ਅਕਾਲੀ ਦਲ ਦਾ ਦਾਅਵਾ: ਭਰਤੀ ਬਾਰੇ ਫੈਸਲਾ ਸਿਰਫ਼ ਵਰਕਿੰਗ ਕਮੇਟੀ ਹੀ ਲੈਣ ਦੇ ਸਮਰਥ

0
218
+1

Chandigarh News: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਡਾ ਦਲਜੀਤ ਸਿੰਘ ਚੀਮਾ ਨੇ ਦਾਅਵਾ ਕੀਤਾ ਹੈ ਕਿ ‘‘ ਸ਼੍ਰੋਮਣੀ ਅਕਾਲੀ ਦੀ ਭਰਤੀ ਬਾਰੇ ਫੈਸਲਾ ਕਰਨ ਦਾ ਅਧਿਕਾਰ ਸਿਰਫ਼ ਵਰਕਿੰਗ ਕਮੇਟੀ ਕੋਲ ਹੀ ਹੈ ਤੇ ਨਿਗਰਾਨ ਕਮੇਟੀ ਅਕਾਲੀ ਦਲ ਦੇ ਨਾਂ ’ਤੇ ਕੋਈ ਭਰਤੀ ਨਹੀਂ ਕਰ ਸਕਦੀ ਹੈ। ’’ ਬੁੱਧਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਦੌਰਾਨ ਭਰਤੀ ਮੁਹਿੰਮ ਬਾਰੇ ਅਕਾਲੀ ਲੀਡਰਸ਼ਿਪ ਦਾ ਨਜ਼ਰੀਆ ਸਾਫ਼ ਕਰਦਿਆਂ ਡਾ ਚੀਮਾ ਨੇ ਇਹ ਵੀ ਕਿਹਾ ਕਿ ਜੇਕਰ ਕਮੇਟੀ ਦੇ ਪੰਜ ਮੈਂਬਰ ਕਿਸੇ ਨਵੀਂ ਪਾਰਟੀ ਵਾਸਤੇ ਮੈਂਬਰ ਭਰਤੀ ਕਰਨਾ ਚਾਹੁੰਦੇ ਹਨ ਤਾਂ ਉਹਨਾਂ ਦਾ ਸਵਾਗਤ ਹੈ ਪਰ ਉਹ ਅਕਾਲੀ ਦਲ ਜੋ ਕਿ ਮਾਨਤਾ ਪ੍ਰਾਪਤ ਪਾਰਟੀ ਹੈ, ਲਈ ਕਿਸੇ ਕਿਸਮ ਦੀ ਭਰਤੀ ਨਹੀਂ ਕਰ ਸਕਦੇ। ਡਾ. ਚੀਮਾ ਨੇ ਕਿਹਾ ਕਿ ਅਜਿਹੇ ਮੈਂਬਰਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਨਾਂ ’ਤੇ ਲੋਕਾਂ ਨੂੰ ਗੁੰਮਰਾਹ ਨਹੀਂ ਕਰਨਾ ਚਾਹੀਦਾ।

ਇਹ ਵੀ ਪੜ੍ਹੋ ਸਰਕਾਰ ਦੀ ਸਖ਼ਤੀ ਦਾ ਅਸਰ; ਤਹਿਸੀਲਦਾਰਾਂ ਵੱਲੋਂ ਬਿਨ੍ਹਾਂ ਸ਼ਰਤ ਆਪਣੇ ਕੰਮ ’ਤੇ ਵਾਪਸ ਆਉਣ ਦਾ ਐਲਾਨ

