20,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਵਿਜੀਲੈਂਸ ਵੱਲੋਂ ਕਾਬੂ,BDPO’ਤੇ ਵੀ ਕੇਸ ਦਰਜ

Date:

spot_img

SAS Nagar News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਅੱਜ ਬਲਾਕ ਕੁਰੜਾ, ਐਸ.ਏ.ਐਸ. ਨਗਰ ਵਿਖੇ ਤਾਇਨਾਤ ਪੰਚਾਇਤ ਸਕੱਤਰ ਅਵਨੀਤ ਸਿੰਘ ਬਾਜਵਾ ਨੂੰ 20,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਰਿਸ਼ਵਤਖੋਰੀ ਕੇਸ ਵਿੱਚ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ (ਬੀ.ਡੀ.ਪੀ.ਓ.) ਐਸ.ਏ.ਐਸ. ਨਗਰ ਧਨਵੰਤ ਸਿੰਘ ‘ਤੇ ਵੀ ਸਹਿ-ਦੋਸ਼ੀ ਵਜੋਂ ਕੇਸ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ ਤਹਿਸੀਲਦਾਰਾਂ ਦੇ ਰੋਸ਼ ਦੌਰਾਨ ਪੰਜਾਬ ਸਰਕਾਰ ਵੱਲੋਂ ਥੋਕ ’ਚ ਦੂਰ-ਦੁਰਾਡੇ ਤਬਾਦਲੇ

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਵਾਂ ਮੁਲਾਜ਼ਮਾਂ ਨੂੰ ਇੱਕ ਸਰਪੰਚ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਬੀ.ਡੀ.ਪੀ.ਓ. ਅਤੇ ਪੰਚਾਇਤ ਸਕੱਤਰ ਨੇ ਸਾਲ 2018-2023 ਤੱਕ ਗ੍ਰਾਮ ਪੰਚਾਇਤ ਵੱਲੋਂ ਕੀਤੇ ਵਿਕਾਸ ਕਾਰਜਾਂ ਲਈ ਵਰਤੀਆਂ ਗਈਆਂ ਗ੍ਰਾਂਟਾਂ ਸਬੰਧੀ ਵਰਤੋਂ ਸਰਟੀਫਿਕੇਟ (ਯੂ.ਸੀ.) ਜਾਰੀ ਕਰਨ ਬਦਲੇ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ ਨੌਜਵਾਨਾਂ ਨੂੰ 50 ਹਜ਼ਾਰ ਹੋਰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ-ਮੁੱਖ ਮੰਤਰੀ

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ।ਇਸ ਸਬੰਧੀ ਉਕਤ ਦੋਵਾਂ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ, ਫਲਾਇੰਗ ਸਕੁਐਡ-1, ਐਸ.ਏ.ਐਸ. ਨਗਰ ਪੰਜਾਬ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ ਬੀ.ਐਨ.ਐਸ. ਦੀ ਧਾਰਾ 61(2) ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

spot_img

Share post:

Popular

More like this
Related

मुख्यमंत्री ने सभी विभागों को अपने 5 साल का रोडमैप एआई टूल पर अपलोड करने के दिए निर्देश

👉मुख्यमंत्री ने हरियाणा विजन-2047 के तहत पुलिस हाउसिंग कॉरपोरेशन...

मुख्यमंत्री ने मार्च 2027 तक 12 फुट की हर सड़क को 18 फुट चौड़ा करने के निर्देश दिए

👉मुख्यमंत्री श्री नायब सिंह सैनी ने हरियाणा विजन-2047 के...

प्रदेश में सभी पात्र परिवारों को दी जाएगी आवास सुविधा: मुख्यमंत्री

👉मुख्यमंत्री श्री नायब सिंह सैनी ने हरियाणा विजन-2047 के...