ਸਮੂਹ ਵਿਭਾਗਾਂ ਨੂੰ ਜਨਤਕ ਭਾਗੀਦਾਰੀ ਨਾਲ ਇਸ ਅਭਿਆਨ ਵਿਚ ਤਨਦੇਹੀ ਨਾਲ ਲੱਗਣ ਦੇ ਨਿਰਦੇਸ਼
Fazilka News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿੱਢੇ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਬਣੀ ਸਬ ਕਮੇਟੀ ਦੇ ਮੈਂਬਰ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਖਿਆ ਹੈ ਕਿ ਨਸ਼ਿਆਂ ਖਿਲਾਫ ਪੰਜਾਬ ਸਰਕਾਰ ਵਿੱਢੀ ਗਈ ਲੜਾਈ ਨੂੰ ਅੰਜਾਮ ਤੱਕ ਪਹੁੰਚਾਏਗੀ। ਉਹਨਾਂ ਨੇ ਕਿਹਾ ਕਿ ਨਸ਼ਾ ਮੁਕਤ ਤੇ ਰੰਗਲਾ ਪੰਜਾਬ ਸਿਰਜਣਾ ਸਾਡੀ ਸਭ ਦੀ ਸਾਂਝੀ ਜਿੰਮੇਵਾਰੀ ਹੈ ਅਤੇ ਸਮਾਜਿਕ ਭਾਗੀਦਾਰੀ ਨਾਲ ਅਸੀਂ ਇਸ ਟੀਚੇ ਨੂੰ ਪ੍ਰਾਪਤ ਕਰਾਂਗੇ।ਕੈਬਨਿਟ ਮੰਤਰੀ ਸ਼੍ਰੀ ਭੁੱਲਰ ਨੇ ਇੱਥੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਨਿਰਦੇਸ਼ ਦਿੱਤੇ ਕਿ ਨਸ਼ਿਆਂ ਖਿਲਾਫ ਹਰੇਕ ਵਿਭਾਗ ਆਪਣੀ ਬਣਦੀ ਭੂਮਿਕਾ ਤਨਦੇਹੀ ਨਾਲ ਨਿਭਾਏ । ਉਹਨਾਂ ਨੇ ਕਿਹਾ ਕਿ ਨਸ਼ੇ ਤਸਕਰੀ ਨਾਲ ਨਜਾਇਜ਼ ਪ੍ਰਾਪਰਟੀਆਂ ਬਣਾਉਣ ਵਾਲਿਆਂ ਦੀਆਂ ਜਾਇਦਾਤਾਂ ਸੀਜ ਕੀਤੀਆਂ ਜਾ ਰਹੀਆਂ ਹਨ ਅਤੇ ਜੇਕਰ ਕਿਸੇ ਨੇ ਕੋਈ ਨਜਾਇਜ਼ ਉਸਾਰੀ ਕੀਤੀ ਹੈ ਤਾਂ ਉਸ ਨੂੰ ਵੀ ਢਾਇਆ ਜਾ ਰਿਹਾ ਹੈ । ਕੈਬਨਿਟ ਮੰਤਰੀ ਨੇ ਇਸ ਮੌਕੇ ਜ਼ੋਰ ਦੇ ਕੇ ਕਿਹਾ ਕਿ ਨਸ਼ਾ ਤਸਕਰਾਂ ਦੀ ਸੂਚਨਾ ਵੇਲੇ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖਣ ਦੇ ਨਾਲ ਨਾਲ ਉਸਦੀ ਸੁਰੱਖਿਆ ਯਕੀਨੀ ਬਣਾਈ ਜਾਵੇਗੀ।
ਇਹ ਵੀ ਪੜ੍ਹੋ ਸ਼ਹਿਰੀ ਵਿਕਾਸ ਮੰਤਰੀ ਮੁੰਡੀਆ ਨੇ ਵਿਕਾਸ ਅਥਾਰਟੀਆਂ ਨੂੰ ਨਵੀਆਂ ਅਰਬਨ ਅਸਟੇਟਾਂ ਬਣਾਉਣ ਲਈ ਦਿੱਤੇ ਨਿਰਦੇਸ਼
ਬਾਅਦ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੈਡੀਕਲ ਨਸ਼ਾ ਅਤੇ ਗੈਰ ਕਾਨੂੰਨੀ ਸ਼ਰਾਬ ਦੇ ਨਸ਼ੇ ਖਿਲਾਫ ਵੀ ਉਨੀ ਹੀ ਸਖਤੀ ਨਾਲ ਕਾਰਵਾਈ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਫਾਜ਼ਿਲਕਾ ਇੱਕ ਸਰਹੱਦੀ ਜ਼ਿਲ੍ਹਾ ਹੈ ਜਿਸ ਦੀ 79 ਕਿਲੋਮੀਟਰ ਸਰਹੱਦ ਰਾਜਸਥਾਨ ਨਾਲ ਅਤੇ 108 ਕਿਲੋਮੀਟਰ ਸਰਹੱਦ ਪਾਕਿਸਤਾਨ ਨਾਲ ਲੱਗਦੀ ਹੈ। ਇਸ ਲਈ ਇੱਥੇ ਐਂਟੀ ਡਰੋਨ ਟੈਕਨੋਲਜੀ ਲਗਾਉਣ ਦੀਆਂ ਸੰਭਾਵਨਾਵਾਂ ਵੀ ਸਰਕਾਰ ਤਲਾਸ਼ ਰਹੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਬਹੁਤ ਸਾਰੇ ਪਿੰਡ ਅਜਿਹੇ ਹਨ ਜੋ ਨਸ਼ੇ ਖਿਲਾਫ ਇਸ ਮੁਹਿੰਮ ਵਿੱਚ ਚੰਗਾ ਕੰਮ ਕਰ ਰਹੇ ਹਨ ਅਤੇ ਜੋ ਪਿੰਡ ਪੂਰੀ ਤਰ੍ਹਾਂ ਨਸ਼ਾ ਮੁਕਤ ਹੋਣਗੇ, ਉਨਾਂ ਪਿੰਡਾਂ ਦੀਆਂ ਪੰਚਾਇਤਾਂ ਦਾ ਵੱਖਰੇ ਤੌਰ ਤੇ ਸਨਮਾਨ ਕਰਨ ਦੇ ਨਾਲ ਨਾਲ ਉਹਨਾਂ ਨੂੰ ਗਰਾਂਟਾਂ ਵਿੱਚ ਵੀ ਪਹਿਲ ਦਿੱਤੀ ਜਾਵੇਗੀ ਜਦਕਿ ਹੋਟ ਸਪੋਟ ਖੇਤਰਾਂ ਤੇ ਹੁਣ ਹੋਰ ਵਧੇਰੇ ਸਖਤੀ ਰਹੇਗੀ।