ਨਵੇਂ ਸਿਰਿਓ ਹੋਵੇਗੀ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ;ਨਿਗਰਾਨ ਕਮੇਟੀ ਨੇ ਕੀਤਾ ਐਲਾਨ

0
257
ਨਿਗਰਾਨ ਕਮੇਟੀ ਦੀ ਪਿਛਲੇ ਦਿਨੀਂ ਹੋਈ ਇੱਕ ਮੀਟਿੰਗ ਦੀ ਫ਼ਾਈਲ ਫ਼ੋਟੋ।
ਨਿਗਰਾਨ ਕਮੇਟੀ ਦੀ ਪਿਛਲੇ ਦਿਨੀਂ ਹੋਈ ਇੱਕ ਮੀਟਿੰਗ ਦੀ ਫ਼ਾਈਲ ਫ਼ੋਟੋ।
+1

👉18 ਮਾਰਚ ਤੋਂ ਸ਼ੁਰੂ ਹੋਵੇਗੀ ਭਰਤੀ ਮੁਹਿੰਮ, 6 ਮਹੀਨਿਆਂ ਤੱਕ ਜਾਰੀ ਰਹੇਗੀ
Amritsar News: ਸਿਆਸੀ ਅਤੇ ਧਾਰਮਿਕ ਮਾਮਲਿਆਂ ਵਿਚ ਬੁਰੀ ਤਰ੍ਹਾਂ ਘਿਰੀ ਸ਼੍ਰੋਮਣੀ ਅਕਾਲੀ ਦਲ ਲੀਡਰਸ਼ਿਪ ਨੂੰ ਵੱਡਾ ਝਟਕਾ ਦਿੰਦਿਆਂ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਨਿਗਰਾਨ ਕਮੇਟੀ ਨੇ ਹੁਣ ਨਵੇਂ ਸਿਰਿਓ ਭਰਤੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਅੱਜ ਮੰਗਲਵਾਰ ਨੂੰ ਇੱਥੇ ਨਿਗਰਾਨ ਕਮੇਟੀ ਦੇ ਪੰਜ ਮੈਂਬਰਾਂ ਦੀ ਹੋਈ ਮੀਟਿੰਗ ਵਿਚ ਆਗਾਮੀ 18 ਮਾਰਚ ਤੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਅਕਾਲੀ ਦਲ ਲਈ ਨਵੀਂ ਭਰਤੀ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ। ਇਹ ਭਰਤੀ 6 ਮਹੀਨਿਆਂ ਤੱਕ ਚੱਲੇਗੀ ਤੇ ਇਸਦੇ ਲਈ ਬਕਾਇਦਾ ਪਰਚੀਆਂ ਜਾਰੀ ਕਰ ਦਿੱਤੀਆਂ ਹਨ।

ਇਹ ਵੀ ਪੜ੍ਹੋ Bikram Majithia ਦੀਆਂ ਮੁਸ਼ਕਿਲਾਂ ਵਧੀਆਂ; Drug Case ’ਚ ਸੁਪਰੀਮ ਕੋਰਟ ਵੱਲੋਂ ਸਿੱਟ ਅੱਗੇ ਪੇਸ਼ ਹੋਣ ਦੇ ਹੁਕਮ

ਮੀਟਿੰਗ ਤੋਂ ਬਾਅਦ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਨਿਗਰਾਨ ਕਮੇਟੀ ਦੇ ਮੈਂਬਰਾਂ ਗੁਰਪ੍ਰਤਾਪ ਸਿੰਘ ਵਡਾਲਾ ਤੇ ਮਨਪ੍ਰੀਤ ਸਿੰਘ ਇਆਲੀ ਨੇ ਦਸਿਆ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ‘ਤੇ ਪਹਿਰਾਂ ਦੇਣ ਲਈ ਸਰਬਸੰਮਤੀ ਨਾਲ ਇਹ ਫੈਸਲਾ ਲਿਆ ਗਿਆ। ਉਨ੍ਹਾਂ ਇਸ ਭਰਤੀ ਲਈ ਸਾਰੀਆਂ ਸਿੱਖ ਸੰਗਤਾਂ, ਸ਼੍ਰੋਮਣੀ ਅਕਾਲੀ ਦਲਾਂ, ਧਾਰਮਿਕ ਸੰਸਥਾਵਾਂ, ਸਿੰਘ ਸਭਾਵਾਂ , ਦਲ ਪੰਥ, ਟਕਸਾਲਾਂ ਤੇ ਚੀਫ ਖਾਲਸਾ ਦੀਵਾਨ, ਮਿਸਨਰੀ ਸੁਸਾਇਟੀਆਂ, ਗੁਰੂ ਗੋਬਿੰਦ ਸਿੰਘ ਸਟਡੀ ਸਰਕਲ ਸਹਿਤ ਸਮੂਹ ਪੰਥਕ ਧਿਰਾਂ ਨੂੰ ਵੱਧ ਚੜ ਕੇ ਸਹਿਯੋਗ ਦੀ ਅਪੀਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਨੂੰ ਤਕੜਾ ਕਰਨ ਦੀ ਅਪੀਲ ਕੀਤੀ। ਕਮੇਟੀ ਮੈਂਬਰਾਂ ਨੇ ਇਹ ਵੀ ਭਰੋਸਾ ਦਿਵਾਇਆ ਕਿ ਅਕਾਲੀ ਦਲ ਸਹਿਤ ਸਮੂਹ ਪੰਥਕ ਸੰਸਥਾਵਾਂ ਜਿਵੇਂ ਸ਼੍ਰੀ ਅਕਾਲ ਤਖ਼ਤ ਸਾਹਿਬ ਤੇ ਸ਼੍ਰੋਮਣੀ ਕਮੇਟੀ ਆਦਿ ਦੀ ਦੁਬਾਰਾ ਪੁਨਰ ਸੁਰਜੀਤੀ ਵੱਲ ਲਿਜਾਣ ਦੇ ਲਈ ਪੂਰੀ ਸਿਦਕਦਿਲੀ ਨਾਲ ਬਿਨਾਂ ਕਿਸੇ ਪੱਖਪਾਤ ਜਾਂ ਭੇਦਭਾਵ ਤੋਂ ਆਪਣੀ ਜਿੰਮੇਵਾਰੀ ਨਿਭਾਵਾਂਗੇ।

