
Bathinda News: ਆਮ ਲੋਕਾਂ ਨੂੰ ਨਿਰਵਿਘਨ ਤੇ ਪਾਰਦਰਸ਼ੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਬਠਿੰਡਾ ਜਿਲ੍ਹੇ ਵਿੱਚ ਸੇਵਾ ਕੇਂਦਰਾਂ ਅੰਦਰ 443 ਵੱਖ-ਵੱਖ ਸੇਵਾਵਾਂ ਨਾਗਰਿਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਕੋਈ ਵੀ ਨਾਗਰਿਕ ਆਪਣੇ ਘਰ ਦੇ ਨਜ਼ਦੀਕ ਸੇਵਾ ਕੇਂਦਰ ‘ਚ ਜਾ ਕੇ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਦਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਕੁੱਲ 34 ਸੇਵਾ ਕੇਂਦਰ ਕਾਰਜਸ਼ੀਲ ਹਨ। ਸੇਵਾ ਕੇਂਦਰ ਵਿਖੇ ਆਨਲਾਇਨ ਟੋਕਨ ਸਬੰਧੀ ਕਿਊ.ਆਰ. ਕੋਡ ਸਕੈਨ ਕਰ ਕੇ ਜਾਂ ਸੰਪਰਕ ਨੰ. 70099-01411 ‘ਤੇ ਵਟਸਐਪ ਰਾਹੀਂ ਬੁੱਕ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ ਅੰਮ੍ਰਿਤਸਰ ’ਚ ਗੁੰਮਟਾਲਾ ਨਜਦੀਕ ਇੱਕ ਹੋਰ ਪੁਲਿਸ ਮੁਕਾਬਲਾ
ਇਸ ਤੋਂ ਇਲਾਵਾ 1076 ਡਾਇਲ ਕਰ ਕੇ ਘਰ ਬੈਠੇ ਵੀ ਇਹ ਸੇਵਾਵਾਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ।ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਸੇਵਾ ਕੇਂਦਰਾਂ ‘ਚ ਸੇਵਾਵਾਂ ਪ੍ਰਾਪਤ ਕਰਨ ‘ਚ ਕਿਸੇ ਪ੍ਰਕਾਰ ਦੀ ਦਿੱਕਤ ਪੇਸ਼ ਆਉਣ ਜਾਂ ਕੋਈ ਸ਼ਿਕਾਇਤ ਦਰਜ ਕਰਵਾਉਣ ਲਈ ਹੈਲਪਲਾਈਨ ਨੰਬਰ 1100 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਜਨਤਕ ਸ਼ਿਕਾਇਤ ਨਿਵਾਰਣ ਪੋਰਟਲ ‘ਤੇ ਹੈਲਪਲਾਈਨ ਨੰਬਰ 1100 ਰਾਹੀ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਜਿਲ੍ਹਾ ਵਾਸੀ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਸਬੰਧੀ ਹੈਲਪਲਾਈਨ ਨੰਬਰ 1100 ’ਤੇ ਕਰ ਸਕਦੇ ਹਨ ਸੰਪਰਕ : ਡਿਪਟੀ ਕਮਿਸ਼ਨਰ"




