ਰਜਿਸਟਰਡ ਉਸਾਰੀ ਕਿਰਤੀ ਪਰਿਵਾਰਕ ਮੈਂਬਰਾਂ ਸਮੇਤ 5 ਲੱਖ ਰੁਪਏ ਤੱਕ ਦੀ ਮੁਫਤ ਮੈਡੀਕਲ ਸਹਾਇਤਾ ਲੈਣ ਦੇ ਯੋਗ:ਸੌਂਦ

Date:

spot_img

👉ਮੁੱਖ ਮੰਤਰੀ ਬੀਮਾ ਯੋਜਨਾ ਸਕੀਮ ਦਾ ਲਾਭ ਲੈਣ ਲਈ ਰਜਿਸਟਰਡ ਕਿਰਤੀ ਕਿਸੇ ਵੀ ਸਰਕਾਰੀ ਹਸਪਤਾਲ ‘ਚੋਂ ਬਣਾ ਸਕਦੇ ਨੇ ਆਯੂਸ਼ਮਾਨ ਕਾਰਡ
Chandigarh news: ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਜਾਣਕਾਰੀ ਦਿੱਤੀ ਹੈ ਕਿ ਰਜਿਸਟਰਡ ਉਸਾਰੀ ਕਿਰਤੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਬੀਮਾ ਯੋਜਨਾ ਸਕੀਮ ਅਧੀਨ 5 ਲੱਖ ਤੱਕ ਦੀ ਮੁਫਤ ਮੈਡੀਕਲ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਹ ਮੈਡੀਕਲ ਸਹਾਇਤਾ ਕਿਸੇ ਵੀ ਐਮਪੈਨਲਡ ਹਸਪਤਾਲ ਵਿੱਚ ਜਾ ਕੇ ਪ੍ਰਾਪਤ ਕੀਤੀ ਜਾ ਸਕਦੀ ਹੈ। ਇਸ ਸਕੀਮ ਦਾ ਲਾਭ ਲੈਣ ਲਈ ਰਜਿਸਟਰਡ ਉਸਾਰੀ ਕਿਰਤੀਆਂ ਨੂੰ ਆਯੂਸ਼ਮਾਨ ਕਾਰਡ ਬਣਾਉਣਾ ਪੈਂਦਾ ਹੈ।

ਇਹ ਵੀ ਪੜ੍ਹੋ 20,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਵਿਜੀਲੈਂਸ ਵੱਲੋਂ ਕਾਬੂ,BDPO’ਤੇ ਵੀ ਕੇਸ ਦਰਜ 

ਇਹ ਕਾਰਡ ਹਰੇਕ ਸਰਕਾਰੀ ਹਸਪਤਾਲ ਵਿੱਚ ਬਣਦਾ ਹੈ। ਉਨ੍ਹਾਂ ਕਿਹਾ ਕਿ ਰਜਿਸਟਰਡ ਉਸਾਰੀ ਕਿਰਤੀ ਕਿਸੇ ਵੀ ਸਰਕਾਰੀ ਹਸਪਤਾਲ ਵਿੱਚ ਜਾ ਕੇ ਆਪਣਾ ਆਯੂਸ਼ਮਾਨ ਕਾਰਡ ਬਣਾ ਸਕਦਾ ਹੈ ਅਤੇ ਆਯੂਸ਼ਮਾਨ ਮੁੱਖ ਮੰਤਰੀ ਬੀਮਾ ਯੋਜਨਾ ਸਕੀਮ ਅਧੀਨ ਮਿਲਣ ਵਾਲੇ ਵਿੱਤੀ ਲਾਭ ਦਾ ਫਾਇਦਾ ਉਠਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਉਸਾਰੀ ਕਿਰਤੀਆਂ ਦੀ ਭਲਾਈ ਲਈ ਸਰਕਾਰ ਵੱਲੋਂ ਪੰਜਾਬ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵਰਕਰ ਵੈਲਫੇਅਰ ਬੋਰਡ ਦਾ ਗਠਨ ਕੀਤਾ ਹੋਇਆ ਹੈ ।

ਇਹ ਵੀ ਪੜ੍ਹੋ ਨੌਜਵਾਨਾਂ ਨੂੰ 50 ਹਜ਼ਾਰ ਹੋਰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ-ਮੁੱਖ ਮੰਤਰੀ