ਇਹ ਵੀ ਪੜ੍ਹੋ Big News: ਸਰਕਾਰ ਨੇ ਤਹਿਸੀਲਦਾਰਾਂ ਦੀ ਥਾਂ ਇੰਨਾਂ ਅਫ਼ਸਰਾਂ ਨੂੰ ਦਿੱਤੀਆਂ ਰਜਿਸਟਰੀ ਦੀਆਂ ਪਾਵਰਾਂ

ਇਸਤੋਂ ਇਲਾਵਾ ਨੌਜਵਾਨਾਂ ਦੀ ਲੀਡਰਸ਼ਿਪ ਉਭਰਾਨ ਲਈ ਕਮੇਟੀ ਮੈਂਬਰਾਂ ਨੇ ਨੌਜਵਾਨਾਂ ਨੂੰ ਵੀ ਅੱਗੇ ਆਉਣ ਦੀ ਅਪੀਲ ਕੀਤੀ। ਉਨ੍ਹਾਂ ਇਸ ਗੱਲ ’ਤੇ ਵੀ ਅਫ਼ਸੋਸ ਜਾਹਰ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਦਾ ਹੁਕਮ ਮੰਨ ਕੇ ਪਹਿਲੇਂ ਦਿਨ ਤੋਂ ਹੀ ਇਸ ਕਮੇਟੀ ਰਾਹੀਂ ਭਰਤੀ ਕਰਨੀ ਚਾਹੀਦੀ ਸੀ। ਉਨ੍ਹਾਂ ਕਿਹਾ ਕਿ ਪੰਥਕ ਏਕੇ ਲਈ ਉਹ ਅਕਾਲੀ ਦਲ ਦੇ ਕਾਰਜ਼ਕਾਰੀ ਪ੍ਰਧਾਨ ਭੂੰਦੜ ਸਾਹਿਬ ਦੇ ਘਰ ਗਏ ਪਰ ਉਥੋਂ ਵੀ ਸਾਨੂੰ ਨਿਰਾਸ਼ਾ ਮਿਲੀ । ਕਮੇਟੀ ਮੈਂਬਰਾਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਵੀ ਚੰਗੀ ਸਖ਼ਸੀਅਤ ਦਸਦਿਆਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਮੁਤਾਬਕ ਕਮੇਟੀ ਨਾਲ ਖੜਣ ਦਾ ਸੱਦਾ ਦਿੱਤਾ। ਕਮੇਟੀ ਮੈਂਬਰਾਂ ਨੇ ਇਹ ਵੀ ਵਿਸਵਾਸ ਦਿਵਾਇਆ ਕਿ ਅਕਾਲੀ ਦਲ ਲਈ ਸ਼ੁਰੂ ਹੋਣ ਵਾਲੀ ਇਹ ਭਰਤੀ ਪੂਰੇ ਪਾਰਦਰਸ਼ੀ ਢੰਗ ਨਾਲ ਹੋਵੇਗੀ, ਜਿਸਦੇ ਵਿਚ ਮੈਂਬਰ ਦਾ ਆਧਾਰ ਕਾਰਡ ਤੇ ਫ਼ੋਨ ਨੰਬਰ ਵੀ ਨਾਲ ਲੱਗੇਗਾ। ਉਨ੍ਹਾਂ ਕਿਹਾ ਕਿ ਸਾਡੀ ਟੀਮ ਪਿੰਡ ਪਿੰਡ, ਸ਼ਹਿਰ ਸ਼ਹਿਰ ਜਾ ਕੇ ਭਰਤੀ ਮੁਹਿੰਮ ਲਈ ਲੋਕਾਂ ਨੂੰ ਜਾਗਰੂਕ ਕਰੇਗੀ ਤੇ ਸਹਿਯੋਗ ਮੰਗੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

+1

LEAVE A REPLY

Please enter your comment!
Please enter your name here