ਵਿਰੋਧੀ ਆਗੂ ਕੋਝੇ ਹਥਕੰਡਿਆਂ ਰਾਹੀਂ ਮੁੱਖ ਮੰਤਰੀ ਦੀ ਰਿਹਾਇਸ਼ ਉਤੇ ਕਬਜ਼ਾ ਕਰਨ ਲਈ ਤਰਲੋਮੱਛੀ ਹੋ ਰਹੇ ਨੇ: ਮੁੱਖ ਮੰਤਰੀ

Date:

spot_img

Chandigarh News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਆਗੂ ਮੁੱਖ ਮੰਤਰੀ ਦੀ ਰਿਹਾਇਸ਼ ਉਤੇ ਕਬਜ਼ਾ ਕਰਨ ਲਈ ਤਰਲੋਮੱਛੀ ਹੋ ਰਹੇ ਹਨ, ਜਿਸ ਲਈ ਉਹ ਕਈ ਤਰ੍ਹਾਂ ਦੇ ਹਥਕੰਡੇ ਵੀ ਵਰਤ ਰਹੇ ਹਨ।ਇੱਥੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਵਿਅੰਗ ਕੀਤਾ ਕਿ ਵਿਰੋਧੀ ਆਗੂ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਉਤੇ ਕਬਜ਼ਾ ਕਰਨ ਲਈ ਕਾਹਲੇ ਹਨ, ਜਿਸ ਲਈ ਉਹ ਵੱਖ-ਵੱਖ ਹਥਕੰਡੇ ਅਪਣਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਘਰ ਪੰਜਾਬ ਦੇ ਸਾਢੇ ਤਿੰਨ ਕਰੋੜ ਲੋਕਾਂ ਨਾਲ ਸਬੰਧਤ ਹੈ ਅਤੇ ਸਿਰਫ਼ ਲੋਕਾਂ ਦੁਆਰਾ ਚੁਣੇ ਗਏ ਵਿਅਕਤੀ ਨੂੰ ਹੀ ਉਨ੍ਹਾਂ ਦੀ ਸੇਵਾ ਕਰਨ ਅਤੇ ਇਸ ਘਰ ਵਿੱਚ ਰਹਿਣ ਦਾ ਮਾਣ ਹਾਸਲ ਹੁੰਦਾ ਹੈ।

ਇਹ ਵੀ ਪੜ੍ਹੋ ਨੌਜਵਾਨਾਂ ਨੂੰ 50 ਹਜ਼ਾਰ ਹੋਰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ-ਮੁੱਖ ਮੰਤਰੀ

ਇਕ ਮਿਸਾਲ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਮੰਨਣਾ ਹੈ ਕਿ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਉਸ ਦੀ ਜੱਦੀ ਜਗੀਰ ਹੈ ਕਿਉਂਕਿ ਇੱਥੇ ਉਸ ਦਾ ਦਾਦਾ ਇਕ ਵਾਰ ਮੁੱਖ ਮੰਤਰੀ ਵਜੋਂ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨਕਾਰੇ ਗਏ ਆਗੂਆਂ ਨੂੰ ਲੋਕ ਕਦੇ ਵੀ ਸਵੀਕਾਰ ਨਹੀਂ ਕਰਨਗੇ ਅਤੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਉਤੇ ਕਬਜ਼ਾ ਕਰਨ ਦੇ ਸੁਪਨੇ ਦੇਖਣ ਵਾਲਿਆਂ ਦੇ ਢਕਵੰਜ ਕਿਸੇ ਕੰਮ ਨਹੀਂ ਆਉਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੋਕਾਂ ਦਾ ਘਰ ਹੈ ਅਤੇ ਲੋਕ ਆਪਣੇ ਆਗੂਆਂ ਨੂੰ ਚੁਣ ਕੇ ਇੱਥੇ ਭੇਜਦੇ ਹਨ ਪਰ ਲੋਕ ਇਸ ਤਰ੍ਹਾਂ ਦੇ ਆਗੂਆਂ ਨੂੰ ਕਦੇ ਨਹੀਂ ਚੁਣਨਗੇ, ਜਿਨ੍ਹਾਂ ਦਾ ਲੋਕਾਂ ਨਾਲ ਕੋਈ ਸਰੋਕਾਰ ਨਹੀਂ ਹੈ।

