Muktsar News:ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਕਿਸਾਨ ਮੇਲੇ ਦਾ ਆਯੋਜਨ ਕੀਤਾ ਗਿਆ,ਜਿਸ ਵਿੱਚ ਵੱਖ-ਵੱਖ ਪਿੰਡਾਂ ਦੇ ਲਗਭਗ 500 ਸੂਝਵਾਨ ਕਿਸਾਨਾਂ ਨੇ ਭਾਗ ਲਿਆ। ਇਸ ਮੇਲੇ ਵਿੱਚ ਅਭਿਤੇਸ਼ ਸਿੰਘ ਸੰਧੂ ਡੀ. ਆਰ.ਸਹਿਕਾਰੀ ਸਭਾਵਾਂ ਸ੍ਰੀ ਮੁਕਤਸਰ ਸਾਹਿਬ ਮੱੁਖ ਮਹਿਮਾਨ ਵਜੋਂ ਅਤੇ ਡਾ. ਅਮਰਜੀਤ ਸਿੰਘ ਸੰਧੂ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਮੇਲੇ ਦੀ ਪ੍ਰਧਾਨਗੀ ਕਰਦਿਆਂ ਡਾ.ਕਰਮਜੀਤ ਸ਼ਰਮਾ ਐਸੋਸੀਏਟ ਡਾਇਰੈਕਟਰ (ਟਰੇਨਿੰਗ) ਨੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਚਾਨਣਾ ਪਾਉਂਦੇ ਹੋਏ ਪਰਾਲੀ ਦੇ ਸੁਚੱਜੇ ਪ੍ਰਬੰਧਨ ਦੇ ਵੱਖ-ਵੱਖ ਢੰਗ ਤਰੀਕਿਆਂ ਬਾਰੇ ਕਿਸਾਨਾਂ ਨਾਲ ਜਾਣਕਾਰੀ ਸਾਂਝੀ ਕੀਤੀ।
ਇਹ ਵੀ ਪੜ੍ਹੋ ਜ਼ਿਲ੍ਹਾ ਪੁਲਿਸ ਮੁੱਖੀ ਵੱਲੋਂ ਥਾਣਾ ਸਿਟੀ ਮਲੋਟ ਅਤੇ ਥਾਣਾ ਲੰਬੀ ਦੀ ਅਚਣਚੇਤ ਚੈਕਿੰਗ
ਮੇਲੇ ਦੌਰਾਨ ਡਾ. ਵਿਵੇਕ ਕੁਮਾਰ ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਨੇ ਪਰਾਲੀ ਪ੍ਰਬੰਧਨ ਲਈ ਯੂਨੀਵਰਸਿਟੀ ਵੱਲੋਂ ਸਿਫਾਰਸ਼ ਵੱਖ-ਵੱਖ ਮਸ਼ੀਨਾਂ ਬਾਰੇ ਜਾਣਕਾਰੀ ਦਿੰਦਿਆਂ ਉਹਨਾਂ ਦੀ ਯੋਗ ਵਰਤੋਂ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ। ਉਹਨਾਂ ਨੇ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਲਿਆਉਣ ਲਈ ਰਵਾਇਤੀ ਫ਼ਸਲੀ ਚੱਕਰ ਤੋਂ ਇਲਾਵਾ ਹੋਰ ਫ਼ਸਲਾਂ ਜਿਵੇਂ ਕਿ ਹਲਦੀ, ਗੰਨਾ, ਦਾਲਾਂ ਆਦਿ ਹੇਠ ਰਕਬਾ ਲਿਆਉਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਡਾ. ਮਨਜੀਤ ਕੌਰ ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ ) ਨੇ ਕਿਸਾਨਾਂ ਨੂੰ ਮਿੱਟੀ ਅਤੇ ਪਾਣੀ ਪਰਖ ਦੀ ਮਹੱਤਤਾ ਬਾਰੇ ਦਸਦੇ ਹੋਏ ਕਿਸਾਨਾਂ ਨੂੰ ਫ਼ਸਲਾਂ ਦੀ ਸਫ਼ਲ ਕਾਸ਼ਤ ਲਈ ਮਿੱਟੀ ਪਰਖ ਦੇ ਅਧਾਰ ਤੇ ਖਾਦਾਂ ਦੀ ਵਰਤੋਂ ਕਰਨ ਲਈ ਅਤੇ ਮਾੜੇ ਪਾਣੀਆਂ ਦੀ ਸੁਚੱਜੀ ਵਰਤੋਂ ਲਈ ਪ੍ਰੇਰਿਤ ਵੀ ਕੀਤਾ।
ਇਹ ਵੀ ਪੜ੍ਹੋ ਖ਼ੂਨ ਹੋਇਆ ਸਫ਼ੈਦ; ਜਮੀਨ ਦੇ ਲਾਲਚ ’ਚ ਮਾਂ-ਪਿਊ ’ਤੇ ਗੋ+ਲੀਆਂ ਚਲਾਉਣ ਵਾਲਾ ਕਲਯੁਗੀ ਪੁੱਤ ਕਾਬੂ
ਇਸ ਮੇਲੇ ਵਿਚ ਵੱਖ ਵੱਖ ਅਗਾਂਹਵਧੂ ਕਿਸਾਨ ਵੀਰਾਂ ਅਤੇ ਸੈਲਫ-ਹੈਲਪ ਗਰੁੱਪਾਂ ਵੱਲੋਂ ਆਪਣੀਆਂ-ਆਪਣੀਆ ਸਟਾਲਾਂ ਲਗਾਈਆਂ ਗਈਆਂ। ਮੇਲੇ ਵਿੱਚ ਕਿਸਾਨਾਂ ਨੂੰ ਵੇਲਾਂ ਵਾਲੀਆਂ ਸਬਜੀਆਂ ਦੀ ਪਨੀਰੀ, ਸਬਜੀਆਂ ਦੀਆਂ ਕਿੱਟਾਂ ਅਤੇੁ ਪਸ਼ੂਆਂ ਲਈ ਧਾਤਾਂ ਦਾ ਚੂਰਾ ਦਿੱਤੇ ਗਏ। ਮੇਲੇ ਦੌਰਾਨ ਡਾ. ਗੁਰਵਿੰਦਰ ਸਿੰਘ, ਸਹਾਇਕ ਪ੍ਰੋਫੈਸਰ (ਪਸਾਰ ਸਿੱਖਿਆ) ਨੇ ਮੰਚ ਦਾ ਸੰਚਾਲਨ ਕਰਦਿਆਂ ਪੰਜਾਬ ਐਗਰੀਕਲਚਰਲ ਯੂਨੀਵਰਿਸਟੀ ਵੱਲੋ ਲਗਾਏ ਜਾ ਰਹੇ ਕਿਸਾਨ ਮੇਲਿਆਂ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।





