ਨਸ਼ਿਆਂ ਦੇ ਕਾਰੋਬਾਰ ’ਚ ਲੱਗੇ ਪਿਊ-ਪੁੱਤ ਦੀ ਜੋੜੀ ਨੂੰ ਪੰਜਾਬ ਪੁਲਿਸ ਨੇ ਕੀਤਾ ਗ੍ਰਿਫਤਾਰ

Date:

spot_img

👉ਵੱਡੇ ਪੱਧਰ ’ਤੇ ਚਲਾਉਂਦੇ ਸਨ ਨਸ਼ਿਆਂ ਦਾ ਕਾਰੋਬਾਰ; 1 ਲੱਖ ਰੁਪਏ ਦੀ ਡਰੱਗ ਮਨੀ, ਦੋ ਹਥਿਆਰ ਬਰਾਮਦ
Amritsar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਚੱਲ ਰਹੀ ‘ਯੁੱਧ ਨਸ਼ਿਆਂ ਦੇ ਵਿਰੁੱਧ’ ਮੁਹਿੰਮ ਤਹਿਤ ਇੱਕ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਵਿਅਕਤੀ ਅਤੇ ਉਸਦੇ ਪੁੱਤਰ, ਜੋ ਨਸ਼ਿਆਂ ਦੇ ਕਾਰੋਬਾਰ ਵਿੱਚ ਵੱਡੀ ਮੱਛੀ ਮੰਨੇ ਜਾਂਦੇ ਹਨ, ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਮੋਲਕ ਸਿੰਘ ਅਤੇ ਉਸਦੇ ਪੁੱਤਰ ਮਹਾਂਬੀਰ ਸਿੰਘ ਵਜੋਂ ਹੋਈ ਹੈ, ਦੋਵੇਂ ਤਰਨਤਾਰਨ ਦੇ ਪਿੰਡ ਠੱਠਾ ਦੇ ਵਸਨੀਕ ਹਨ।

ਇਹ ਵੀ ਪੜ੍ਹੋ Punjab Govt ਦਾ ਹੜਤਾਲੀ ਤਹਿਸੀਲਦਾਰਾਂ ਵਿਰੁੱਧ ਵੱਡਾ Action, 14 ਮੁਅੱਤਲ 

ਪੁਲਿਸ ਟੀਮਾਂ ਨੇ ਦੋਸ਼ੀਆਂ ਦੇ ਕਬਜ਼ੇ ਚੋਂ 1 ਲੱਖ ਰੁਪਏ ਦੀ ਡਰੱਗ ਮਨੀ , ਇੱਕ ਜਾਅਲੀ ਅਸਲਾ ਲਾਇਸੈਂਸ, ਦੋ ਹਥਿਆਰ – ਇੱਕ .30 ਬੋਰ ਪਿਸਤੌਲ ਸਮੇਤ ਦੋ ਮੈਗਜ਼ੀਨ ਅਤੇ 15 ਜ਼ਿੰਦਾ ਕਾਰਤੂਸ ਅਤੇ ਇੱਕ .306 ਸਿੰਗਲ ਬੈਰਲ ਸਪਰਿੰਗਫੀਲਡ ਰਾਈਫਲ ਸਮੇਤ ਪੰਜ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਉਨ੍ਹਾਂ ਦੀ ਟੋਇਟਾ ਕੋਰੋਲਾ ਕਾਰ ਨੂੰ ਵੀ ਜ਼ਬਤ ਕਰ ਲਿਆ ਗਿਆ ਹੈ। ਇਹ ਕਾਰਵਾਈ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਐਨਡੀਪੀਐਸ ਐਕਟ ਦੀ ਧਾਰਾ 21 ਸੀ, 23, 271 ਅਤੇ 29 ਅਤੇ ਆਈਪੀਸੀ ਦੀ ਧਾਰਾ 212 ਅਤੇ 216 ਅਧੀਨ 20/01/2024 ਨੂੰ ਦਰਜ ਐਫਆਈਆਰ ਨੰਬਰ 15 ਵਿੱਚ ਇਨ੍ਹਾਂ ਦੋਵਾਂ ਮੁਲਜ਼ਮਾਂ ਨੂੰ ਨਾਮਜ਼ਦ ਕੀਤੇ ਜਾਣ ਤੋਂ ਇੱਕ ਸਾਲ ਨਾਲੋਂ ਥੋੜ੍ਹੇ ਵੱਧ ਸਮੇਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ।

ਇਹ ਵੀ ਪੜ੍ਹੋ Vigilance ਨੇ ਇੱਕ ਹੋਰ ਪਟਵਾਰੀ 20,000 ਰੁਪਏ ਰਿਸ਼ਵਤ ਲੈਂਦਾ ਕਰਿੰਦੇ ਸਹਿਤ ਚੁੱਕਿਆ

