ਰਾਮਦਿੱਤਾ ਚੌਂਕ, ਭੈਣੀਬਾਘਾ ਚੌਂਕ ਅਤੇ ਮਾਨਸਾ ਕੈਂਚੀਆਂ ਚੌਂਕ ਉਤੇ ਬਨਣਗੇ ਫਲਾਈਓਵਰ
Mansa News:ਮਾਨਸਾ ਵਿੱਚ ਟਰੈਫਿਕ ਨੂੰ ਸੁਚਾਰੂ ਕਰਨ ਅਤੇ ਸੜਕੀ ਸਫ਼ਰ ਨੂੰ ਸੁਰੱਖਿਅਤ ਅਤੇ ਸੁਖਾਲਾ ਬਨਾਉਣ ਲਈ ਪੰਜਾਬ ਸਰਕਾਰ ਵਲੋਂ ਕੀਤੀ ਜਾ ਰਹੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ ਹੈ। ਜਿਸ ਸਦਕਾ ਮਾਨਸਾ ਦੇ ਰਮਦਿੱਤਾ ਚੌਂਕ, ਭੈਣੀ ਬਾਘਾ ਚੌਂਕ ਅਤੇ ਮਾਨਸਾ ਕੈਂਚੀਆਂ ਚੌਂਕ ਉਪਰ ਫਲਾਈਓਵਰ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਭੇਜੀ ਗਈ ਤਜਵੀਜ਼ ਨੂੰ ਭਾਰਤ ਸਰਕਾਰ ਵੱਲੋਂ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਅੱਜ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ. ਮਾਨਸਾ ਕਾਲਾ ਰਾਮ ਕਾਂਸਲ ਵੀ ਮੌਜੂਦ ਸਨ।
ਇਹ ਵੀ ਪੜ੍ਹੋ ਨਸ਼ਿਆਂ ਦੇ ਕਾਰੋਬਾਰ ’ਚ ਲੱਗੇ ਪਿਊ-ਪੁੱਤ ਦੀ ਜੋੜੀ ਨੂੰ ਪੰਜਾਬ ਪੁਲਿਸ ਨੇ ਕੀਤਾ ਗ੍ਰਿਫਤਾਰ
ਉਨ੍ਹਾਂ ਦੱਸਿਆ ਕਿ ਇਨ੍ਹਾਂ ਫਲਾਈਓਵਰ ਦੇ ਬਨਣ ਨਾਲ ਜਿੱਥੇ ਹਾਦਸਿਆਂ ਨੂੰ ਠੱਲ੍ਹ ਪਵੇਗੀ ਉਥੇ ਨਾਲ ਹੀ ਆਵਾਜਾਈ ਵੀ ਸੁਖਾਲੀ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਰਮਦਿੱਤਾ ਚੌਂਕ ਲਈ ਕੇਂਦਰ ਸਰਕਾਰ ਵੱਲੋਂ 27.86 ਕਰੋੜ ਰੁਪਏ ਅਤੇ ਭੈਣੀਬਾਘਾ ਚੌਂਕ ਅਤੇ ਮਾਨਸਾ ਕੈਂਚੀਆਂ ਚੌਂਕ ਲਈ 78.38 ਕਰੋੜ ਰੁਪਏ ਦੀ ਤਕਨੀਕੀ ਅਤੇ ਪ੍ਰਬਧਕੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪ੍ਰੋਜੈਕਟਾਂ ਉਤੇ ਬਹੁਤ ਜਲਦ ਕੰਮ ਸ਼ੁਰੂ ਹੋ ਜਾਵੇਗਾ।ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਹਦਾਇਤ ਕਰਦਿਆਂ ਕਿਹਾ ਕਿ ਸੜਕਾਂ ’ਤੇ ਦੁਰਘਟਨਾਵਾਂ ਕਾਰਨ ਕਈ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਹਨ, ਇਸ ਲਈ ਸੜਕੀ ਸੁਰੱਖਿਆ ਇੱਕ ਅਹਿਮ ਮੁੱਦਾ ਹੈ ਅਤੇ ਸਾਨੂੰ ਸਭ ਨੂੰ ਇਸ ਸਬੰਧੀ ਸੁਚੇਤ ਹੋ ਕੇ ਕੰਮ ਕਰਨ ਦੀ ਜ਼ਰੂਰਤ ਹੈ।
ਇਹ ਵੀ ਪੜ੍ਹੋ Punjab Govt ਦਾ ਹੜਤਾਲੀ ਤਹਿਸੀਲਦਾਰਾਂ ਵਿਰੁੱਧ ਵੱਡਾ Action, 14 ਮੁਅੱਤਲ
ਉਨ੍ਹਾਂ ਕਿਹਾ ਕਿ ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਲਈ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਜਾਵੇ ਅਤੇ ਸਕੂਲੀ ਬੱਸਾਂ ਵਿੱਚ ਲਾਜ਼ਮੀ ਸਾਧਨ ਮੌਜੂਦ ਹੋਣੇ ਯਕੀਨੀ ਬਣਾਏ ਜਾਣ। ਇਸ ਮੌਕੇ ਏ.ਡੀ.ਟੀ.ਓ. ਕਰਨਬੀਰ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਮਦਨ ਲਾਲ ਕਟਾਰੀਆ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਡਾ. ਪਰਮਜੀਤ ਸਿੰਘ, ਟਰੈਫਿਕ ਇੰਚਾਰਜ ਭਗਵੰਤ ਸਿੰਘ ਅਤੇ ਸੁਰੇਸ਼ ਕੁਮਾਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਮਾਨਸਾ ’ਚ ਤਿੰਨ ਫਲਾਈਓਵਰ ਬਨਾਉਣ ਨੂੰ ਕੇਂਦਰ ਸਰਕਾਰ ਵੱਲੋਂ ਪ੍ਰਵਾਨਗੀ : ਡਿਪਟੀ ਕਮਿਸ਼ਨਰ"