ਪੰਜਾਬ ਪੁਲਿਸ ਨੇ ਅਮਰੀਕਾ-ਅਧਾਰਤ ਸਮਗਲਰ ਜਸਮੀਤ ਲੱਕੀ ਵੱਲੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਨੈੱਟਵਰਕ ਦਾ ਕੀਤਾ ਪਰਦਾਫਾਸ਼ ; 23 ਕਿਲੋ ਹੈਰੋਇਨ ਬਰਾਮਦ

Date:

spot_img

👉ਖੇਪ ਹਾਸਲ ਕਰਨ ਵਾਲਾ ਦੋਸ਼ੀ ਕੇਸ ਵਿੱਚ ਨਾਮਜ਼ਦ, ਪੁਲਿਸ ਟੀਮਾਂ ਵੱਲੋਂ ਦੋਸ਼ੀ ਨੂੰ ਫੜਨ ਲਈ ਸਰਗਰਮੀ ਨਾਲ ਕੀਤੀ ਜਾ ਰਹੀ ਕੋਸ਼ਿਸ਼ :ਡੀਜੀਪੀ ਗੌਰਵ ਯਾਦਵ

Amritsar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ‘ਯੁੱਧ ਨਸ਼ਿਆ ਦੇ ਵਿਰੁੱਧ’ ਮੁਹਿੰਮ ਦੌਰਾਨ ਸਰਹੱਦ ਪਾਰੋਂ ਕੀਤੀ ਜਾ ਰਹੀ ਤਸਕਰੀ ਨੂੰ ਵੱਡਾ ਝਟਕਾ ਦਿੰਦੇ ਹੋਏ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਜੰਡਿਆਲਾ ਦੇ ਪਿੰਡ ਦੇਵੀ ਦਾਸਪੁਰਾ ਤੋਂ 23 ਕਿਲੋ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ।ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਇਹ ਖੇਪ ਅਮਰੀਕਾ ਸਥਿਤ ਤਸਕਰ ਜਸਮੀਤ ਸਿੰਘ ਉਰਫ਼ ਲੱਕੀ ਦੁਆਰਾ ਚਲਾਏ ਜਾ ਰਹੇ ਤਸਕਰੀ ਨੈੱਟਵਰਕ ਨਾਲ ਸਬੰਧਤ ਹੈ।ਇਸ ਮਾਮਲੇ ਵਿੱਚ, ਖੇਪ ਪ੍ਰਾਪਤ ਕਰਨ ਵਾਲੇ, ਪਿੰਡ ਦੇਵੀ ਦਾਸਪੁਰਾ ਦੇ ਮੁਲਜ਼ਮ ਸਾਹਿਲਪ੍ਰੀਤ ਸਿੰਘ ਉਰਫ਼ ‘ਕਰਨ’ ਨੂੰ ਨਾਮਜ਼ਦ ਕੀਤਾ ਗਿਆ ਹੈ।

ਇਹ ਵੀ ਪੜ੍ਹੋ ਮੋਗਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ; 2 ਕਿਲੋ 500 ਗ੍ਰਾਮ ਹੈਰੋਇਨ,2 ਪਿਸਟਲ ਤੇ ਡਰੱਗ ਮਨੀ ਸਮੇਤ 2 ਗ੍ਰਿਫਤਾਰ 

ਉਨ੍ਹਾਂ ਕਿਹਾ ਕਿ ਕਈ ਪੁਲਿਸ ਟੀਮਾਂ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ।ਡੀਜੀਪੀ ਨੇ ਕਿਹਾ ਕਿ ਤਸਕਰੀ ਨੈੱਟਵਰਕ ਵਿੱਚ ਅਗਲੇਰੇ-ਪਿਛਲੇਰੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਬਾਰਡਰ ਰੇਂਜ ਸਤਿੰਦਰ ਸਿੰਘ, ਜੋ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ ਦੇ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ, ਨੇ ਕਿਹਾ ਕਿ ਪੁਲਿਸ ਟੀਮਾਂ ਨੂੰ ਨਾਕੇ ’ਤੇ ਪੁਖ਼ਤਾ ਇਤਲਾਹ ਮਿਲੀ ਸੀ ਕਿ ਮੁਲਜ਼ਮ ਸਾਹਿਲਪ੍ਰੀਤ ਸਿੰਘ ਉਰਫ਼ ਕਰਨ ਨੇ ਸਰਹੱਦ ਪਾਰੋਂ ਹੈਰੋਇਨ ਦੀ ਇੱਕ ਖੇਪ ਪ੍ਰਾਪਤ ਕੀਤੀ ਹੈ।ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਪੁਲਿਸ ਸਟੇਸ਼ਨ ਜੰਡਿਆਲਾ ਦੀਆਂ ਟੀਮਾਂ ਨੇ ਇੱਕ ਖੁਫੀਆ ਕਾਰਵਾਈ ਤਹਿਤ ਪਿੰਡ ਦੇਵੀ ਦਾਸਪੁਰਾ ਵਿਖੇ ਦੱਸੀ ਥਾਂ ਤੋਂ ਇੱਕ ਬੋਰੀ ਵਿੱਚ ਲੁਕਾ ਕੇ ਰੱਖੇ ਹੈਰੋਇਨ ਦੇ 23 ਪੈਕੇਟ (ਪ੍ਰਤੀ 1 ਕਿੱਲੋ), ਬਰਾਮਦ ਕੀਤੇ।