ਇਹ ਵੀ ਪੜ੍ਹੋ ਤਹਿਸੀਲਦਾਰਾਂ ਦੇ ਰੋਸ਼ ਦੌਰਾਨ ਪੰਜਾਬ ਸਰਕਾਰ ਵੱਲੋਂ ਥੋਕ ’ਚ ਦੂਰ-ਦੁਰਾਡੇ ਤਬਾਦਲੇ

ਮੁੱਖ ਮੰਤਰੀ ਨੇ ਦੁਹਰਾਇਆ ਕਿ ਰਵਾਇਤੀ ਪਾਰਟੀਆਂ ਉਨ੍ਹਾਂ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਉਹ ਇਕ ਸਾਧਾਰਨ ਪਰਿਵਾਰ ਨਾਲ ਸਬੰਧ ਰੱਖਦੇ ਹਨ। ਉਨ੍ਹਾਂ ਕਿਹਾ ਕਿ ਇਹ ਸਿਆਸੀ ਆਗੂ ਮੰਨਦੇ ਹਨ ਕਿ ਉਨ੍ਹਾਂ ਕੋਲ ਸੱਤਾ ਵਿੱਚ ਰਹਿਣ ਦਾ ਦੈਬੀ ਹੱਕ ਹੈ, ਜਿਸ ਕਰ ਕੇ ਉਨ੍ਹਾਂ ਨੂੰ ਇਹ ਹਜ਼ਮ ਨਹੀਂ ਹੋ ਰਿਹਾ ਕਿ ਇਕ ਆਮ ਆਦਮੀ ਸੂਬੇ ਦਾ ਸ਼ਾਸਨ ਸ਼ਾਨਦਾਰ ਢੰਗ ਨਾਲ ਕਿਵੇਂ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਜ਼ਾਦੀ ਦੇ ਬਾਅਦ ਤੋਂ ਲੋਕਾਂ ਨੂੰ ਮੂਰਖ ਬਣਾ ਕੇ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਰੱਖਿਆ ਹੈ, ਜਿਸ ਕਾਰਨ ਲੋਕਾਂ ਨੇ ਇਨ੍ਹਾਂ ਨੂੰ ਸਿਆਸਤ ਤੋਂ ਬਾਹਰ ਕਰ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਇਹ ਇਕ ਸੱਚਾਈ ਹੈ ਕਿ ਇਹ ਕਾਨਵੈਂਟ ਦੇ ਪੜ੍ਹੇ-ਲਿਖੇ ਸਿਆਸੀ ਆਗੂ ਸੂਬੇ ਦੀਆਂ ਬੁਨਿਆਦੀ ਜ਼ਮੀਨੀ ਹਕੀਕਤਾਂ ਤੋਂ ਵੀ ਅਣਜਾਣ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

spot_img

Share post:

Popular

More like this
Related

मुख्यमंत्री ने सभी विभागों को अपने 5 साल का रोडमैप एआई टूल पर अपलोड करने के दिए निर्देश

👉मुख्यमंत्री ने हरियाणा विजन-2047 के तहत पुलिस हाउसिंग कॉरपोरेशन...

मुख्यमंत्री ने मार्च 2027 तक 12 फुट की हर सड़क को 18 फुट चौड़ा करने के निर्देश दिए

👉मुख्यमंत्री श्री नायब सिंह सैनी ने हरियाणा विजन-2047 के...

प्रदेश में सभी पात्र परिवारों को दी जाएगी आवास सुविधा: मुख्यमंत्री

👉मुख्यमंत्री श्री नायब सिंह सैनी ने हरियाणा विजन-2047 के...