ਪੁਲਿਸ ਕੰਮਕਾਜ ਦਾ ਜਾਇਜ਼ਾ ਲਿਆ ਗਿਆ, ਪੁਲਿਸ ਮੁਲਾਜ਼ਮਾਂ ਨੂੰ ਜਾਰੀ ਕੀਤੀਆਂ ਹਦਾਇਤਾਂ
Muktsar News: ਜ਼ਿਲ੍ਹਾ ਵਿੱਚ ਕਾਨੂੰਨ-ਵਿਵਸਥਾ ਨੂੰ ਸੁਚਾਰੂ ਢੰਗ ਨਾਲ ਬਣਾਈ ਰੱਖਣ ਅਤੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕਰਨ ਲਈ ਜ਼ਿਲ੍ਹਾ ਪੁਲਿਸ ਮੁੱਖੀ ਅਖਿਲ ਚੌਧਰੀ ਵੱਲੋਂ ਥਾਣਾ ਸਿਟੀ ਮਲੋਟ ਅਤੇ ਥਾਣਾ ਲੰਬੀ ਵਿੱਚ ਅਚਣਚੇਤ ਚੈਕਿੰਗ ਕੀਤੀ ਗਈ।ਇਸ ਮੌਕੇ ਐਸ.ਐਸ.ਪੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹਾ ਅੰਦਰ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਤੇ ਥਾਣਾ ਲੰਬੀ ਅਤੇ ਥਾਣਾ ਸਿਟੀ ਮਲੋਟ ਦੀ ਅਚਨਚੇਤ ਚੈਕਿੰਗ ਦੌਰਾਨ ਥਾਣੇ ਅੰਦਰ ਅਸਲਾ, ਮੈੱਸ, ਮਾਲ ਖਾਨੇ ਦਾ ਰਿਕਾਰਡ, ਡਾਕ ਰਜਿਸ਼ਟਰ, ਬਿਲਡਿੰਗ, ਕੈਮਰੇ ਉਚਿਤ ਵਿਵਸਥਾ ਆਦਿ ਦੀ ਸਮੀਖਿਆ ਕੀਤੀ ਗਈ।
ਇਹ ਵੀ ਪੜ੍ਹੋ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਉਦੇਸ਼ ਪੰਜਾਬ ਅਤੇ ਪੰਜਾਬ ਦੀ ਜਵਾਨੀ ਨੂੰ ਸੁਰੱਖਿਅਤ ਕਰਨਾ: ਲਾਲਜੀਤ ਸਿੰਘ ਭੁੱਲਰ
ਇਸ ਮੌਕੇ ਡੀ.ਐਸ.ਪੀ. ਲੰਬੀ ਜਸਪਾਲ ਸਿੰਘ, ਡੀ.ਐਸ.ਪੀ. ਮਲੋਟ ਇਕਬਾਲ ਸਿੰਘ, ਇੰਸਪੈਕਟਰ ਵਰੁਣ ਯਾਦਵ ਮੁੱਖ ਅਫਸਰ ਥਾਣਾ ਸਿਟੀ ਮਲੋਟ ਅਤੇ ਐਸ.ਆਈ. ਕਰਮਜੀਤ ਕੌਰ ਮੁੱਖ ਅਫਸਰ, ਥਾਣਾ ਲੰਬੀ ਵੀ ਮੌਜੂਦ ਰਹੇ।ਇਸ ਸੰਬੰਧੀ ਸ਼੍ਰੀ ਚੌਧਰੀ ਨੇ ਪੁਲਿਸ ਮੁਲਾਜ਼ਮਾਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀਆਂ ਸ਼ਿਕਾਇਤਾਂ ਦੀ ਤਤਕਾਲ ਸੁਣਵਾਈ ਕੀਤੀ ਜਾਵੇ, ਤਫ਼ਤੀਸ਼ ਅਧੀਨ ਚੱਲ ਰਹੇ ਮਾਮਲਿਆਂ ਨੂੰ ਪ੍ਰਾਥਮਿਕਤਾ ਦੇਣ ਲਈ ਉਚਿਤ ਕਦਮ ਚੁੱਕੇ ਜਾਣ, ਅਤੇ ਕਾਨੂੰਨ-ਵਿਵਸਥਾ ਦੀ ਬਣੀ ਰਹਿਣ ਲਈ ਨਿਯਮ ਅਨੁਸਾਰ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ ਪੰਜਾਬ ਪੁਲਿਸ ਤੇ ਯੂ.ਪੀ ਦੀ ਐਸ.ਟੀ.ਐਫ਼ ਟੀਮ ਵੱਲੋਂ ਉੱਤਰ ਪ੍ਰਦੇਸ਼ ਤੋਂ ਜੀਵਨ ਫ਼ੌਜੀ ਦਾ ਗੁਰਗਾ ਕਾਬੂ
ਐਸ.ਐਸ.ਪੀ. ਨੇ ਇਹ ਵੀ ਜ਼ੋਰ ਦਿੱਤਾ ਕਿ ਥਾਣਿਆਂ ਵਿੱਚ ਆਉਣ ਵਾਲੇ ਨਾਗਰਿਕਾਂ ਨਾਲ ਚੰਗੇ ਵਿਵਹਾਰ ਨੂੰ ਯਕੀਨੀ ਬਣਾਇਆ ਜਾਵੇ, ਤਾਂ ਜੋ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਵਿਸ਼ਵਾਸਯੋਗ ਢੰਗ ਨਾਲ ਹੋ ਸਕੇ।ਅੰਤ ਵਿੱਚ ਅਖਿਲ ਚੌਧਰੀ ਨੇ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਨਸ਼ਿਆਂ ਅਤੇ ਗੈਰਕਾਨੂੰਨੀ ਗਤੀਵਿਧੀਆਂ ਵਿਰੁੱਧ ਚੱਲ ਰਹੀ ਪੁਲਿਸ ਮੁਹਿੰਮ ਵਿੱਚ ਸਹਿਯੋਗ ਦਿਓ। ਜੇਕਰ ਕਿਸੇ ਵਿਅਕਤੀ ਨੂੰ ਕਿਸੇ ਵੀ ਅਪਰਾਧਿਕ ਗਤੀਵਿਧੀ ਜਾਂ ਨਸ਼ੇ ਦੇ ਵਪਾਰ ਬਾਰੇ ਜਾਣਕਾਰੀ ਹੋਵੇ, ਤਾਂ ਉਹ ਤੁਰੰਤ ਪੁਲਿਸ ਦੇ ਹੈਲਪਲਾਈਨ ਨੰਬਰ 80549-42100 ’ਤੇ ਵਟਸਐਪ ਜਾਂ ਫ਼ੋਨ ਰਾਹੀਂ ਸੂਚਨਾ ਦੇ ਸਕਦੇ ਹਨ। ਜਾਣਕਾਰੀ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਜ਼ਿਲ੍ਹਾ ਪੁਲਿਸ ਮੁੱਖੀ ਵੱਲੋਂ ਥਾਣਾ ਸਿਟੀ ਮਲੋਟ ਅਤੇ ਥਾਣਾ ਲੰਬੀ ਦੀ ਅਚਣਚੇਤ ਚੈਕਿੰਗ"