ਦੀ ਤਫ਼ਤੀਸ ਕੀਤੀ ਗਈ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

Share post:

spot_img

Popular

More like this
Related

Bathinda ‘ਚ ਨੌਜਵਾਨ ਇੰਸਪੈਕਟਰ ਨੇ ਗੋ+ਲੀ ਮਾਰ ਕੇ ਕੀਤੀ ਖੁਦ+ਕਸ਼ੀ; ਇਹ ਸਨ ਕਾਰਨ

Bathinda News: Bathinda ਸ਼ਹਿਰ 'ਚ ਵਾਪਰੀ ਇੱਕ ਦੁਖਦਾਈ ਘਟਨਾ...