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਿਰਫ ਪਾਰਟੀ ਕੋਲ ਹੀ ਮੈਂਬਰਸ਼ਿਪ ਪਰਚੀਆਂ ਛਪਵਾਉਣ ਦਾ ਅਧਿਕਾਰ ਹੈ। ਇਸੇ ਤਰੀਕੇ ਸਿਰਫ ਪਾਰਟੀ ਕੋਲ ਹੀ ਮੈਂਬਰਸ਼ਿਪ ਫੀਸ ਲੈਣ ਦਾ ਅਧਿਕਾਰ ਹੈ ਤੇ ਇਹ ਮੈਂਬਰਸ਼ਿਪ ਫੀਸ ਪਾਰਟੀ ਦੇ ਬੈਂਕ ਖ਼ਾਤੇ ਵਿਚ ਜਮਾਂ ਕਰਵਾਈ ਜਾਂਦੀ ਹੈ ਤੇ ਇਸ ਬੈਂਕ ਖ਼ਾਤੇ ਨੂੰ ਸਿਰਫ ਅਧਿਕਾਰਤ ਵਿਅਕਤੀ ਹੀ ਚਲਾਉਂਦੇ ਹਨ। ਡਾ. ਚੀਮਾ ਨੇ ਇਹ ਵੀ ਐਲਾਨ ਕੀਤਾ ਕਿ ਅਕਾਲੀ ਦਲ ਦੀ ਮੈਂਬਰਸ਼ਿਪ ਭਰਤੀ ਮੁਹਿੰਮ ਪੂਰੀ ਹੋਣ ਨੇੜੇ ਹੈ ਅਤੇ ਅਕਾਲੀ ਦਲ ਨੂੰ 20 ਲੱਖ ਮੈਂਬਰਸ਼ਿਪ ਪਰਚੀਆਂ ਵਾਪਸ ਮਿਲ ਗਈਆਂ ਹਨ ਤੇ 10 ਲੱਖ ਹੋਰ ਅਗਲੇ ਕੁਝ ਦਿਨਾਂ ਵਿਚ ਮਿਲ ਜਾਣਗੀਆਂ। ਉਹਨਾਂ ਨੇ ਜ਼ਮੀਨੀ ਪੱਧਰ ’ਤੇ ਭਰਤੀ ਮੁਹਿੰਮ ਨੂੰ ਪੂਰੀ ਮਿਹਨਤ ਨਾਲ ਚਲਾਉਣ ਵਾਸਤੇ ਪਾਰਟੀ ਦੇ ਸਾਰੇ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕੀਤਾ।ਉਹਨਾਂ ਇਹ ਵੀ ਐਲਾਨ ਕੀਤਾ ਕਿ ਪਾਰਟੀ ਦੇ ਆਬਜ਼ਰਵਰਾਂ ਦੀ ਪਾਰਟੀ ਦੇ ਪਾਰਲੀਮਾਨੀ ਬੋਰਡ ਨਾਲ ਮੀਟਿੰਗ 10 ਮਾਰਚ ਨੂੰ ਹੋਵੇਗੀ ਜਿਸ ਵਿਚ ਡੈਲੀਗੇਟਾਂ ਦੀ ਚੋਣ ਕੀਤੀ ਜਾਵੇਗੀ ਤੇ ਇਸ ਉਪਰੰਤ ਪਾਰਟੀ ਦੇ ਸਾਰੇ ਜਥੇਬੰਦਕ ਢਾਂਚੇ ਦੀ ਚੋਣ ਦੀ ਪ੍ਰਕਿਰਿਆ ਆਰੰਭੀ ਜਾਵੇਗੀ।

ਇਹ ਵੀ ਪੜ੍ਹੋ ਵਿਧਾਇਕ ਕਾਕਾ ਬਰਾੜ ਨੇ ਆਪਣੀ ਤਿੰਨ ਸਾਲ ਦੀ ਤਨਖਾਹ ਕੀਤੀ ਸ਼ਹਿਰ ਦੇ ਸੇਵਾ ਕਾਰਜਾਂ ਲਈ ਦਾਨ

ਇਕ ਸਵਾਲ ਦੇ ਜਵਾਬ ਵਿਚ ਡਾ. ਚੀਮਾ ਨੇ ਸਪਸ਼ਟ ਕੀਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਨਿਗਰਾਨ ਕਮੇਟੀ ਨੂੰ ਅਕਾਲੀ ਦਲ ਨੇ ਪੂਰਨ ਸਹਿਯੋਗ ਦਿੱਤਾ ਪਰ ਕਮੇਟੀ ਦੇ ਕੁਝ ਮੈਂਬਰਾਂ ਦਾ ਆਪਣਾ ਹੀ ਏਜੰਡਾ ਹੈ ਤੇ ਉਹ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਵਾਸਤੇ ਕੰਮ ਕਰ ਰਹੇ ਹਨ।ਉਹਨਾਂ ਕਿਹਾ ਕਿ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਨਿਗਰਾਨ ਕਮੇਟੀ ਦੇ ਮੈਂਬਰਾਂ ਨੂੰ ਪਾਰਟੀ ਦਫਤਰ ਵਿਚ ਸੱਦਿਆ ਸੀ ਪਰ ਉਹਨਾਂ ਨੇ ਇਹ ਸੱਦਾ ਠੁਕਰਾ ਦਿੱਤਾ। ਉਹਨਾਂ ਕਿਹਾ ਕਿ ਉਹਨਾਂ ਨੂੰ ਇਹ ਵੀ ਆਖਿਆ ਗਿਆ ਸੀ ਕਿ ਉਹ ਆਪਣੀ ਲੋੜ ਮੁਤਾਬਕ ਭਰਤੀ ਪਰਚੀਆਂ ਲਿਜਾ ਸਕਦੇ ਹਨ ਪਰ ਉਹਨਾਂ ਨੇ ਅਜਿਹਾ ਕਰਨ ਤੋਂ ਇਨਕਾਰ ਕਰ ਦਿੱਤਾ। ਉਹਨਾਂ ਕਿਹਾ ਕਿ ਕੁਝ ਮੈਂਬਰ ਕਮੇਟੀ ਦੇ ਕੋਆਰਡੀਨੇਟਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ’ਤੇ ਨਿਰੰਤਰ ਨਜਾਇਜ਼ ਦਬਾਅ ਬਣਾ ਰਹੇ ਹਨ ਜਿਸ ਕਾਰਨ ਉਹਨਾਂ ਨੇ ਅਤੇ ਬਜ਼ੁਰਗ ਅਕਾਲੀ ਆਗੂ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਕਮੇਟੀ ਮੈਂਬਰਾਂ ਵਜੋਂ ਅਸਤੀਫਾ ਦੇ ਦਿੱਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

+1

LEAVE A REPLY

Please enter your comment!
Please enter your name here