ਦੱਸਣਯੋਗ ਹੈ ਕਿ,ਇਸ ਮਾਮਲੇ ਵਿੱਚ ਪੁਲਿਸ ਵੱਲੋਂ ਸੱਤ ਮੁਲਜ਼ਮਾਂ, ਜਿਨ੍ਹਾਂ ਵਿੱਚ ਦੋ ਭਰਾ,ਮਨਜੀਤ ਸਿੰਘ ਉਰਫ ਮੰਨਾ ਅਤੇ ਲਵਜੀਤ ਸਿੰਘ ਉਰਫ ਲਵ ਉਰਫ ਲਾਭ – ਜਿਨ੍ਹਾਂ ਨੂੰ ਵੀ ਵੱਡੀਆਂ ਮੱਛੀਆਂ ਮੰਨਿਆ ਜਾਂਦਾ ਸੀ – ਸ਼ਾਮਲ ਹਨ, ਨੂੰ 3 ਕਿਲੋਗ੍ਰਾਮ ਹੈਰੋਇਨ, 5 ਲੱਖ ਰੁਪਏ ਦੀ ਡਰੱਗ ਮਨੀ ਅਤੇ ਅਪਰਾਧ ਵਿੱਚ ਵਰਤੇ ਗਏ ਵਾਹਨਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਦੋਵੇਂ ਮੁਲਜ਼ਮ ਭਰਾ 2015 ਤੋਂ ਫਰਾਰ ਸਨ ਅਤੇ ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀਆਰਆਈ) ਮੁੰਬਈ ਵੱਲੋਂ 260 ਕਿਲੋਗ੍ਰਾਮ ਹੈਰੋਇਨ ਅਤੇ ਦਿੱਲੀ ਸਪੈਸ਼ਲ ਸੈੱਲ ਵੱਲੋਂ 356 ਕਿਲੋਗ੍ਰਾਮ ਹੈਰੋਇਨ ਜ਼ਬਤ ਕਰਨ ਦੇ ਮਾਮਲੇ ਵਿੱਚ ਅਤਿ ਲੋੜੀਂਦੇ ਸਨ।ਦੋਸ਼ੀ ਅਮੋਲਕ 2019 ਵਿੱਚ ਜੇਲ੍ਹ ਤੋਂ ਬਾਹਰ ਆ ਗਿਆ ਸੀ, ਪਰ ਸਾਲਾਂ ਤੋਂ ਅਜਿਹੀਆਂ ਗੈਰਕਾਨੂੰਨੀ ਗਤੀਵਿਧੀਆਂ ਵਿੱਚ ਸਰਗਰਮ ਸੀ ਅਤੇ ਫਰਾਰ ਚੱਲ ਰਿਹਾ ਸੀ। ਉਨ੍ਹਾਂ ਦੱਸਿਆ ਕਿ ਉਸ ਵਿਰੁੱਧ ਸੂਬੇ ਭਰ ਵਿੱਚ ਐਨਡੀਪੀਐਸ ਅਤੇ ਅਸਲਾ ਐਕਟ ਤਹਿਤ 10 ਐਫਆਈਆਰਜ਼ ਦਰਜ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

spot_img

Share post:

Popular

More like this
Related

Mohali News: ਪਿਆਰ ‘ਚ ਅੰਨ੍ਹੇ ਆਸ਼ਕ ਨੇ ਕੀਤਾ ਪ੍ਰੇਮਿਕਾ ਦਾ ਕ.ਤ.ਲ..! ਵੀਡੀਓ ਵਾਇਰਲ

Mohali News: ਮੋਹਾਲੀ ਦੇ ਫੇਜ਼-11 ਇਲਾਕੇ ਵਿੱਚ ਇਕ ਨਿੱਜੀ...

Amritsar Police ਨੂੰ ਮਿਲੀ ਵੱਡੀ ਸਫਲਤਾ; 1 ਕਿੱਲੋ ਹੈਰੋਇਨ ਤੇ 5 ਪਿਸਤੌਲਾਂ ਸਮੇਤ ਅੱਧੀ ਦਰਜਨ ਕਾਬੂ

Amritsar News: Amritsar Police; ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਵੱਡੀ...

मुख्यमंत्री ने सभी विभागों को अपने 5 साल का रोडमैप एआई टूल पर अपलोड करने के दिए निर्देश

👉मुख्यमंत्री ने हरियाणा विजन-2047 के तहत पुलिस हाउसिंग कॉरपोरेशन...