ਇਸ ਮੌਕੇ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਉਹਨਾਂ ਦਾ ਵਿਭਾਗ ਆਉਣ ਵਾਲੇ ਸਮੇਂ ਦੌਰਾਨ 1000 ਨਵੀਆਂ ਬੱਸਾਂ ਦੀ ਖਰੀਦ ਕਰੇਗਾ।
ਇਹ ਵੀ ਪੜ੍ਹੋ ਨਸ਼ਿਆਂ ਦੇ ਖ਼ਤਰੇ ਨਾਲ ਸਿੱਝਣ ਲਈ ਲੋਕ ਸਰਗਰਮ ਭੂਮਿਕਾ ਨਿਭਾਉਣ: ਮੁੱਖ ਮੰਤਰੀ
ਉਹਨਾਂ ਨੇ ਕਿਹਾ ਕਿ ਫਾਜ਼ਿਲਕਾ ਤੋਂ ਸ਼੍ਰੀ ਅੰਮ੍ਰਿਤਸਰ ਸਾਹਿਬ ਲਈ ਬੱਸ ਚਲਾਉਣ ਦੀਆਂ ਸੰਭਾਵਨਾਵਾਂ ਵੀ ਤਲਾਸ਼ੀਆਂ ਜਾਣਗੀਆਂ ਅਤੇ ਸ਼ਾਮ ਸਮੇਂ ਸਾਦਕੀ ਚੌਂਕੀ ਤੇ ਹੋਣ ਵਾਲੀ ਰੀਟਰੀਟ ਦੀ ਰਸਮ ਮੌਕੇ ਜਾਣ ਵਾਲੇ ਲੋਕਾਂ ਲਈ ਵੀ ਮਿੰਨੀ ਬੱਸ ਚਲਾਉਣ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਇਆ ਜਾਵੇਗਾ। ਇਸ ਤੋਂ ਪਹਿਲਾਂ ਇੱਥੇ ਪੁੱਜਣ ਤੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਅਤੇ ਐਸਐਸਪੀ ਵਰਿੰਦਰ ਸਿੰਘ ਬਰਾੜ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਜ਼ਿਲ੍ਹੇ ਦੀ ਰਿਪੋਰਟ ਉਨ੍ਹਾਂ ਨੂੰ ਦਿੱਤੀ। ਇਸ ਮੌਕੇ ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ, ਗੁਰੂ ਹਰ ਸਹਾਇ ਦੇ ਵਿਧਾਇਕ ਫੌਜਾ ਸਿੰਘ ਸਰਾਰੀ, ਸਾਬਕਾ ਵਿਧਾਇਕ ਸ਼੍ਰੀ ਅਰੁਣ ਨਾਰੰਗ, ਡੀਆਈਜੀ ਫਿਰੋਜ਼ਪੁਰ ਰੇਂਜ ਸ੍ਰੀ ਸਵਪਨ ਸ਼ਰਮਾ, ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ, ਐਸਐਸਪੀ ਵਰਿੰਦਰ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ ਮਨਦੀਪ ਕੌਰ ਅਤੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਭਾਸ਼ ਚੰਦਰ, ਐਸ ਡੀ ਐਮ ਸ੍ਰੀ ਕੰਵਰਜੀਤ ਸਿੰਘ ਮਾਨ, ਸਿਵਲ ਸਰਜਨ ਡਾ ਐਰਿਕ ਤੋਂ ਇਲਾਵਾ, ਸ੍ਰੀ ਖਜਾਨ ਸਿੰਘ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸੁਨੀਲ ਸਚਦੇਵਾ, ਮਾਰਕੀਟ ਕਮੇਟੀ ਅਬੋਹਰ ਦੇ ਚੇਅਰਮੈਨ ਉਪਕਾਰ ਸਿੰਘ, ਮਾਰਕੀਟ ਕਮੇਟੀ ਜਲਾਲਾਬਾਦ ਦੇ ਚੇਅਰਮੈਨ ਦੇਵਰਾਜ ਸ਼ਰਮਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਇਸ ਮੀਟਿੰਗ ਵਿੱਚ ਹਾਜ਼ਰ ਸਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਯੁੱਧ ਨਸ਼ਿਆਂ ਵਿਰੁੱਧ;ਅੰਜਾਮ ਤੱਕ ਪਹੁੰਚੇਗੀ ਲੜਾਈ,ਨਸ਼ਿਆਂ ਦਾ ਹੋਵੇਗਾ ਸਮੂਲ ਨਾਸ਼-ਲਾਲਜੀਤ ਸਿੰਘ ਭੁੱਲਰ"