ਕੋਈ ਵੀ ਉਸਾਰੀ ਕਿਰਤੀ ਜਿਸ ਦੀ ਉਮਰ 18-60 ਸਾਲ ਦੇ ਵਿਚਕਾਰ ਹੋਵੇ ਤੇ ਉਸ ਵੱਲੋਂ ਪੰਜਾਬ ਵਿੱਚ ਪਿਛਲੇ ਇੱਕ ਸਾਲ ਵਿੱਚ ਘੱਟੋ-ਘੱਟ 90 ਦਿਨ ਬਤੌਰ ਉਸਾਰੀ ਮਜ਼ਦੂਰ ਵੱਜੋਂ ਕੰਮ ਕੀਤਾ ਹੋਵੇ, ਉਹ ਬਤੌਰ ਲਾਭਪਾਤਰੀ ਰਜਿਸਟਰਡ ਹੋ ਸਕਦਾ ਹੈ। ਕਿਰਤ ਮੰਤਰੀ ਨੇ ਦੱਸਿਆ ਕਿ ਇਹ ਰਜਿਸਟਰੇਸ਼ਨ ਕਿਸੇ ਵੀ ਸੇਵਾ ਕੇਂਦਰ ਵਿੱਚ ਜਾ ਕੇ ਜਾਂ ਕਿਰਤੀ ਸਹਾਇਕ ਐਪ ਰਾਹੀਂ ਲੋੜੀਂਦੇ ਦਸਤਾਵੇਜਾਂ ਸਮੇਤ 145 ਰੁਪਏ ਸਾਲਾਨਾ ਫੀਸ ਜਮ੍ਹਾਂ ਕਰਵਾਕੇ ਅਪਲਾਈ ਕੀਤੀ ਜਾ ਸਕਦੀ ਹੈ। ਰਜਿਸਟਰਡ ਉਸਾਰੀ ਕਿਰਤੀਆਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਉਪਰੋਕਤ ਸਿਹਤ ਬੀਮਾ ਯੋਜਨਾ ਸਕੀਮ ਅਧੀਨ 5 ਲੱਖ ਤੱਕ ਦੀ ਮੁਫਤ ਮੈਡੀਕਲ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

spot_img

Share post:

Popular

More like this
Related

Randhir Singh Dhira Khudiyan ਦੇ ਲੰਬੀ ਹਲਕੇ ਵਿੱਚ ਪਹੁੰਚਣ ਤੇ ਇਲਾਕਾ ਨਿਵਾਸੀਆਂ ਨੇ ਗਰਮਜੋਸ਼ੀ ਨਾਲ ਕੀਤਾ ਸਵਾਗਤ

👉ਖੁੱਡੀਆਂ ਨੇ ਸਰਕਾਰ ਦਾ ਕੀਤਾ ਤਹਿ ਦਿਲੋਂ ਧੰਨਵਾਦ Sri Muktsar...

ਪੰਜਾਬ ਵਿੱਚ ਬਿਜਲੀ ਕੱਟ ਜਲਦ ਹੀ ਬੀਤੇ ਦੀ ਗੱਲ ਹੋ ਜਾਣਗੇ: ਤਰੁਨਪ੍ਰੀਤ ਸਿੰਘ ਸੌਂਦ

👉ਉਦਯੋਗ ਅਤੇ ਬਿਜਲੀ ਮੰਤਰੀਆਂ ਵੱਲੋਂ ਮੁਬਾਰਕਪੁਰ ਵਿਖੇ 66 ਕੇਵੀ...

ਬਰਨਾਲਾ ਦੇ ਸੈਂਕੜੇ ਵਿਦਿਆਰਥੀਆਂ ਨੇ ਭਾਰਤ-ਅਫਗਾਨਿਸਤਾਨ ਟੈਸਟ ਮੈਚ ਦਾ ਆਨੰਦ ਮਾਣਿਆ

👉ਮੀਤ ਹੇਅਰ ਦੇ ਉਪਰਾਲੇ ਸਦਕਾ ਸਰਕਾਰੀ ਸਕੂਲਾਂ ਦੇ 1100...