ਇਹ ਵੀ ਪੜ੍ਹੋ ਨਸ਼ਿਆਂ ਦੇ ਕਾਰੋਬਾਰ ’ਚ ਲੱਗੇ ਪਿਊ-ਪੁੱਤ ਦੀ ਜੋੜੀ ਨੂੰ ਪੰਜਾਬ ਪੁਲਿਸ ਨੇ ਕੀਤਾ ਗ੍ਰਿਫਤਾਰ 

ਉਨ੍ਹਾਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਸਾਹਿਲਪ੍ਰੀਤ ਅਮਰੀਕਾ ਸਥਿਤ ਤਸਕਰ ਜਸਮੀਤ ਸਿੰਘ ਉਰਫ ਲੱਕੀ, ਜਿਸਨੇ ਖੇਪ ਦਾ ਪ੍ਰਬੰਧ ਕੀਤਾ ਸੀ, ਦੇ ਸਿੱਧੇ ਸੰਪਰਕ ਵਿੱਚ ਸੀ। ਜਾਣਕਾਰੀ ਅਨੁਸਾਰ, ਜਸਮੀਤ ਸਿੰਘ ਉਰਫ ਲੱਕੀ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਸ ਵਿਰੁੱਧ ਅਸਲਾ ਐਕਟ ਅਤੇ ਇਰਾਦਾ ਕਤਲ ਨਾਲ ਸਬੰਧਤ ਮਾਮਲੇ ਦਰਜ ਹਨ।
ਡੀਆਈਜੀ ਨੇ ਕਿਹਾ ਕਿ ਪੁਲਿਸ ਟੀਮਾਂ ਦੋਸ਼ੀ ਸਾਹਿਲਪ੍ਰੀਤ ਉਰਫ ਕਰਨ ਨੂੰ ਫੜਨ ਲਈ ਭਾਲ ਕਰ ਰਹੀਆਂ ਹਨ।ਇਸ ਸਬੰਧ ਵਿੱਚ ਅੰਮ੍ਰਿਤਸਰ ਦਿਹਾਤੀ ਦੇ ਪੁਲਿਸ ਸਟੇਸ਼ਨ ਜੰਡਿਆਲਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21 ਸੀ ਦੇ ਤਹਿਤ ਐਫਆਈਆਰ 32 ਮਿਤੀ 4/3/2025 ਅਧੀਨ ਕੇਸ ਦਰਜ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

spot_img

Share post:

Popular

More like this
Related

CM Nayab Singh Saini की ‘गो ग्लोबल’ अप्रोच को मिली नई गति

👉एमडीएच के साथ हुआ करार, अब तंजानिया, केन्या सहित...

Sukhbir Singh Badal ਵੱਲੋਂ 55 ਵਿਧਾਨ ਸਭਾ ਹਲਕਿਆਂ ਦੀਆਂ ਇਸਤਰੀ ਅਕਾਲੀ ਦਲ ਦੀਆਂ ਹਲਕਾ ਪ੍ਰਧਾਨ ਨਿਯੁਕਤ

👉ਬਾਕੀ ਵਿੰਗਾਂ ਦੇ ਹਲਕਾਵਾਰ ਪ੍ਰਧਾਨਾਂ ਦਾ ਐਲਾਨ ਵੀ ਜਲਦੀ Punjab...

Bathinda Police ਵੱਲੋਂ 258 ਗਰਾਮ ਹੈਰੋਇਨ ਤੇ ਇੱਕ ਰਿਵਾਲਵਰ ਸਮੇਤ ਤਿੰਨ ਕਾਬੂ, ਕਾਰ ਵੀ ਹੋਈ ਬਰਾਮਦ

Bathinda News: Bathinda Police; ਗੌਰਵ ਯਾਦਵ ਡੀ.ਜੀ.ਪੀ, ਪੰਜਾਬ ਦੇ...